ਕਰੋੜਾਂ ਰੁਪਏ ਦੇ ਬੈਂਕ ਫਰਾਡ ਮਾਮਲੇ ‘ਚ ਮੌਜੂਦ ਵਿਧਾਇਕ ਦੇ ਵੱਖ-ਵੱਖ ਟਿਕਾਣਿਆਂ ਤੇ CBI ਦੀ ਛਾਪੇਮਾਰੀ
ਚੰਡੀਗੜ੍ਹ, 7ਮਈ (ਵਿਸ਼ਵ ਵਾਰਤਾ) ਆਮ ਆਦਮੀ ਪਾਰਟੀ ਦੇ ਅਮਰਗੜ੍ਹ ਹਲਕੇ (ਮਲੇਰਕੋਟਲਾ) ਤੋਂ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਉੱਤੇ ਸੀ.ਬੀ.ਆਈ ਵੱਲੋਂ ਬੈਂਕ ਫਰਾਡ ਦੇ ਮਾਮਲੇ ‘ਚ ਛਾਪੇਮਾਰੀ ਕੀਤੀ ਗਈ ਹੈ।ਮੀਡੀਆਂ ਵਿੱਚ ਚੱਲ ਰਹੀਆਂ ਖਬਰਾਂ ਅਨੁਸਾਰ 40 ਕਰੋੜ ਦੇ ਬੈਂਕ ਫਰਾਡ ਮਾਮਲੇ ‘ਚ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਦੇ ਵੱਖ-ਵੱਖ ਟਿਕਾਣਿਆਂ ‘ਤੇ ਸੀਬੀਆਈ ਨੇ ਛਾਪੇਮਾਰੀ ਕੀਤੀ ਹੈ ਅਤੇ ਇਹ ਛਾਪੇਮਾਰੀ ਬੈਂਕ ਆਫ ਬੜੌਦਾ ਦੀ ਸ਼ਿਕਾਇਤ ‘ਤੇ ਕੀਤੀ ਗਈ ਹੈ।























