ਆਰਥਿਕ ਮੰਦਹਾਲੀ ਦੇ ਵਿਚਕਾਰ ਸ਼੍ਰੀਲੰਕਾ ਦੇ ਪ੍ਰਧਾਨ ਮੰਤਰੀ ਨੇ ਛੱਡੀ ਕੁਰਸੀ
ਚੰਡੀਗੜ੍ਹ,9ਮਈ(ਵਿਸ਼ਵ ਵਾਰਤਾ)- ਭਾਰਤ ਦੇ ਗੁਆਂਢੀ ਦੇਸ਼ ਸ਼੍ਰੀਲੰਕਾ ਦੇ ਪ੍ਰਧਾਨ ਮੰਤਰੀ ਮਹਿੰਦਾ ਰਾਜਪਕਸ਼ੇ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਦੱਸ ਦਈਏ ਕਿ ਇਸ ਸਮੇਂ ਸ਼੍ਰੀਲੰਕਾ ਆਜ਼ਾਦੀ ਮਿਲਣ ਤੋਂ ਬਾਅਦ ਆਪਣੇ ਹੁਣ ਤੱਕ ਦੇ ਸਭ ਤੋਂ ਭੈੜੇ ਆਰਥਿਕਾ ਹਾਲਾਤਾਂ ਵਿੱਚੋਂ ਲੰਘ ਰਿਹਾ ਹੈ। ਸ਼੍ਰੀਲੰਕਾ ਦੇ ਲੋਕ ਭੋਜਨ ਅਤੇ ਦਵਾਈਆਂ ਸਮੇਤ ਆਪਣੀਆਂ ਬੁਨਿਆਦੀ ਜ਼ਰੂਰਤਾਂ ਦੀ ਪੂਰਤੀ ਲਈ ਲੰਬੀਆਂ ਕਤਾਰਾਂ ਵਿੱਚ ਸੰਘਰਸ਼ ਕਰਦੇ ਨਜ਼ਰ ਆ ਰਹੇ ਹਨ।























