ਸਾਬਕਾ ਵਿਧਾਇਕ ਅੰਗਦ ਸੈਣੀ ਨੇ ਮੁੜ ਫੜਿਆ ਕਾਂਗਰਸ ਦਾ ਪੱਲਾ
ਵਿਧਾਨ ਸਭਾ ਚੋਣਾਂ ਦੀ ਟਿਕਟ ਨਾ ਮਿਲਣ ਤੇ ਛੱਡੀ ਸੀ ਪਾਰਟੀ
ਚੰਡੀਗੜ੍ਹ,9ਮਈ(ਵਿਸ਼ਵ ਵਾਰਤਾ)- ਵਿਧਾਨ ਸਭਾ ਚੋਣਾਂ ਵਿੱਚ ਟਿਕਟ ਨਾ ਮਿਲਣ ਤੋਂ ਨਾਰਾਜ਼ ਹੋ ਕੇ ਕਾਂਗਰਸ ਨੂੰ ਅਲਵਿਦਾ ਕਹਿਣ ਵਾਲੇ ਸਾਬਕਾ ਵਿਧਾਇਕ ਅੰਗਦ ਸੈਣੀ ਨੇ ਅੱਜ ਮੁੜ ਤੋਂ ਕਾਂਗਰਸ ਦਾ ਪੱਲਾ ਫੜ ਲਿਆ ਹੈ। ਦੱਸ ਦਈਏ ਕਿ ਇਸ ਦੌਰਾਨ ਅੰਗਦ ਸੈਣੀ ਨੇ ਆਜ਼ਾਦ ਚੋਣ ਲੜੀ ਸੀ। ਕਾਂਗਰਸ ਪ੍ਰਧਾਨ ਅਤੇ ਕਾਰਜਕਾਰੀ ਪ੍ਰਧਾਨ ਰਾਜਾ ਵੜਿੰਗ ਤੇ ਭਾਰਤ ਭੂਸ਼ਣ ਆਸ਼ੂ ਨੇ ਨਵਾਂਸ਼ਹਿਰ ਵਿਖੇ ਉਹਨਾਂ ਦੇ ਘਰ ਜਾ ਕੇ ਦੁਬਾਰਾ ਪਾਰਟੀ ਵਿੱਚ ਸ਼ਾਮਿਲ ਕਰਵਾਇਆ ਹੈ। ਦੱਸ ਦਈਏ ਕਿ ਅੰਗਦ ਸੈਣੀ ਦੀ ਪਤਨੀ ਉੱਤਰ ਪ੍ਰਦੇਸ਼ ਵਿੱ ਭਾਜਪਾ ਵਿੱਚ ਸ਼ਾਮਿਲ ਹੋ ਗਈ ਸੀ। ਜਿਸ ਦੇ ਚੱਲਦਿਆਂ ਅੰਗਦ ਸੈਣੀ ਦੀ ਟਿਕਟ ਕੱਟੀ ਗਈ ਸੀ।
ਅੱਜ ਨਵਾਂ ਸਹਿਰ ਵਿੱਚ @angadsinghnsr ਅੰਗਦ ਸੈਨੀ ਜੀ ਨੂੰ ਕਾਗਰਸ ਪਾਰਟੀ ਵਿੱਚ ਜੀ ਆਇਆ ਕਹਿਣ ਲਈ ਮੈਂ ਅਤੇ @BB__Ashu ਜੀ ਉਨ੍ਹਾ ਦੇ ਘਰ ਨਵਾਂ ਸਹਿਰ ਵਿੱਚ .
ਹਰ ਕਾਂਗਰਸ ਪਾਰਟੀ ਦੇ ਵਰਕਰ ਦਾ ਬਣਦਾ ਮਾਣ ਸਤਿਕਾਰ ਦੇਣ ਵਿੱਚ ਕੋਈ ਕਮੀ ਨਹੀ ਰਹਿਣ ਦਿੱਤੀ ਜਾਵੇਗੀ pic.twitter.com/vQfsl1xgGq— Amarinder Singh Raja Warring (@RajaBrar_INC) May 9, 2022























