• Latest
  • Trending
ਆਗਾਮੀ ‘ਜਨਤਾ ਬਜਟ’ ਬਾਰੇ ਲੋਕਾਂ ਤੋਂ ਸੁਝਾਅ ਮੰਗਣਾ ਇੱਕ ਇਤਿਹਾਸਕ ਤਬਦੀਲੀ – ਸਹਿਕਾਰਤਾ ਮੰਤਰੀ

ਆਗਾਮੀ ‘ਜਨਤਾ ਬਜਟ’ ਬਾਰੇ ਲੋਕਾਂ ਤੋਂ ਸੁਝਾਅ ਮੰਗਣਾ ਇੱਕ ਇਤਿਹਾਸਕ ਤਬਦੀਲੀ – ਸਹਿਕਾਰਤਾ ਮੰਤਰੀ

5 years ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

3 hours ago
ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

5 hours ago
ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

5 hours ago
ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

5 hours ago
‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

6 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

6 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

6 hours ago
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

7 hours ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

7 hours ago
ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

9 hours ago
ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

9 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

9 hours ago
Hindi News
English News
Monday, November 16, 2026
No Result
View All Result
18 °c
Chandigarh
20 ° Mon
20 ° Tue
20 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਆਗਾਮੀ ‘ਜਨਤਾ ਬਜਟ’ ਬਾਰੇ ਲੋਕਾਂ ਤੋਂ ਸੁਝਾਅ ਮੰਗਣਾ ਇੱਕ ਇਤਿਹਾਸਕ ਤਬਦੀਲੀ – ਸਹਿਕਾਰਤਾ ਮੰਤਰੀ

May 8, 2022
in ਸਿਆਸੀ, ਖਬਰਾਂ, ਪੰਜਾਬ
ਆਗਾਮੀ ‘ਜਨਤਾ ਬਜਟ’ ਬਾਰੇ ਲੋਕਾਂ ਤੋਂ ਸੁਝਾਅ ਮੰਗਣਾ ਇੱਕ ਇਤਿਹਾਸਕ ਤਬਦੀਲੀ – ਸਹਿਕਾਰਤਾ ਮੰਤਰੀ

ਆਗਾਮੀ ‘ਜਨਤਾ ਬਜਟ’ ਬਾਰੇ ਲੋਕਾਂ ਤੋਂ ਸੁਝਾਅ ਮੰਗਣਾ ਇੱਕ ਇਤਿਹਾਸਕ ਤਬਦੀਲੀ – ਸਹਿਕਾਰਤਾ ਮੰਤਰੀ

ਸਰਕਾਰ ਪੰਜਾਬ ਦੇ ਸਰਵਪੱਖੀ ਵਿਕਾਸ ਲਈ ਹੈ ਵਚਨਬੱਧ – ਹਰਪਾਲ ਚੀਮਾ

ਸੰਗਰੂਰ, 8 ਮਈ (ਵਿਸ਼ਵ ਵਾਰਤਾ) ਪੰਜਾਬ ਦੇ ਮਾਲਵਾ ਖੇਤਰ ਦੇ ਚਾਰ ਪ੍ਰਮੁੱਖ ਜ਼ਿਲ੍ਹਿਆਂ; ਸੰਗਰੂਰ, ਪਟਿਆਲਾ, ਬਰਨਾਲਾ ਅਤੇ ਮਲੇਰਕੋਟਲਾ, ਦੇ ਉਦਯੋਗਪਤੀਆਂ ਅਤੇ ਵਪਾਰੀਆਂ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਆਗਾਮੀ ਬਜਟ ਸਬੰਧੀ ਲੋਕਾਂ ਤੋਂ ਸੁਝਾਅ ਮੰਗਣ ਦੇ ਫੈਸਲੇ ਦੀ ਸ਼ਲਾਘਾ ਕੀਤੀ ਹੈ। ਉਦਯੋਗਪਤੀਆਂ ਨੇ ਕਿਹਾ ਕਿ ਆਗਾਮੀ ‘ਜਨਤਾ ਬਜਟ’ ਬਾਰੇ ਲੋਕਾਂ ਤੋਂ ਸੁਝਾਅ ਮੰਗਣਾ ਇੱਕ ਇਤਿਹਾਸਕ ਤਬਦੀਲੀ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਕੋਈ ਵੀ ਸਰਕਾਰ ਬਜਟ ਲਈ ਲੋਕਾਂ ਤੋਂ ਸੁਝਾਅ ਮੰਗ ਰਹੀ ਹੈ।

ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਦੇ ਮੀਟਿੰਗ ਹਾਲ ਵਿੱਚ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਦੇ ਵਿੱਤ, ਯੋਜਨਾ, ਯੋਜਨਾ ਲਾਗੂ ਕਰਨ, ਆਬਕਾਰੀ ਤੇ ਸਹਿਕਾਰਤਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਨਅਤਕਾਰਾਂ ਨੂੰ ਭਰੋਸਾ ਦਿਵਾਇਆ ਕਿ ਆਉਣ ਵਾਲੇ ‘ਜਨਤਾ ਬਜਟ’ ਦਾ ਖਰੜਾ ਤਿਆਰ ਕਰਨ ਮੌਕੇ ਉਨ੍ਹਾਂ ਦੇ ਵਡਮੁੱਲੇ ਸੁਝਾਵਾਂ ਨੂੰ ਜ਼ਰੂਰ ਵਿਚਾਰਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ‘ਆਪ’ ਸਰਕਾਰ ਦੀ ਨੀਤੀ ਦਾ ਹਿੱਸਾ ਹੈ ਜੋ ਆਮ ਲੋਕਾਂ ਨੂੰ ਇਸ ਦੇ ਅਹਿਮ ਫੈਸਲਿਆਂ ‘ਚ ਹਿੱਸਾ ਲੈਣ ਦੇ ਯੋਗ ਬਣਾਉਂਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਆਨਲਾਈਨ ਸੁਝਾਅ ਲੈਣ ਤੋਂ ਇਲਾਵਾ, ਉਹ ਅਤੇ ਉਨ੍ਹਾਂ ਦੀ ਟੀਮ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਕਈ ਜ਼ਿਲ੍ਹਿਆਂ ਦਾ ਦੌਰਾ ਕਰ ਰਹੀ ਹੈ ਤਾਂ ਜੋ ਜ਼ਮੀਨੀ ਪੱਧਰ ‘ਤੇ ਲੋਕਾਂ ਦੀ ਫੀਡਬੈਕ ਪ੍ਰਾਪਤ ਕੀਤੀ ਜਾ ਸਕੇ।

ਇਸ ਮੀਟਿੰਗ ਵਿਚ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਵਰਿੰਦਰ ਗੋਇਲ, ਨਰਿੰਦਰ ਕੌਰ ਭਰਾਜ, ਅਜੀਤਪਾਲ ਸਿੰਘ ਕੋਹਲੀ, ਡਾ. ਬਲਬੀਰ ਸਿੰਘ, ਗੁਰਦੇਵ ਸਿੰਘ ਦੇਵ ਮਾਨ, ਚੇਤਨ ਸਿੰਘ ਜੌੜਾਮਾਜਰਾ, ਨੀਨਾ ਮਿੱਤਲ, ਹਰਮੀਤ ਸਿੰਘ ਪਠਾਨਮਾਜਰਾ, ਗੁਰਲਾਲ ਸਿੰਘ ਘਨੌਰ, ਕੁਲਵੰਤ ਸਿੰਘ ਬਾਜ਼ੀਗਰ, ਕੁਲਵੰਤ ਸਿੰਘ ਪੰਡੋਰੀ, ਜਸਵੰਤ ਸਿੰਘ ਗੱਜਣਮਾਜਰਾ, ਜਮੀਲ ਉਰ ਰਹਿਮਾਨ, ‘ਆਪ’ ਬਰਨਾਲਾ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਬਾਠ ਤੋਂ ਇਲਾਵਾ ਕਈ ਹੋਰ ਹਾਜ਼ਰ ਸਨ।

ਇਸ ਮੌਕੇ ਸਨਅਤਕਾਰਾਂ ਨੂੰ ਸੰਬੋਧਨ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਸੂਬੇ ਦੀਆਂ ਪਿਛਲੀਆਂ ਸਰਕਾਰਾਂ ਨੇ ਉਦਯੋਗਾਂ ਨਾਲ ਸਬੰਧਤ ਸਮੱਸਿਆਵਾਂ ਦੇ ਹੱਲ ਲਈ ਕੋਈ ਠੋਸ ਕਦਮ ਨਹੀਂ ਚੁੱਕੇ, ਜਿਸ ਕਾਰਨ ਸਨਅਤੀ ਵਿਕਾਸ ਸਹੀ ਢੰਗ ਨਾਲ ਨਹੀਂ ਹੋ ਸਕਿਆ ਅਤੇ ਜੇਕਰ ਉਦਯੋਗਾਂ ਨੂੰ ਉੱਚਾ ਚੁੱਕਣ ਲਈ ਹੁਣ ਵੀ ਕਦਮ ਨਾ ਚੁੱਕੇ ਗਏ ਤਾਂ ਇਸ ਦੇ ਗੰਭੀਰ ਨਤੀਜੇ ਹੋ ਸਕਦੇ ਹਨ।

ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਕਿਸੇ ਵੀ ਕਿਸਮ ਦੇ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਪੱਧਰ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਉਨ੍ਹਾਂ ਕਿਹਾ,”ਅਸੀਂ ਪਹਿਲਾਂ ਹੀ 26000 ਤੋਂ ਵੱਧ ਸਰਕਾਰੀ ਨੌਕਰੀਆਂ ਦਾ ਇਸ਼ਤਿਹਾਰ ਦੇ ਚੁੱਕੇ ਹਾਂ, ਇਸ ਤੋਂ ਇਲਾਵਾ ਕਈ ਹੋਰ ਲੋਕ-ਪੱਖੀ ਫੈਸਲੇ ਪਹਿਲਾਂ ਹੀ ਲਏ ਜਾ ਚੁੱਕੇ ਹਨ। ਇੱਥੋਂ ਤੱਕ ਕਿ ਸਾਡੇ ਪਹਿਲੇ ਬਜਟ ਵਿੱਚ ਸਮਾਜ ਦੇ ਸਾਰੇ ਵਰਗਾਂ ਤੋਂ ਸੁਝਾਅ ਮੰਗਣਾ ਆਪਣੇ ਆਪ ਵਿੱਚ ਇੱਕ ਕ੍ਰਾਂਤੀਕਾਰੀ ਕਦਮ ਹੈ।”

ਵਿੱਤ ਮੰਤਰੀ ਨੇ ਕਿਹਾ ਕਿ ਜਦੋਂ ਲੋਕ ਆਪਣੇ ਸੁਝਾਅ ਦਿੰਦੇ ਹਨ ਤਾਂ ਉਨ੍ਹਾਂ ਨੂੰ ਆਪਣੀਆਂ ਸ਼ਿਕਾਇਤਾਂ ਵੀ ਸਾਂਝੀਆਂ ਕਰਨੀਆਂ ਚਾਹੀਦੀਆਂ ਹਨ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜਨਤਾ ਬਜਟ ਲਈ ਵੱਧ ਤੋਂ ਵੱਧ ਉਸਾਰੂ ਸੁਝਾਅ ਦੇਣ ਤਾਂ ਜੋ ਪੰਜਾਬ ਵਿੱਚ ਪਹਿਲੀ ਵਾਰ ਲੋਕਾਂ ਦੀ ਪਸੰਦ ਦਾ ਬਜਟ ਤਿਆਰ ਕੀਤਾ ਜਾ ਸਕੇ।

ਉਨ੍ਹਾਂ ਕਿਹਾ ਕਿ ਸੁਝਾਅ ਦੇਣ ਦੇ ਚਾਹਵਾਨ 10 ਮਈ, 2022 ਤੱਕ ਪੋਰਟਲ finance.punjab.gov.in ‘ਤੇ ਜਾਂ ਈਮੇਲ ਆਈਡੀ [email protected] ‘ਤੇ ਸੁਨੇਹਾ ਭੇਜ ਕੇ ਬਜਟ ਦੀ ਤਿਆਰੀ ਵਿਚ ਹਿੱਸਾ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਪਹਿਲਾਂ ਹੀ ਸਾਰੇ ਵਿਧਾਇਕਾਂ ਨੂੰ ਆਪੋ-ਆਪਣੇ ਹਲਕਿਆਂ ਵਿੱਚ ਲੋਕਾਂ ਨਾਲ ਗੱਲਬਾਤ ਕਰਨ ਅਤੇ ਉਨ੍ਹਾਂ ਦੇ ਸੁਝਾਅ ਲੈਣ ਦੇ ਨਿਰਦੇਸ਼ ਦਿੱਤੇ ਹਨ।

ਉਨ੍ਹਾਂ ਦੱਸਿਆ ਕਿ ਹੁਣ ਤੱਕ 1 ਲੱਖ ਤੋਂ ਵੱਧ ਸੁਝਾਅ ਪ੍ਰਾਪਤ ਹੋ ਚੁੱਕੇ ਹਨ।
ਅੱਜ ਦੀ ਮੀਟਿੰਗ ਦੌਰਾਨ ਜਿਨ੍ਹਾਂ ਸਨਅਤਕਾਰਾਂ ਨੇ ਬਜਟ ਸਬੰਧੀ ਆਪਣੇ ਸੁਝਾਅ ਸਾਂਝੇ ਕੀਤੇ, ਉਨ੍ਹਾਂ ਵਿੱਚ ਰਾਈਸੇਲਾ ਦੇ ਚੇਅਰਮੈਨ ਏ.ਆਰ. ਸ਼ਰਮਾ, ਘਨਸ਼ਿਆਮ ਕਾਂਸਲ, ਅਮਰਜੀਤ ਸਿੰਘ ਟੀਟੂ, ਜਤਿੰਦਰ ਸਿੰਘ ਸੰਧੂ, ਨਛੱਤਰ ਸਿੰਘ, ਵਿਜੇ ਗਰਗ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

ਇਸ ਮੌਕੇ ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ, ਡੀਸੀ ਪਟਿਆਲਾ ਸਾਕਸ਼ੀ ਸਾਹਨੀ, ਡਿਪਟੀ ਸਕੱਤਰ ਵਿੱਤ ਉਦੈਦੀਪ ਸਿੰਘ ਸਿੱਧੂ, ਏਡੀਸੀ ਜਨਰਲ ਸੰਗਰੂਰ ਅਨਮੋਲ ਸਿੰਘ ਧਾਲੀਵਾਲ, ਏਡੀਸੀ ਡੀ ਵਰਜੀਤ ਵਾਲੀਆ, ਏਡੀਸੀ ਬਰਨਾਲਾ ਅਮਿਤ ਬੈਂਬੀ, ਸਹਾਇਕ ਕਮਿਸ਼ਨਰ ਦੇਵਦਰਸ਼ਦੀਪ ਸਿੰਘ ਤੋਂ ਇਲਾਵਾ ਹੋਰ ਵੀ ਸ਼ਖਸ਼ੀਅਤਾਂ ਹਾਜ਼ਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
November 15, 2026
0

ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

by Navjot
November 15, 2026
0

  ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ)  ਇੱਕ ਅਧਿਕਾਰੀ ਨੇ ਦੱਸਿਆ ਕਿ ਸੋਮਵਾਰ ਨੂੰ ਚੱਲ ਰਹੀ ਛਠ ਪੂਜਾ ਦੌਰਾਨ 'ਊਸ਼ਾ...

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

by Navjot
November 15, 2026
0

  ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ) - ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੁਆਰਾ ਐਤਵਾਰ ਨੂੰ ਜਾਰੀ ਕੀਤੀ ਗਈ ਇੱਕ...

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

by Navjot
November 15, 2026
0

  ਮਨੀਲਾ, 15 ਨਵੰਬਰ (ਵਿਸ਼ਵ ਵਾਰਤਾ) - ਫਿਲੀਪੀਨਜ਼ ਦੀ ਰਾਜਧਾਨੀ ਮਨੀਲਾ ਵਿੱਚ ਐਤਵਾਰ ਨੂੰ 49ਵਾਂ 'ਐਸੋਸੀਏਸ਼ਨ ਆਫ਼ ਸਾਊਥਈਸਟ ਏਸ਼ੀਅਨ ਨੇਸ਼ਨਜ਼'...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
November 15, 2026
0

ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

Most Popular

‘ਡ੍ਰੀਮ ਮੇਕਰਸ’ ਨਿਵੇਸ਼ ਧੋਖਾਧੜੀ ਮਾਮਲੇ ਵਿੱਚ ਈ.ਡੀ. ਨੇ 85.19 ਕਰੋੜ ਰੁਪਏ ਦੀ ਜਾਇਦਾਦ ਕੀਤੀ ਕੁਰਕ 

‘ਡ੍ਰੀਮ ਮੇਕਰਸ’ ਨਿਵੇਸ਼ ਧੋਖਾਧੜੀ ਮਾਮਲੇ ਵਿੱਚ ਈ.ਡੀ. ਨੇ 85.19 ਕਰੋੜ ਰੁਪਏ ਦੀ ਜਾਇਦਾਦ ਕੀਤੀ ਕੁਰਕ 

by Navjot
2 weeks ago
0

  ਚੇਨਈ, 31 ਅਕਤੂਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਦੱਸਿਆ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ED) ਦੇ ਚੇਨਈ ਦਫ਼ਤਰ ਨੇ ਸ਼ਨੀਵਾਰ ਨੂੰ 'ਡ੍ਰੀਮ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 