ਆਲ ਇੰਡੀਆ ਜੱਟ ਮਹਾਂ ਸਭਾ ਦੇ ਸੂਬਾ ਪ੍ਰਧਾਨ ਰਾਜਿੰਦਰ ਸਿੰਘ ਬਡਹੇੜੀ ਨੇ ਪੰਜਾਬ ਸਰਕਾਰ ਦੇ 2018-19 ਬਜਟ ‘ਤੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਆਖਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਅਤੇ ਮਨਪ੍ਰੀਤ ਸਿੰਘ ਬਾਦਲ ਦੀ ਦੂਰ ਅੰਦੇਸ਼ੀ ਨਾਲ ਸੂਬੇ ਦੇ ਸਾਰੇ ਵਰਗਾਂ ਲਈ ਭਲਾਈ ਵਾਲਾ ਅਤੇ ਹਰ ਖੇਤਰ ਵਿੱਚ ਤਰੱਕੀ ਵਾਲਾ ਸਿੱਧ ਹੋਵੇਗਾ। ਪੰਜਾਬ ਦੀ ਜੋ ਹਾਲਤ ਬਾਦਲ ਸਰਕਾਰ ਦੌਰਾਨ ਬਹੁਤ ਹੀ ਚਿੰਤਾਜਨਕ ਹੋ ਗਈ ਸੀ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਲੀਹਾਂ ਤੇ ਲਿਆਉਣ ਲਈ ਸਰਕਾਰ ਦੀ ਕਾਰਗੁਜ਼ਾਰੀ ਸੁਧਾਰਨ ਲਈ ਫਾਲਤੂ ਖਰਚਿਆਂ ‘ਚ ਕਟੌਤੀ ਕੀਤੀ ਹੈ। ਪੰਜਾਬੀ ਭਾਸ਼ਾ ਦੇ ਵਿਕਾਸ ਲਈ ਉਚੇਚੇ ਤੌਰ ਤੇ ਵੱਖਰਾ ਫੰਡ ਵੀ ਰੱਖਿਆ ਗਿਆ ਹੈ ਜੋ ਬਹੁਤ ਹੀ ਸ਼ਲਾਘਾਯੋਗ ਕਦਮ ਹੈ। ਖੇਤੀ ਖੇਤਰ ਵਿੱਚ ਤਰੱਕੀ ਵਾਲੀਆਂ ਯੋਜਨਾਵਾਂ ਦੀ ਗੱਲ ਕੀਤੀ ਗਈ ਹੈ ਅਤੇ ਕਰਜ਼ਾ ਮੁਆਫ਼ ਕਰਨ ਲਈ ਵਿਸ਼ੇਸ਼ ਫੰਡ ਵੀ ਰੱਖਿਆ ਗਿਆ ਹੈ ਜੋ ਬਹੁਤ ਹੀ ਚੰਗਾ ਕਦਮ ਹੈ। ਸ੍ਰੀ ਬਡਹੇੜੀ ਨੇ ਬਾਦਲ ਦਲ ਅਤੇ ਆਮ ਆਦਮੀ ਪਾਰਟੀ ਦੇ ਬਜਟ ਦੌਰਾਨ ਅਪਣਾਏ ਗ਼ੈਰਜ਼ਿੰਮੇਵਾਰਾਨਾ ਰਵੱਈਏ ਦੀ ਨਿਖੇਧੀ ਕੀਤੀ ਹੈ ।
ਭਗਵੰਤ ਮਾਨ ਨੇ ਫਗਵਾੜਾ ‘ਚ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ ਕਰਕੇ ‘ਆਪ’ ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ
ਭਗਵੰਤ ਮਾਨ ਨੇ ਫਗਵਾੜਾ 'ਚ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ ਕਰਕੇ 'ਆਪ' ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ...