ਕਿਸਾਨ ਜਥੇਬੰਦੀਆਂ ਦੀ ਅੱਜ ਪੀਐੱਸਪੀਸੀਐਲ ਅਧਿਕਾਰੀਆਂ ਨਾਲ ਹੋਈ ਮੀਟਿੰਗ ਰਹੀ ਬੇਸਿੱਟਾ
ਪੜ੍ਹੋ, ਪੂਰੀ ਖ਼ਬਰ
ਚੰਡੀਗੜ੍ਹ, 8ਮਈ (ਵਿਸ਼ਵ ਵਾਰਤਾ)- ਕਿਸਾਨ ਜਥੇਬੰਦੀਆਂ ਦੀ ਅੱਜ ਪੀਐੱਸਪੀਸੀਐਲ ਅਧਿਕਾਰੀਆਂ ਨਾਲ ਝੋਨੇ ਦੀ ਲਵਾਈ ਨੂੰ ਲੈ ਕੇ ਮੀਟਿੰਗ ਕੀਤੀ ਗਈ ,ਜਿਸ ਵਿੱਚ ਅਠਾਰਾਂ ਦੇ ਕਰੀਬ ਮੁੱਦਿਆਂ ਨੂੰ ਉਠਾਇਆ ਗਿਆ ਪ੍ਰੰਤੂ ਇਹ ਮੀਟਿੰਗ ਬੇਸਿੱਟਾ ਰਹੀ ਕਿਉਂ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਕਿਸਾਨਾਂ ਦੀ ਕਿਸੇ ਵੀ ਮੰਗ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਜਿਸ ਤੋਂ ਬਾਅਦ ਕਿਸਾਨ ਆਗੂ ਬੂਟਾ ਸਿੰਘ ਬੁਰਜਗਿੱਲ ਨੇ ਸਪੱਸ਼ਟ ਤੌਰ ਤੇ ਕਿਹਾ ਕਿ ਦੱਸ ਜੂਨ ਝੋਨੇ ਦੀ ਲਵਾਈ ਕਰਨਗੇ ਜੇ ਸਰਕਾਰ ਵਿੱਚ ਦਮ ਹੈ ਤਾਂ ਰੋਕ ਲਵੇ ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਵੀਹ ਮਈ ਨੂੰ ਕਿਸਾਨ ਜਥੇਬੰਦੀਆਂ ਦੀ ਇਕ ਮੀਟਿੰਗ ਕੀਤੀ ਜਾ ਰਹੀ ਹੈ ਜਿਸ ਵਿਚ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਣ ਦੀ ਤਿਆਰੀ ਕੀਤੀ ਜਾਵੇਗੀ ਸਾਂਝ ਅਤੇ ਪਤੀ ਨੇ ਕਿਹਾ ਕਿ ਭਗਵੰਤ ਮਾਨ ਨਾ ਤਾਂ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਅਤੇ ਨਾ ਹੀ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਕਰਦੇ ਹਨ ਅਤੇ ਆਪਣੀ ਮਰਜ਼ੀ ਨਾਲ ਤਾਨਾਸ਼ਾਹੀ ਵਾਲੇ ਫ਼ੈਸਲੇ ਲਾਗੂ ਕਰ ਰਹੇ ਹਨ ਜਿਸ ਨੂੰ ਕਿਸਾਨ ਪ੍ਰਵਾਨ ਨਹੀਂ ਕਰਦੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਕੀਤਾ ਗਿਆ ਸਟੋਰ ਵੀ ਕਿਸਾਨਾਂ ਨੂੰ ਪ੍ਰਵਾਨਗੀਆਂ ਅਤੇ ਵੱਖ ਵੱਖ ਜ਼ੋਨ ਬਣਾ ਕੇ ਜੋ ਸ਼ਡਿਊਲ ਜਾਰੀ ਕੀਤਾ ਗਿਆ ਉਸ ਨੂੰ ਪਛਾਣ ਨਹੀਂ ਮੰਨਦੇ























