• Latest
  • Trending
ਕੁਲਤਾਰ ਸਿੰਘ ਸੰਧਵਾਂ ਵੱਲੋਂ ਸ੍ਰੋਮਣੀ ਕਮੇਟੀ ਦੀਆਂ ਚੋਣਾਂ ਤੁਰੰਤ ਕਰਵਾਉਣ ਦੀ ਵਕਾਲਤ

ਕੁਲਤਾਰ ਸਿੰਘ ਸੰਧਵਾਂ ਵੱਲੋਂ ਸ੍ਰੋਮਣੀ ਕਮੇਟੀ ਦੀਆਂ ਚੋਣਾਂ ਤੁਰੰਤ ਕਰਵਾਉਣ ਦੀ ਵਕਾਲਤ

5 years ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

3 hours ago
ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

5 hours ago
ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

5 hours ago
ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

5 hours ago
‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

6 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

6 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

6 hours ago
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

7 hours ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

7 hours ago
ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

9 hours ago
ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

9 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

9 hours ago
Hindi News
English News
Monday, November 16, 2026
No Result
View All Result
18 °c
Chandigarh
20 ° Mon
20 ° Tue
20 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੁਲਤਾਰ ਸਿੰਘ ਸੰਧਵਾਂ ਵੱਲੋਂ ਸ੍ਰੋਮਣੀ ਕਮੇਟੀ ਦੀਆਂ ਚੋਣਾਂ ਤੁਰੰਤ ਕਰਵਾਉਣ ਦੀ ਵਕਾਲਤ

May 9, 2022
in ਸਿਆਸੀ, ਖਬਰਾਂ, ਪੰਜਾਬ
ਕੁਲਤਾਰ ਸਿੰਘ ਸੰਧਵਾਂ ਵੱਲੋਂ ਸ੍ਰੋਮਣੀ ਕਮੇਟੀ ਦੀਆਂ ਚੋਣਾਂ ਤੁਰੰਤ ਕਰਵਾਉਣ ਦੀ ਵਕਾਲਤ

ਕੁਲਤਾਰ ਸਿੰਘ ਸੰਧਵਾਂ ਵੱਲੋਂ ਸ੍ਰੋਮਣੀ ਕਮੇਟੀ ਦੀਆਂ ਚੋਣਾਂ ਤੁਰੰਤ ਕਰਵਾਉਣ ਦੀ ਵਕਾਲਤ

ਐਸ.ਜੀ.ਪੀ.ਸੀ. ਦਾ ਪ੍ਰਬੰਧ ਗੁਰੂ ਗ੍ਰੰਥ ਸਾਹਿਬ ਦਾ ਹੁਕਮ ਮੰਨਣ ਵਾਲਿਆਂ ਹੱਥ ਹੋਵੇ-ਕੁਲਤਾਰ ਸਿੰਘ ਸੰਧਵਾਂ

ਚੰਡੀਗੜ੍ਹ, 9ਮਈ(ਵਿਸ਼ਵ ਵਾਰਤਾ)- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸਾਡੀ ਇੱਕ ਮਾਣਮੱਤੀ ਸੰਸਥਾ ਹੈ ਪ੍ਰੰਤੂ ਪਿਛਲੇ ਸਮੇਂ ਦੌਰਾਨ ਇਸ ਦੇ ਕੰਮ ‘ਚ ਵੱਡੀਆਂ ਕਮੀਆਂ ਸਾਹਮਣੇ ਆਈਆਂ ਹਨ, ਇਸ ਲਈ ਇਸ ਸੰਸਥਾ ਦਾ ਪ੍ਰਬੰਧ ਅਜਿਹੇ ਗੁਰਸਿੱਖਾਂ ਦੇ ਹੱਥ ਹੋਣਾ ਚਾਹੀਦਾ ਹੈ, ਜਿਹੜੇ ਕਿਸੇ ਸ਼ਖ਼ਸ ਦਾ ਹੁਕਮ ਨਾ ਮੰਨਕੇ ਸਗੋਂ ਕੇਵਲ ਤੇ ਕੇਵਲ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਹੁਕਮ ਹੀ ਮੰਨਣ।
ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਅੱਜ ਭਾਦਸੋਂ ਵਿਖੇ, ਅਮਰਜੀਤ ਸਿੰਘ ਲੋਟੇ, ਐਮ.ਡੀ. ਕਰਤਾਰ ਐਗਰੋ ਇੰਡਸਟਰੀਜ਼ ਅਤੇ ਰਾਮਗੜ੍ਹੀਆ ਬਿਰਾਦਰੀ ਵੱਲੋਂ ਸ੍ਰੀ ਵਿਸ਼ਵਕਰਮਾ ਮੰਦਿਰ ‘ਚ ਕਰਵਾਏ ਇੱਕ ਸਨਮਾਨ ਸਮਾਰੋਹ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਪੁੱਜੇ ਹੋਏ ਸਨ। ਇਸ ਦੌਰਾਨ ਸਪੀਕਰ ਸ. ਸੰਧਵਾ ਤੋਂ ਇਲਾਵਾ ਅੰਮ੍ਰਿਤਸਰ ਪੂਰਬ ਦੇ ਵਿਧਾਇਕ ਡਾ. ਜੀਵਨ ਜੋਤ ਕੌਰ, ਖੰਨਾ ਤੋਂ ਤਰਨਪ੍ਰੀਤ ਸਿੰਘ ਸੌਂਧ, ਬਟਾਲਾ ਤੋਂ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਤੇ ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਦਾ ਸਨਮਾਨ ਕੀਤਾ ਗਿਆ।
ਇਸ ਮੌਕੇ ਪੱਤਰਕਾਰਾਂ ਨਾਲ ਗ਼ੈਰ-ਰਸਮੀ ਗੱਲਬਾਤ ਕਰਦਿਆਂ ਸ੍ਰੋਮਣੀ ਕਮੇਟੀ ਦੀਆਂ ਚੋਣਾਂ ਬਾਬਤ ਪੁੱਛੇ ਸਵਾਲ ਦੇ ਜਵਾਬ ‘ਚ ਸ. ਸੰਧਵਾਂ ਨੇ ਇਹ ਚੋਣਾਂ ਤੁਰੰਤ ਕਰਵਾਉਣ ਦੀ ਵਕਾਲਤ ਕਰਦਿਆਂ ਕਿਹਾ ਕਿ ਪੰਜਾਬ ਦੀ ਰਾਜਸੱਤਾ ਦੀ ਤਬਦੀਲੀ ਹੋ ਗਈ ਹੈ ਅਤੇ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ‘ਚ ਵੀ ਬਦਲਾਅ ਜਰੂਰੀ ਹੈ। ਉਨ੍ਹਾਂ ਕਿਹਾ ਕਿ ਐਸ.ਜੀ.ਪੀ.ਸੀ. ਦੀ ਵੱਡੀ ਸੇਵਾ ਗੁਰੂ ਘਰਾਂ ਦਾ ਪ੍ਰਬੰਧ ਸੁਚੱਜੇ ਢੰਗ ਨਾਲ ਕਰਨਾ ਹੈ ਪ੍ਰੰਤੂ ਪਿਛਲੇ ਸਮੇਂ ‘ਚ ਇਹ ਪ੍ਰਬੰਧ ਕਮਜ਼ੋਰ ਕਰਨ ਦੇ ਨਾਲ-ਨਾਲ ਸਾਡੀਆਂ ਰਹੁਰੀਤਾਂ ਦੀ ਫ਼ਰਜ਼ਸਨਾਸੀ ਕਰਨ ‘ਚ ਵੀ ਕਿਤੇ ਨਾ ਕਿਤੇ ਐਸ.ਜੀ.ਪੀ.ਸੀ. ਪਿੱਛੇ ਰਹੀ ਹੈ।
ਸਪੀਕਰ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪਾਂ ਦੀ ਚੋਰੀ, ਗੁਰਦੁਆਰਾ ਸਾਹਿਬਾਨ ਦੀਆਂ ਜਾਇਦਾਦਾਂ ਦੇ ਟਰਸਟ ਬਣਾ ਕੇ ਨਿਜੀ ਹੱਥਾਂ ‘ਚ ਦੇਣੀਆਂ, ਸ੍ਰੋਮਣੀ ਕਮੇਟੀ ਵੱਲੋਂ ਕਿਤਾਬ ਛਪਵਾ ਕੇ ਗੁਰੂ ਸਾਹਿਬਾਨ ਦੇ ਜੀਵਨ ਬਾਰੇ ਕੁਫ਼ਰ ਤੋਲਣਾ, ਇਹ ਸਭ ਕਰਨ ਵਾਲੇ ਲੋਕ ਕੌਣ ਹਨ ਅਤੇ ਹੁਣ ਉਨ੍ਹਾਂ ਨੂੰ ਬਾਹਰ ਕੱਢਣਾ ਪਵੇਗਾ, ਇਸ ਲਈ ਉਨ੍ਹਾਂ ਦੀ ਮੰਗ ਹੈ ਕਿ ਜਲਦ ਤੋਂ ਜਲਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਤੁਰੰਤ ਕਰਵਾਈਆਂ ਜਾਣ, ਜਿਸ ਸਬੰਧੀ ਗੁਰੂ ਗ੍ਰੰਥ ਸਾਹਿਬ ਦੇ ਸਿੱਖਾਂ ਨੂੰ ਕਮਰ ਕਸ ਲੈਣੀ ਚਾਹੀਦੀ ਹੈ।
ਇਸ ਦੌਰਾਨ ਵਿਸ਼ਾਲ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਦੀ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦਾ ਬਜਟ ਆਮ ਲੋਕਾਂ ਦਾ ਬਜਟ ਬਣਾ ਕੇ ਵਿਧਾਨ ਸਭਾ ‘ਚ ਪੇਸ਼ ਕੀਤਾ ਜਾਵੇਗਾ, ਇਸ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਲੋਕਾਂ ਦੀ ਰਾਇ ਲਈ ਜਾ ਰਹੀ ਹੈ।
ਭਾਦਸੋਂ ਦੇ ਰਾਮਗੜ੍ਹੀਆ ਭਾਈਚਾਰੇ ਵੱਲੋਂ ਅੱਜ ਰੱਖੇ ਸਨਮਾਨ ਦੀ ਸ਼ਲਾਘਾ ਕਰਨ ਮੌਕੇ ਸ. ਸੰਧਵਾਂ ਨੇ ਕਿਹਾ ਕਿ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਸਮੇਤ ਆਪਣੇ ਪੁਰਖਿਆਂ ਨੂੰ ਯਾਦ ਰੱਖਦੇ ਹੋਏ ਉਨ੍ਹਾਂ ਦੇ ਪਾਏ ਪੂਰਨਿਆਂ ‘ਤੇ ਚੱਲਣਾ ਚਾਹੀਦਾ ਹੈ। ਉਨ੍ਹਾਂ ਨੇ ਗਿਆਨੀ ਜ਼ੈਲ ਸਿੰਘ ਵੱਲੋਂ ਇਮਾਨਦਾਰੀ ਨਾਲ ਕੀਤੀ ਸਿਆਸਤ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਹ ਮੁੱਖ ਮੰਤਰੀ ਤੇ ਰਾਸ਼ਟਰਪਤੀ ਦੇ ਅਹੁਦੇ ‘ਤੇ ਰਹੇ ਪ੍ਰੰਤੂ ਉਨ੍ਹਾਂ ਨੇ ਆਪਣੀ ਚਿੱਟੀ ਚਾਦਰ ‘ਤੇ ਦਾਗ ਨਹੀਂ ਲੱਗਣ ਦਿੱਤਾ।
ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਗੇ ਕਿਹਾ ਕਿ ਨਾਭਾ ਹਾਰਵੈਸਟਰ ਇੰਡਸਟਰੀ ਦੀ ਹੱਬ ਹੈ ਅਤੇ ਪੰਜਾਬ ਸਰਕਾਰ ਨਾਭਾ ਸਮੇਤ ਭਾਦਸੋਂ ਦੀ ਕੰਬਾਇਨ ਇੰਡਸਟਰੀ, ਖਾਸ ਕਰਕੇ ਕਰਤਾਰ ਕੰਬਾਇਨ ਦੇ ਸਹਿਯੋਗ ਨਾਲ ਵਿਦੇਸ਼ਾਂ ਦੀਆਂ ਯੂਨੀਵਰਸਿਟੀਆਂ ਨਾਲ ਤਾਲਮੇਲ ਕਰਕੇ ਸਾਡੇ ਨੌਜਵਾਨਾਂ ਨੂੰ ਕਿੱਤਾ ਮੁਖੀ ਸਿਖਲਾਈ ਦਿਵਾ ਕੇ ਹੁਨਰਮੰਦ ਬਣਾਉਣ ਲਈ ਕੰਮ ਕਰੇਗੀ।
ਇਸ ਮੌਕੇ ਵਿਧਾਇਕਾਂ ਡਾ. ਜੀਵਨ ਜੋਤ ਕੌਰ, ਤਰਨਪ੍ਰੀਤ ਸਿੰਘ ਸੌਂਧ ਦੇ ਪਿਤਾ ਭੁਪਿੰਦਰ ਸਿੰਘ ਸੌਂਧ, ਅਮਨਸ਼ੇਰ ਸਿੰਘ ਸ਼ੈਰੀ ਕਲਸੀ ਤੇ ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਆਸਾਂ ਉਮੀਦਾਂ ‘ਤੇ ਪੂਰੀ ਤਰ੍ਹਾਂ ਖਰ੍ਹੀ ਉਤਰੇਗੀ। ਇਸ ਤੋਂ ਪਹਿਲਾਂ ਰਾਮਗੜ੍ਹੀਆ ਫਾਊਂਡੇਸ਼ਨ ਦੇ ਸਕੱਤਰ ਜਨਰਲ ਗੁਰਮੀਤ ਸਿੰਘ ਕੁਲਾਰ ਨੇ ਰਾਮਗੜ੍ਹੀਆ ਬਿਰਾਦਰੀ ਵੱਲੋਂ ਸਮਾਜ ਭਲਾਈ ਸਮੇਤ ਸੂਬੇ ਦੀ ਤਰੱਕੀ ਤੇ ਰੋਜ਼ਗਾਰ ਲਈ ਕੀਤੇ ਜਾ ਰਹੇ ਕਾਰਜਾਂ ਦਾ ਜ਼ਿਕਰ ਕੀਤਾ। ਜਦੋਂਕਿ ਜਸਵਿੰਦਰ ਸਿੰਘ ਧੀਮਾਨ ਨੇ ਸਵਾਗਤ ਕੀਤਾ ਅਤੇ ਕਰਤਾਰ ਕੰਬਾਇਨ ਦੇ ਡਾਇਰੈਕਟਰ ਮਨਜੀਤ ਸਿੰਘ ਲੋਟੇ ਨੇ ਸਭ ਦਾ ਧੰਨਵਾਦ ਕੀਤਾ। ਮੰਚ ਸੰਚਾਲਨ ਰਾਮਗੜ੍ਹੀਆਂ ਅਕਾਲ ਜੱਥੇਬੰਦੀ ਪੰਜਾਬ ਦੇ ਚੇਅਰਮੈਨ ਜਗਜੀਤ ਸਿੰਘ ਸੱਗੂ ਨੇ ਕੀਤਾ।
ਸਮਾਗਮ ਦੌਰਾਨ ਸੁਖਵਿੰਦਰ ਸਿੰਘ ਬੱਬੂ ਕੋਟਕਪੂਰਾ, ਹਰਮੀਤ ਸਿੰਘ ਲੋਟੇ, ਮਨਪ੍ਰੀਤ ਸਿੰਘ ਲੋਟੇ, ਹਰਵਿੰਦਰ ਸਿੰਘ ਲੋਟੇ, ਰਘਬੀਰ ਸਿੰਘ ਸੋਹਲ, ਐਸ.ਡੀ.ਐਮ. ਪਟਿਆਲਾ ਇਸਮਤ ਵਿਜੇ ਸਿੰਘ, ਡੀ.ਐਸ.ਪੀ. ਰਾਜੇਸ਼ ਛਿੱਬੜ ਸਮੇਤ ਵੱਡੀ ਗਿਣਤੀ ਰਾਮਗੜ੍ਹੀਆ ਭਾਈਚਾਰੇ ਦੇ ਨੁਮਾਇੰਦੇ ਤੇ ਹੋਰ ਪਤਵੰਤੇ ਵੀ ਮੌਜੂਦ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
November 15, 2026
0

ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

by Navjot
November 15, 2026
0

  ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ)  ਇੱਕ ਅਧਿਕਾਰੀ ਨੇ ਦੱਸਿਆ ਕਿ ਸੋਮਵਾਰ ਨੂੰ ਚੱਲ ਰਹੀ ਛਠ ਪੂਜਾ ਦੌਰਾਨ 'ਊਸ਼ਾ...

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

by Navjot
November 15, 2026
0

  ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ) - ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੁਆਰਾ ਐਤਵਾਰ ਨੂੰ ਜਾਰੀ ਕੀਤੀ ਗਈ ਇੱਕ...

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

by Navjot
November 15, 2026
0

  ਮਨੀਲਾ, 15 ਨਵੰਬਰ (ਵਿਸ਼ਵ ਵਾਰਤਾ) - ਫਿਲੀਪੀਨਜ਼ ਦੀ ਰਾਜਧਾਨੀ ਮਨੀਲਾ ਵਿੱਚ ਐਤਵਾਰ ਨੂੰ 49ਵਾਂ 'ਐਸੋਸੀਏਸ਼ਨ ਆਫ਼ ਸਾਊਥਈਸਟ ਏਸ਼ੀਅਨ ਨੇਸ਼ਨਜ਼'...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
November 15, 2026
0

ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

Most Popular

Cricket : ਭਾਰਤ ਬਨਾਮ ਵੈਸਟਇੰਡੀਜ਼ ; ਪੰਜਵਾਂ ਟੀ-20 ਮੈਚ ; ਮੀਂਹ ਕਾਰਨ ਟਾਸ ‘ਚ ਹੋਈ ਦੇਰੀ ; ਹੁਣ 9-9 ਓਵਰਾਂ ਦਾ ਹੋਵੇਗਾ ਮੈਚ

Cricket : ਭਾਰਤ ਬਨਾਮ ਵੈਸਟਇੰਡੀਜ਼ ; ਪੰਜਵਾਂ ਟੀ-20 ਮੈਚ ; ਮੀਂਹ ਕਾਰਨ ਟਾਸ ‘ਚ ਹੋਈ ਦੇਰੀ ; ਹੁਣ 9-9 ਓਵਰਾਂ ਦਾ ਹੋਵੇਗਾ ਮੈਚ

by Navjot
4 weeks ago
0

Cricket : ਭਾਰਤ ਬਨਾਮ ਵੈਸਟਇੰਡੀਜ਼ ; ਪੰਜਵਾਂ ਟੀ-20 ਮੈਚ ; ਮੀਂਹ ਕਾਰਨ ਟਾਸ ‘ਚ ਹੋਈ ਦੇਰੀ ; ਹੁਣ 9-9 ਓਵਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 