ਆਪ ਪਾਰਟੀ ਐਸ.ਸੀ. ਵਿੰਗ ਦੀ ਹੋਈ ਅਹਿਮ ਮੀਟਿੰਗ
ਚੰਡੀਗੜ੍ਹ, 7ਮਈ (ਵਿਸ਼ਵ ਵਾਰਤਾ)-ਪਟਿਆਲਾ ਦਿਹਾਤੀ ਤੋਂ ਆਪ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਐਮ.ਸੀ ਗਿਆਨ ਚੰਦ ਦੀ ਅਗਵਾਈ ਹੇਠ ਐਸ. ਸੀ.ਵਿੰਗ ਦੀ ਇਕ ਅਹਿਮ ਮੀਟਿੰਗ ਹੋਈ। ਜਿਸ ਵਿਚ ਮੁੱਖ ਮਹਿਮਾਨ ਦੇ ਤੌਰ ਤੇ ਅਮਰੀਕ ਸਿੰਘ ਬੰਗੜ ਪ੍ਰਧਾਨ ਐਸ.ਸੀ ਵਿੰਗ ਆਮ ਆਦਮੀ ਪਾਰਟੀ ਪਹੁੰਚੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 26454 ਦੇ ਕਰੀਬ ਵੱਖ-ਵੱਖ ਵਿਭਾਗਾਂ ਵਿਚ ਨਵੀਆਂ ਭਰਤੀਆਂ ਕਰਨ ਦਾ ਐਲਾਨ ਕੀਤਾ ਹੈ। ਜਿਸ ਨਾਲ ਸਮੁੱਚੇ ਪੰਜਾਬ ਵਿੱਚ ਖੁਸ਼ੀ ਦਾ ਮਾਹੌਲ ਹੈ।
ਗਿਆਨ ਚੰਦ ਅਤੇ ਹੋਰ ਮੈਂਬਰ ਪ੍ਰਧਾਨ ਅਮਰੀਕ ਸਿੰਘ ਬੰਗੜ ਨੂੰ ਸਨਮਾਨਤ ਕਰਦੇ ਹੋਏ।
ਉਨ੍ਹਾਂ ਕਿਹਾ ਆਮ ਪਾਰਟੀ ਹਮੇਸ਼ਾ ਹੀ ਲੋਕਾਂ ਦੇ ਨਾਲ ਖੜੀ ਹੈ ਅਤੇ ਭਵਿੱਖ ਵਿੱਚ ਸਦਾ ਉਹਨਾਂ ਦੀਆਂ ਉਮੀਦਾਂ ਤੇ ਖ਼ਰਾ ਉਤਰੇਗੀ। ਇਸ ਮੌਕੇ ਉਨਾਂ ਨੇ ਸਮੂਹ ਮੈਂਬਰਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਜਲਦ ਹੀ ਪੂਰਾ ਕਰ ਦਿੱਤਾ ਜਾਵੇਗਾ। ਇਸ ਮੌਕੇ ਗਿਆਨ ਚੰਦ ਅਤੇ ਹੋਰ ਮੈਂਬਰਾਂ ਨੇ ਮੁੱਖ ਮਹਿਮਾਨ ਨੂੰ ਸ੍ਰੀ ਸਾਹਿਬ ਅਤੇ ਸ਼ਾਲ ਦੇ ਕੇ ਸਨਮਾਨਤ ਕੀਤਾ ਅਤੇ ਆਏ ਹੋਏ ਸਾਰੇ ਮੈਂਬਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਪ੍ਰੀਤਮ ਸਿੰਘ ਮੀਤ ਪ੍ਰਧਾਨ,ਰਾਜ ਕੁਮਾਰ, ਹਰੀ ਸਿੰਘ, ਗੁਰਦਾਸ ਰਾਮ, ਚਰਨ ਦਾਸ, ਰਤਨ ਲਾਲ ਮੱਟੂ, ਕਰਮ ਚੰਦ, ਸਰਵਣ ਕੁਮਾਰ, ਲਾਲ ਚੰਦ, ਪਿਆਰਾ ਲਾਲ, ਰਾਮ ਪ੍ਰਕਾਸ਼, ਹਰਪਾਲ ਸਿੰਘ, ਨਾਥ ਰਾਮ, ਤਰਸੇਮ ਸਿੰਘ,ਅਮਨ ਜੌਲੀ, ਹੰਨੀ ਅਤੇ ji ਹੋਰ ਮੈਂਬਰ ਹਾਜਰ ਸਨ।