ਸੁਪਰੀਮ ਕੋਰਟ ਨੂੰ ਮਿਲੇ ਦੋ ਨਵੇਂ ਜੱਜ
ਪੜ੍ਹੋ ਕਿਹਨਾਂ ਦੋ ਜੱਜਾਂ ਨੇ ਚੁੱਕੀ ਸਹੁੰ
ਚੰਡੀਗੜ੍ਹ,9ਮਈ(ਵਿਸ਼ਵ ਵਾਰਤਾ)-ਭਾਰਤ ਦੇ ਚੀਫ਼ ਜਸਟਿਸ ਐਨਵੀ ਰਮਨਾ ਨੇ ਸੋਮਵਾਰ ਨੂੰ ਜਸਟਿਸ ਸੁਧਾਂਸ਼ੂ ਧੂਲੀਆ ਅਤੇ ਜਸਟਿਸ ਜਮਸ਼ੇਦ ਬੁਰਜੋਰ ਪਾਰਦੀਵਾਲਾ ਨੂੰ ਸੁਪਰੀਮ ਕੋਰਟ ਦੇ ਜੱਜਾਂ ਵਜੋਂ ਅਹੁਦੇ ਦੀ ਸਹੁੰ ਚੁਕਾਈ। ਦੋ ਨਵੇਂ ਜੱਜਾਂ ਦੀ ਨਿਯੁਕਤੀ ਤੋਂ ਬਾਅਦ, ਸੁਪਰੀਮ ਕੋਰਟ 34 ਜੱਜਾਂ ਦੀ ਆਪਣੀ ਪੂਰੀ ਸਮਰੱਥਾ ਨਾਲ ਕੰਮ ਕਰੇਗਾ।























