ਮੋਹਾਲੀ ਬੰਬ ਧਮਾਕਾ ਮਾਮਲਾ: ਧਮਾਕੇ ਸੰਬੰਧੀ ਅੱਪਡੇਟ ਆਈ ਸਾਹਮਣੇ
ਚੰਡੀਗੜ੍ਹ, 10ਮਈ (ਵਿਸ਼ਵ ਵਾਰਤਾ)ਮੋਹਾਲੀ ਵਿਚ ਬੀਤੇ ਦਿਨੀਂ ਹੋਏ ਧਮਾਕੇ ਦੀ ਤਫ਼ਤੀਸ਼ ਬਾਰੇ ਜਾਣਕਾਰੀ ਦਿੰਦੇ ਹੋਏ ਮੁਹਾਲੀ ਪੁਲੀਸ ਵੱਲੋਂ ਦੱਸਿਆ ਗਿਆ ਕਿ ਇਸ ਕੇਸ ਦੇ ਸਬੰਧ ਵਿਚ ਸੋਹਾਣਾ ਪੁਲਸ ਥਾਣੇ ਵਿਚ ਦਰਜ ਐਫ ਆਈ ਆਰ ਨੰਬਰ 236/22 ਅਧੀਨ ਜਾਂਚ ਕਰਦੇ ਹੋਏ ਇਸ ਕੇਸ ਨਾਲ ਸਬੰਧਤ ਕਈ ਸ਼ੱਕੀ ਵਿਅਕਤੀਆਂ ਨੂੰ ਪੁੱਛ ਗਿੱਛ ਲਈ ਗ੍ਰਿਫ਼ਤਾਰ ਕੀਤਾ ਗਿਆ ਹੈ lਇਸ ਧਮਾਕੇ ਲਈ ਵਰਤੇ ਗਏ ਲਾਂਚਰ ਨੂੰ ਬਰਾਮਦ ਕਰ ਲਿਆ ਗਿਆ ਹੈ ਅਤੇ ਇਸ ਕੇਸ ਦੇ ਸਬੰਧ ਵਿੱਚ ਮਿਲੇ ਸਮੂਹ ਤੱਥਾਂ ਬਾਰੇ ਬਰੀਕੀ ਨਾਲ ਛਾਣਬੀਣ ਕਰਕੇ ਇਸ ਕੇਸ ਨੂੰ ਹੱਲ ਕਰਨ ਲਈ ਅੱਗੇ ਵਧਿਆ ਜਾ ਰਿਹਾ ਹੈ l






















