• Latest
  • Trending
ਬਜਟ ਬਾਰੇ ਲੋਕਾਂ ਦੇ ਸੁਝਾਵਾਂ ‘ਤੇ ਅਮਲ ਕਰਕੇ ਸੂਬੇ ਦੇ ਸਰਵਪੱਖੀ ਵਿਕਾਸ ਲਈ ਉਲੀਕੀਆਂ ਜਾਣਗੀਆਂ ਸਕੀਮਾਂ: ਹਰਪਾਲ ਸਿੰਘ ਚੀਮਾ

ਬਜਟ ਬਾਰੇ ਲੋਕਾਂ ਦੇ ਸੁਝਾਵਾਂ ‘ਤੇ ਅਮਲ ਕਰਕੇ ਸੂਬੇ ਦੇ ਸਰਵਪੱਖੀ ਵਿਕਾਸ ਲਈ ਉਲੀਕੀਆਂ ਜਾਣਗੀਆਂ ਸਕੀਮਾਂ: ਹਰਪਾਲ ਸਿੰਘ ਚੀਮਾ

5 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

57 minutes ago
ਜੇਨਸਨ ਹੁਆਂਗ ਮੁੜ ਬਣੇ Nvidia ਦੇ CEO; ਕੰਪਨੀ ਦੇ ਸ਼ੇਅਰਾਂ ‘ਚ ਆਇਆ ਉਛਾਲ

ਜੇਨਸਨ ਹੁਆਂਗ ਮੁੜ ਬਣੇ Nvidia ਦੇ CEO; ਕੰਪਨੀ ਦੇ ਸ਼ੇਅਰਾਂ ‘ਚ ਆਇਆ ਉਛਾਲ

1 hour ago
ਦਿੱਲੀ ਦੇ ਲੋਕ ਨਿਵਾਸ ਪਹੁੰਚੇ ਪੀਐਮ ਮੋਦੀ: ਵਿਸ਼ੇਸ਼ ਕੀਰਤਨ ਸਮਾਗਮ ‘ਚ ਹੋਏ ਸ਼ਾਮਲ

ਦਿੱਲੀ ਦੇ ਲੋਕ ਨਿਵਾਸ ਪਹੁੰਚੇ ਪੀਐਮ ਮੋਦੀ: ਵਿਸ਼ੇਸ਼ ਕੀਰਤਨ ਸਮਾਗਮ ‘ਚ ਹੋਏ ਸ਼ਾਮਲ

1 hour ago
26 ਨਵੰਬਰ ਨੂੰ ਮੋਗਾ ਦੀ ਮਹਾਂ ਰੈਲੀ ਨਾਲ ‘ਰੰਗਲਾ ਪੰਜਾਬ’ ਬਣਾਉਣ ਦੇ ਨਵੇਂ ਅਧਿਆਏ ਦੀ ਹੋਵੇਗੀ ਸ਼ੁਰੂਆਤ : ‘ਆਪ’

26 ਨਵੰਬਰ ਨੂੰ ਮੋਗਾ ਦੀ ਮਹਾਂ ਰੈਲੀ ਨਾਲ ‘ਰੰਗਲਾ ਪੰਜਾਬ’ ਬਣਾਉਣ ਦੇ ਨਵੇਂ ਅਧਿਆਏ ਦੀ ਹੋਵੇਗੀ ਸ਼ੁਰੂਆਤ : ‘ਆਪ’

2 hours ago
ਮੁੜ ਮਹਿੰਗਾ ਹੋਇਆ ਸੋਨਾ; ਚਾਂਦੀ ਦੀਆਂ ਕੀਮਤਾਂ ‘ਚ ਵੀ ਆਈ ਤੇਜ਼ੀ

ਮੁੜ ਮਹਿੰਗਾ ਹੋਇਆ ਸੋਨਾ; ਚਾਂਦੀ ਦੀਆਂ ਕੀਮਤਾਂ ‘ਚ ਵੀ ਆਈ ਤੇਜ਼ੀ

2 hours ago
Punjab ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਅਵਸਰ ‘ਤੇ ਪੰਜਾਬ ਵਾਸੀਆਂ ਨੂੰ ਵਧਾਈ; ਲੋਕਾਂ ਨੂੰ ਗੁਰੂ ਸਾਹਿਬ ਵੱਲੋਂ ਦਿਖਾਏ ਸੱਚ ਅਤੇ ਸਦਭਾਵਨਾ ਦੇ ਮਾਰਗ ’ਤੇ ਚੱਲਣ ਦੀ ਕੀਤੀ ਅਪੀਲ

Punjab:ਵਿੱਤ ਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਮੋਟਰਜ਼ ਯੂਨੀਅਨ ਅਤੇ ਮਿੰਨੀ ਬੱਸ ਆਪਰੇਟਰਾਂ ਨਾਲ ਮੀਟਿੰਗ

Punjab:ਵਿੱਤ ਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਮੋਟਰਜ਼ ਯੂਨੀਅਨ ਅਤੇ ਮਿੰਨੀ ਬੱਸ ਆਪਰੇਟਰਾਂ ਨਾਲ ਮੀਟਿੰਗ

3 hours ago
ਚੰਡੀਗੜ੍ਹ ‘ਚ ਇਸ ਦਿਨ ਹੋਵੇਗਾ BLACKOUT; ਵੱਜਣਗੇ ਵਾਰਨਿੰਗ ਸਾਇਰਨ

ਚੰਡੀਗੜ੍ਹ ‘ਚ ਇਸ ਦਿਨ ਹੋਵੇਗਾ BLACKOUT; ਵੱਜਣਗੇ ਵਾਰਨਿੰਗ ਸਾਇਰਨ

3 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 3 ਮੁਲਾਜ਼ਮ ਯੂਨੀਅਨਾਂ ਅਤੇ ਨੰਬਰਦਾਰ ਯੂਨੀਅਨ ਨਾਲ ਕੀਤੀਆਂ ਮੀਟਿੰਗਾਂ; ਵਿਭਾਗਾਂ ਨੂੰ ਆਊਟਸੋਰਸਡ ਮੁਲਾਜ਼ਮਾਂ ਨੂੰ ਠੇਕੇ ’ਤੇ ਲਿਆਉਣ ਦੀ ਪ੍ਰਕਿਰਿਆ ਤੇਜ਼ ਕਰਨ ਦੇ ਦਿੱਤੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 3 ਮੁਲਾਜ਼ਮ ਯੂਨੀਅਨਾਂ ਅਤੇ ਨੰਬਰਦਾਰ ਯੂਨੀਅਨ ਨਾਲ ਕੀਤੀਆਂ ਮੀਟਿੰਗਾਂ; ਵਿਭਾਗਾਂ ਨੂੰ ਆਊਟਸੋਰਸਡ ਮੁਲਾਜ਼ਮਾਂ ਨੂੰ ਠੇਕੇ ’ਤੇ ਲਿਆਉਣ ਦੀ ਪ੍ਰਕਿਰਿਆ ਤੇਜ਼ ਕਰਨ ਦੇ ਦਿੱਤੇ ਨਿਰਦੇਸ਼

3 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

4 hours ago
ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ’ਚ ਸ਼ਰਧਾ ਦਾ ਸੈਲਾਬ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ’ਚ ਸ਼ਰਧਾ ਦਾ ਸੈਲਾਬ

4 hours ago
ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਤੋਂ ਵੱਡੀ ਰਾਹਤ, ਵਿਦੇਸ਼ ਜਾਣ ਦੀ ਅਰਜ਼ੀ ਹੋਈ ਮਨਜ਼ੂਰ

ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਤੋਂ ਵੱਡੀ ਰਾਹਤ, ਵਿਦੇਸ਼ ਜਾਣ ਦੀ ਅਰਜ਼ੀ ਹੋਈ ਮਨਜ਼ੂਰ

5 hours ago
Hindi News
English News
Monday, November 23, 2026
No Result
View All Result
15 °c
Chandigarh
19 ° Tue
18 ° Wed
18 ° Thu
19 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਜਟ ਬਾਰੇ ਲੋਕਾਂ ਦੇ ਸੁਝਾਵਾਂ ‘ਤੇ ਅਮਲ ਕਰਕੇ ਸੂਬੇ ਦੇ ਸਰਵਪੱਖੀ ਵਿਕਾਸ ਲਈ ਉਲੀਕੀਆਂ ਜਾਣਗੀਆਂ ਸਕੀਮਾਂ: ਹਰਪਾਲ ਸਿੰਘ ਚੀਮਾ

May 8, 2022
in ਖਬਰਾਂ, ਚੰਡੀਗੜ੍ਹ, ਪੰਜਾਬ
ਬਜਟ ਬਾਰੇ ਲੋਕਾਂ ਦੇ ਸੁਝਾਵਾਂ ‘ਤੇ ਅਮਲ ਕਰਕੇ ਸੂਬੇ ਦੇ ਸਰਵਪੱਖੀ ਵਿਕਾਸ ਲਈ ਉਲੀਕੀਆਂ ਜਾਣਗੀਆਂ ਸਕੀਮਾਂ: ਹਰਪਾਲ ਸਿੰਘ ਚੀਮਾ

ਬਜਟ ਬਾਰੇ ਲੋਕਾਂ ਦੇ ਸੁਝਾਵਾਂ ‘ਤੇ ਅਮਲ ਕਰਕੇ ਸੂਬੇ ਦੇ ਸਰਵਪੱਖੀ ਵਿਕਾਸ ਲਈ ਉਲੀਕੀਆਂ ਜਾਣਗੀਆਂ
ਸਕੀਮਾਂ: ਹਰਪਾਲ ਸਿੰਘ ਚੀਮਾ

– ਬਜਟ ਲਈ ਸੁਝਾਅ ਮੰਗਣੇ ਪੰਜਾਬ ਦੇ ਲੋਕਾਂ ਲਈ ਸਾਬਤ ਹੋਵੇਗਾ ਇਤਿਹਾਸਕ ਫ਼ੈਸਲਾ : ਵਿੱਤ ਮੰਤਰੀ

– ਕਿਹਾ, ਸਨਅਤਕਾਰਾਂ ਦੀਆਂ ਮੁਸ਼ਕਲਾਂ ਦਾ ਹੱਲ ਕਰਕੇ ਹੀ ਪੰਜਾਬ ਮੁੜ ਤੋਂ ਵਿਕਾਸ ਦੀਆਂ ਲੀਹਾਂ ’ਤੇ ਲਿਆਂਦਾ ਜਾ ਸਕੇਗਾ

– ਮੁੱਖ ਮੰਤਰੀ ਭਗਵੰਤ ਮਾਨ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਪੂਰੀ ਸੰਜੀਦਗੀ ਨਾਲ ਲੈ ਰਹੇ ਨੇ ਫ਼ੈਸਲੇ

– ਪੰਜਾਬ ਸਰਕਾਰ ਵਲੋਂ ਜਾਰੀ ਪੋਰਟਲ ਅਤੇ ਈ ਮੇਲ ਆਈ.ਡੀ. ‘ਤੇ ਭੇਜੇ ਜਾ ਸਕਦੇ ਹਨ ਸੁਝਾਅ

– ਆਪ ਸਰਕਾਰ ਨੇ 55 ਦਿਨਾਂ ‘ਚ ਲਏ ਇਤਿਹਾਸਕ ਫ਼ੈਸਲੇ

– ਪੰਜਾਬ ਦੇ ਵਿੱਤ ਮੰਤਰੀ ਨੇ ਐਮਆਰਐਸਪੀਟੀਯੂ ਵਿਖੇ ਪੰਜ ਜ਼ਿਲ੍ਹਿਆਂ ਦੇ ਵਿਧਾਇਕਾਂ ਤੇ ਉਦਯੋਗਪਤੀਆਂ ਕੋਲੋਂ ਜਨਤਾ ਬਜਟ ਲਈ ਲਏ ਸੁਝਾਅ

ਬਠਿੰਡਾ, 8 ਮਈ (ਵਿਸ਼ਵ ਵਾਰਤਾ):- ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲ਼ੀ ਆਮ ਆਦਮੀ ਪਾਰਟੀ (ਆਪ) ਦੀ ਪੰਜਾਬ ਸਰਕਾਰ ਵੱਲੋਂ ਬਜਟ ਲਈ ਜੋ ਲੋਕਾਂ ਦੇ ਸੁਝਾਅ ਮੰਗੇ ਜਾ ਰਹੇ ਹਨ, ਇਹ ਫ਼ੈਸਲਾ ਇੱਕ ਇਤਿਹਾਸਕ ਤੇ ਮੀਲਪੱਥਰ ਸਾਬਤ ਹੋਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਵਿੱਤ, ਯੋਜਨਾ, ਯੋਜਨਾ ਲਾਗੂ ਕਰਨ, ਕਰ ਤੇ ਆਬਕਾਰੀ ਅਤੇ ਸਹਿਕਾਰਤਾ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਮਾਲਵੇ ਦੇ ਪੰਜ ਜ਼ਿਲ੍ਹਿਆਂ (ਬਠਿੰਡਾ, ਮਾਨਸਾ, ਸ਼੍ਰੀ ਮੁਕਤਸਰ ਸਾਹਿਬ, ਫ਼ਿਰੋਜ਼ਪੁਰ ਅਤੇ ਫਾਜ਼ਿਲਕਾ) ਦੇ ਵਿਧਾਇਕਾਂ, ਸਨਅਤਕਾਰਾਂ ਅਤੇ ਵਪਾਰੀ ਵਰਗ ਕੋਲੋਂ ਜਨਤਾ ਬਜਟ 2022-23 ਲਈ ਸੁਝਾਅ ਲੈਣ ਉਪਰੰਤ ਸੰਬੋਧਨ ਕਰਦਿਆਂ ਕੀਤਾ।

ਇੱਥੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਆਡੀਟੋਰੀਅਮ ਵਿਖੇ ਕੈਬਨਿਟ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਉਦਯੋਗਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਕੋਈ ਠੋਸ ਕਦਮ ਨਹੀਂ ਚੁੱਕੇ, ਜਿਸ ਕਾਰਨ ਉਦਯੋਗਿਕ ਵਿਕਾਸ ਸਹੀ ਢੰਗ ਨਾਲ ਨਹੀਂ ਹੋਇਆ ਅਤੇ ਜੇਕਰ ਹੁਣ ਵੀ ਉਦਯੋਗਾਂ ਦੇ ਵਿਕਾਸ ਲਈ ਕੁਝ ਨਾ ਕੀਤਾ ਗਿਆ ਤਾਂ ਇਸ ਦੇ ਗੰਭੀਰ ਸਿੱਟੇ ਭੁਗਤਣੇ ਪੈ ਸਕਦੇ ਹਨ ਤੇ ਸੂਬਾ ਤਰੱਕੀ ਨਹੀਂ ਕਰ ਸਕੇਗਾ। ਇਸੇ ਲਈ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਸਰਕਾਰ ਵੱਲੋਂ ਜਨਤਾ ਬਜਟ ਲਈ ਲੋਕਾਂ ਦੇ ਸੁਝਾਅ ਲੈ ਕੇ ਲੋਕ ਹਿੱਤ ਵਿੱਚ ਹਰ ਵਰਗ ਨਾਲ ਸਬੰਧਤ ਬਜਟ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਸੰਬੋਧਨ ਦੌਰਾਨ ਇਹ ਵੀ ਕਿਹਾ ਕਿ ਸਨਅਤਕਾਰਾਂ ਦੀਆਂ ਮੁਸ਼ਕਲਾਂ ਸੁਣ ਕੇ ਉਨ੍ਹਾਂ ਦਾ ਹੱਲ ਕਰਨ ਨਾਲ ਹੀ ਪੰਜਾਬ ਮੁੜ ਤੋਂ ਵਿਕਾਸ ਦੀਆਂ ਲੀਹਾਂ ’ਤੇ ਲਿਆਂਦਾ ਜਾ ਸਕਦਾ ਹੈ।
ਵਿੱਤ ਮੰਤਰੀ ਨੇ ਕਿਹਾ ਕਿ ਜਦੋਂ ਲੋਕਾਂ ਤੋਂ ਸੁਝਾਅ ਲਏ ਜਾਣਗੇ ਤਾਂ ਲੋਕ ਆਪਣੀਆਂ ਮੁਸ਼ਕਲਾਂ ਵੀ ਦੱਸਣਗੇ ਅਤੇ ਉਸੇ ਅਨੁਸਾਰ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਹੱਲ ਵੀ ਕੀਤਾ ਜਾ ਸਕੇਗਾ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਜਨਤਾ ਬਜਟ ਲਈ ਵੱਧ ਤੋਂ ਵੱਧ ਹਾਂ ਪੱਖੀ ਸੁਝਾਅ ਦਿੱਤੇ ਜਾਣ ਤਾਂ ਜੋ ਪੰਜਾਬ ਅੰਦਰ ਪਹਿਲੀ ਵਾਰ ਲੋਕਾਂ ਦੀ ਪਸੰਦ ਦਾ ਬਜਟ ਬਣਾਇਆ ਜਾ ਸਕੇ। ਸ. ਚੀਮਾ ਨੇ ਦੱਸਿਆ ਕਿ ਪੰਜਾਬ ਦੀਆਂ ਪੁਰਾਣੀਆਂ ਸਰਕਾਰਾਂ ਦੀਆਂ ਮਾਰੂ ਨੀਤੀਆਂ ਕਾਰਨ ਪਿਛਲੇ ਲੰਮੇਂ ਸਮੇਂ ਤੋਂ ਝਾਰਖੰਡ ਵਿੱਚ ਬੰਦ ਪਈ ਪੰਜਾਬ ਦੀ ਪਛਵਾੜਾ ਕੋਲਾ ਖਾਣ ਦਾ ਛੇਤੀ ਹੀ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਵੱਲੋਂ ਉਦਘਾਟਨ ਕੀਤਾ ਜਾ ਰਿਹਾ ਹੈ ਅਤੇ ਇਸ ਦੇ ਚਾਲੂ ਹੋਣ ਨਾਲ ਬਿਜਲੀ ਦੀ ਸਮੱਸਿਆ ਪੂਰੀ ਤਰ੍ਹਾਂ ਹੱਲ ਹੋ ਜਾਵੇਗੀ।
ਵਿੱਤ ਮੰਤਰੀ ਸ. ਚੀਮਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਆਗੂਆਂ ਨੇ ਆਪਣੇ ਨਿੱਜੀ ਮੁਫਾਦਾਂ ਲਈ ਪੰਜਾਬ ਦੇ ਵਿਕਾਸ ਲਈ ਕੋਈ ਠੋਸ ਕਾਰਵਾਈ ਨਹੀਂ ਕੀਤੀ, ਜਿਸ ਕਾਰਨ ਪੰਜਾਬ ਦੀ ਹਾਲਤ ਬਦ ਤੋਂ ਬਦਤਰ ਹੁੰਦੀ ਗਈ। ਜਦੋਂ ਕਿ ਹੁਣ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੰਜਾਬ ਦੇ ਸਰਵਪੱਖੀ ਵਿਕਾਸ ਲਈ ਠੋਸ ਫੈਸਲੇ ਲਏ ਜਾ ਰਹੇ ਹਨ।
ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਪਿਛਲੀਆਂ ਸਰਕਾਰਾਂ ਅਖ਼ੀਰਲੇ ਸਾਲ ਜਾਗਦੀਆਂ ਸਨ ਤੇ ਪਹਿਲੇ ਚਾਰ ਸਾਲ ਸੁੱਤੀਆਂ ਰਹਿੰਦੀਆਂ ਸਨ ਪਰ ਆਪ ਸਰਕਾਰ ਵਲੋਂ ਸ਼ੁਰੂਆਤੀ ਦਿਨਾਂ ਵਿੱਚ ਹੀ ਵੱਖ-ਵੱਖ ਵਿਭਾਗਾਂ ਵਿੱਚ 26454 ਸਰਕਾਰੀ ਨੌਕਰੀਆਂ ਦਾ ਇਸ਼ਤਿਹਾਰ ਦੇਣ ਸਮੇਤ ਹੋਰ ਵੀ ਕਈ ਇਤਿਹਾਸਕ ਫ਼ੈਸਲੇ ਲਏ ਹਨ। ਇੱਥੋਂ ਤੱਕ ਕਿ ਸਾਡੇ ਪਹਿਲੇ ਬਜਟ ਵਿੱਚ ਸਮਾਜ ਦੇ ਸਾਰੇ ਵਰਗਾਂ ਤੋਂ ਸੁਝਾਅ ਮੰਗਣਾ ਆਪਣੇ ਆਪ ਵਿੱਚ ਇੱਕ ਕ੍ਰਾਂਤੀਕਾਰੀ ਕਦਮ ਹੈ।”
ਵਿੱਤ ਮੰਤਰੀ ਸ. ਚੀਮਾ ਨੇ ਕਿਹਾ ਕਿ ਲੋਕਾਂ ਤੋਂ ਸੁਝਾਅ ਲੈਣ ਲਈ ਪੰਜਾਬ ਸਰਕਾਰ ਵੱਲੋਂ ਪਹਿਲਾਂ ਪੋਰਟਲ finance.punjab.gov.in ਤੇ ਹੁਣ ਈ ਮੇਲ ਆਈ.ਡੀ. [email protected] ਵੀ ਜਾਰੀ ਕੀਤੀ ਗਈ ਹੈ ਜਿਸ ’ਤੇ ਲੋਕ ਆਪਣੇ ਸੁਝਾਅ ਭੇਜ ਸਕਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਲੋਕ ਸਿੱਧੇ ਤੌਰ ’ਤੇ ਉਨ੍ਹਾਂ ਨੂੰ ਮਿਲ ਕੇ ਵੀ ਸੁਝਾਅ ਦੇ ਸਕਦੇ ਹਨ। ਵਿੱਤ ਮੰਤਰੀ ਨੇ ਇਹ ਵੀ ਕਿਹਾ ਕਿ ਮੁੱਖ ਮੰਤਰੀ ਵੱਲੋਂ ਸਾਰੇ ਵਿਧਾਇਕਾਂ ਨੂੰ ਵੀ ਆਦੇਸ਼ ਦਿੱਤੇ ਗਏ ਹਨ ਕਿ ਉਹ ਲੋਕਾਂ ਕੋਲ ਜਾ ਕੇ ਉਨ੍ਹਾਂ ਦੇ ਸੁਝਾਅ ਇਕੱਤਰ ਕਰਨ ਤਾਂ ਜੋ ਪੰਜਾਬ ਨੂੰ ਮੁੜ ਖੁਸ਼ਹਾਲ ਬਣਾਇਆ ਜਾ ਸਕੇ।
ਇਸ ਮੌਕੇ ਵਿੱਤ ਮੰਤਰੀਆਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਵਾਰ ਦਾ ਬਜਟ ਜਨਤਾ ਪੱਖੀ ਬਜਟ ਹੋਵੇਗਾ। ਇਸ ਕਰਕੇ ਸਨਅਤਕਾਰਾਂ, ਵਪਾਰੀ ਵਰਗ ਤੇ ਆਮ ਲੋਕਾਂ ਕੋਲੋਂ ਲੋੜੀਂਦੇ ਸੁਝਾਅ ਲਏ ਜਾ ਰਹੇ ਹਨ। ਉਨ੍ਹਾਂ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਜਨਤਾ ਬਜਟ ਨੂੰ ਲੈ ਕੇ ਪੰਜਾਬ ਦੇ ਲੋਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਸਰਕਾਰ 100 ਫੀਸਦੀ ਆਮ ਲੋਕਾਂ ਦੀਆਂ ਉਮੀਦਾਂ ਤੇ ਖਰੀ ਉਤਰੇਗੀ। ਉਨ੍ਹਾਂ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਕਿਸੇ ਵੀ ਕੀਮਤ ਤੇ ਭਾਈ ਭਤੀਜਾਵਾਦ, ਰਿਸ਼ਵਤਖ਼ੋਰੀ ਤੇ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਤੇ ਪੰਜਾਬ ਅੰਦਰ ਸਰਕਾਰੀ ਜ਼ਮੀਨਾਂ ਤੇ ਕੀਤੇ ਨਜਾਇਜ਼ ਕਬਜ਼ੇ ਹਰ ਹਾਲਤ ਵਿੱਚ ਛੁਡਵਾਏ ਜਾਣਗੇ।
ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਵਲੋਂ ਜਿੱਥੇ ਜਨਤਾ ਬਜਟ ਸਬੰਧੀ ਲਏ ਜਾ ਰਹੇ ਸੁਝਾਵਾਂ ਦੀ ਪ੍ਰਸੰਸਾਂ ਕੀਤੀ ਉੱਥੇ ਉਨ੍ਹਾਂ ਆਪਣੇ ਹਲਕੇ ਮਲੋਟ ਨਾਲ ਸਬੰਧ ਦਰਪੇਸ਼ ਆ ਰਹੀਆਂ ਸਮੱਸਿਆਵਾਂ ਸਾਂਝੀਆਂ ਕਰਦਿਆਂ ਉਨ੍ਹਾਂ ਦੇ ਹੱਲ ਲਈ ਵੀ ਲੋੜੀਂਦੇ ਫ਼ੰਡ ਜਾਰੀ ਕਰਨ ਦੀ ਮੰਗ ਕੀਤੀ।
ਇਸ ਮੌਕੇ ਹਲਕਾ ਬਠਿੰਡਾ (ਸ਼ਹਿਰੀ) ਦੇ ਵਿਧਾਇਕ ਸ. ਜਗਰੂਪ ਸਿੰਘ ਗਿੱਲ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸਮੇਤ ਪਹੁੰਚੀਆਂ ਸਖ਼ਸ਼ੀਅਤਾਂ ਦਾ ਸਵਾਗਤ ਕਰਦਿਆਂ ਬਠਿੰਡਾ ਚ ਥਰਮਲ ਦੀ ਜ਼ਮੀਨ ਤੇ ਉਦਯੋਗਿਕ ਪਾਰਕ ਬਣਾਉਣ ਤੋਂ ਇਲਾਵਾ ਸ਼ਹਿਰ ਦੀਆਂ ਹੋਰ ਸਮੱਸਿਆਵਾਂ ਸਾਂਝੀਆਂ ਕਰਦਿਆਂ ਉਨ੍ਹਾਂ ਦੇ ਸਾਰਥਿਕ ਹੱਲ ਕਰਨ ਦੀ ਵੀ ਮੰਗ ਕੀਤੀ।
ਇਸ ਤੋਂ ਪਹਿਲਾਂ ਮੌਜੂਦ ਵਿਧਾਇਕਾਂ ਤੋਂ ਇਲਾਵਾ ਵੱਖ-ਵੱਖ ਸਨਅਤਕਾਰਾਂ ਅਤੇ ਵਪਾਰੀ ਵਰਗ ਵਲੋਂ ਉਦਯੋਗ ਨੂੰ ਲੈ ਕੇ ਆ ਰਹੀਆਂ ਸਮੱਸਿਆਵਾਂ ਜਿੱਥੇ ਸਾਂਝੀਆਂ ਕੀਤੀ ਉੱਥੇ ਉਨ੍ਹਾਂ ਵਲੋਂ ਉਦਯੋਗ ਦੇ ਹੁਲਾਰੇ ਲਈ ਆਪਣੇ ਵਡਮੁੱਲੇ ਵਿਚਾਰ ਵੀ ਸਾਂਝੇ ਕੀਤੇ ਗਏ।
ਇਸ ਮੌਕੇ ਵਿਧਾਇਕ ਬਠਿੰਡਾ (ਦਿਹਾਤੀ) ਸ਼੍ਰੀ ਅਮਿਤ ਰਤਨ, ਵਿਧਾਇਕ ਭੁੱਚੋਂ ਮਾਸਟਰ ਜਗਸੀਰ ਸਿੰਘ, ਵਿਧਾਇਕ ਤਲਵੰਡੀ ਸਾਬੋ ਸ਼੍ਰੀਮਤੀ ਬਲਜਿੰਦਰ ਕੌਰ, ਵਿਧਾਇਕ ਮੌੜ ਸੁਖਵੀਰ ਸਿੰਘ ਮਾਈਸਰਖ਼ਾਨਾ, ਵਿਧਾਇਕ ਸਰਦੂਲਗੜ੍ਹ ਸ਼੍ਰੀ ਗੁਰਪ੍ਰੀਤ ਸਿੰਘ ਬਨਾਵਾਲੀ, ਵਿਧਾਇਕ ਬੁੱਢਲਾਡਾ ਪ੍ਰਿੰਸੀਪਲ ਬੁੱਧਰਾਮ, ਵਿਧਾਇਕ ਲੰਬੀ ਸ. ਗੁਰਮੀਤ ਸਿੰਘ ਖੁੱਡੀਆ, ਵਿਧਾਇਕ ਫ਼ਿਰੋਜ਼ਪੁਰ (ਦਿਹਾਤੀ) ਸ਼੍ਰੀ ਰਜ਼ਨੀਸ਼ ਦਯੀਆ, ਵਿਧਾਇਕ ਗੁਰੂ ਹਰਸਹਾਏ ਸ਼੍ਰੀ ਫ਼ੌਜਾ ਸਿੰਘ, ਵਿਧਾਇਕ ਫਾਜ਼ਿਲਕਾ ਸ਼੍ਰੀ ਨਰਿੰਦਰ ਪਾਲ ਸਿੰਘ ਸਵਣਾ, ਵਿਧਾਇਕ ਬੱਲੂਆਣਾ ਸ਼੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫ਼ਿਰ ਅਤੇ ਵਿਧਾਇਕ ਜਲਾਲਾਬਾਦ ਸ਼੍ਰੀ ਜਗਦੀਪ ਕੰਬੋਜ਼ ਗੋਲਡੀ, ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ, ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਜੇ. ਇਲਨਚੇਲੀਅਨ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ, ਵਿੱਤ ਵਿਭਾਗ ਦੇ ਡਿਪਟੀ ਸੈਕਟਰੀ ਸ਼੍ਰੀ ਉਦੈਦੀਪ ਸਿੰਘ ਸਿੱਧੂ, ਟੈਕਟੇਸ਼ਨ ਵਿਭਾਗ ਦੇ ਵਧੀਕ ਕਮਿਸ਼ਨਰ ਸ਼੍ਰੀ ਟੀਐਸ ਵਿਰਕ, ਜੁਆਇੰਟ ਕਮਿਸ਼ਨਰ ਟੈਕਟੇਸ਼ਨ ਸ਼੍ਰੀ ਜਸਪਿੰਦਰ ਸਿੰਘ, ਸਹਾਇਕ ਕਮਿਸ਼ਨਰ ਟੈਕਟੇਸ਼ਨ ਬਠਿੰਡਾ ਸ਼੍ਰੀ ਸੰਜੀਵ ਮਦਾਨ, ਐਸਡੀਐਮ ਸ਼੍ਰੀਮਤੀ ਅਨਾਯਤ, ਜ਼ਿਲ੍ਹਾ ਉਦਯੋਗ ਦੇ ਜਨਰਲ ਮੈਨੇਜ਼ਰ ਸ਼੍ਰੀ ਪ੍ਰੀਤ ਮਹਿੰਦਰ ਬਰਾੜ ਤੋਂ ਇਲਾਵਾ ਸਨਅਤਕਾਰ ਅਤੇ ਵਪਾਰੀ ਵਰਗ ਦੇ ਨੁਮਾਇੰਦੇ ਹਾਜ਼ਰ ਸਨ।

——

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 23, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 23 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਜੇਨਸਨ ਹੁਆਂਗ ਮੁੜ ਬਣੇ Nvidia ਦੇ CEO; ਕੰਪਨੀ ਦੇ ਸ਼ੇਅਰਾਂ ‘ਚ ਆਇਆ ਉਛਾਲ

ਜੇਨਸਨ ਹੁਆਂਗ ਮੁੜ ਬਣੇ Nvidia ਦੇ CEO; ਕੰਪਨੀ ਦੇ ਸ਼ੇਅਰਾਂ ‘ਚ ਆਇਆ ਉਛਾਲ

by Jaspreet Kaur
November 23, 2026
0

ਜੇਨਸਨ ਹੁਆਂਗ ਮੁੜ ਬਣੇ Nvidia ਦੇ CEO;ਕੰਪਨੀ ਦੇ ਸ਼ੇਅਰਾਂ 'ਚ ਆਇਆ ਉਛਾਲ ਨਵੀ ਦਿੱਲੀ, 23 ਨਵੰਬਰ (ਵਿਸ਼ਵ ਵਾਰਤਾ): ਐਨਵੀਡੀਆ (Nvidia)...

ਦਿੱਲੀ ਦੇ ਲੋਕ ਨਿਵਾਸ ਪਹੁੰਚੇ ਪੀਐਮ ਮੋਦੀ: ਵਿਸ਼ੇਸ਼ ਕੀਰਤਨ ਸਮਾਗਮ ‘ਚ ਹੋਏ ਸ਼ਾਮਲ

ਦਿੱਲੀ ਦੇ ਲੋਕ ਨਿਵਾਸ ਪਹੁੰਚੇ ਪੀਐਮ ਮੋਦੀ: ਵਿਸ਼ੇਸ਼ ਕੀਰਤਨ ਸਮਾਗਮ ‘ਚ ਹੋਏ ਸ਼ਾਮਲ

by Jaspreet Kaur
November 23, 2026
0

ਦਿੱਲੀ ਦੇ ਲੋਕ ਨਿਵਾਸ ਪਹੁੰਚੇ ਪੀਐਮ ਮੋਦੀ: ਵਿਸ਼ੇਸ਼ ਕੀਰਤਨ ਸਮਾਗਮ 'ਚ ਹੋਏ ਸ਼ਾਮਲ ਨਵੀ ਦਿੱਲੀ, 23 ਨਵੰਬਰ (ਵਿਸ਼ਵ ਵਾਰਤਾ): ਪ੍ਰਧਾਨ...

26 ਨਵੰਬਰ ਨੂੰ ਮੋਗਾ ਦੀ ਮਹਾਂ ਰੈਲੀ ਨਾਲ ‘ਰੰਗਲਾ ਪੰਜਾਬ’ ਬਣਾਉਣ ਦੇ ਨਵੇਂ ਅਧਿਆਏ ਦੀ ਹੋਵੇਗੀ ਸ਼ੁਰੂਆਤ : ‘ਆਪ’

26 ਨਵੰਬਰ ਨੂੰ ਮੋਗਾ ਦੀ ਮਹਾਂ ਰੈਲੀ ਨਾਲ ‘ਰੰਗਲਾ ਪੰਜਾਬ’ ਬਣਾਉਣ ਦੇ ਨਵੇਂ ਅਧਿਆਏ ਦੀ ਹੋਵੇਗੀ ਸ਼ੁਰੂਆਤ : ‘ਆਪ’

by Jaspreet Kaur
November 23, 2026
0

26 ਨਵੰਬਰ ਨੂੰ ਮੋਗਾ ਦੀ ਮਹਾਂ ਰੈਲੀ ਨਾਲ ‘ਰੰਗਲਾ ਪੰਜਾਬ’ ਬਣਾਉਣ ਦੇ ਨਵੇਂ ਅਧਿਆਏ ਦੀ ਹੋਵੇਗੀ ਸ਼ੁਰੂਆਤ : 'ਆਪ' ਅੰਮ੍ਰਿਤਸਰ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 23, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 23 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

‘ਗੈਂਗਸਟਰਾਂ ’ਤੇ ਵਾਰ’ ਦਾ 301ਵਾਂ ਦਿਨ: ਪੰਜਾਬ ਪੁਲਿਸ ਵੱਲੋਂ 520 ਥਾਂਈਂ ਛਾਪੇਮਾਰੀ; 199 ਕਾਬੂ

‘ਗੈਂਗਸਟਰਾਂ ’ਤੇ ਵਾਰ’ ਦਾ 301ਵਾਂ ਦਿਨ: ਪੰਜਾਬ ਪੁਲਿਸ ਵੱਲੋਂ 520 ਥਾਂਈਂ ਛਾਪੇਮਾਰੀ; 199 ਕਾਬੂ

by Ankit
6 days ago
0

‘ਗੈਂਗਸਟਰਾਂ ’ਤੇ ਵਾਰ’ ਦਾ 301ਵਾਂ ਦਿਨ: ਪੰਜਾਬ ਪੁਲਿਸ ਵੱਲੋਂ 520 ਥਾਂਈਂ ਛਾਪੇਮਾਰੀ; 199 ਕਾਬੂ  ਪੁਲਿਸ ਟੀਮਾਂ ਨੇ 139 ਵਿਅਕਤੀਆਂ ਵਿਰੁੱਧ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 