ਮੋਹਾਲੀ ਧਮਾਕੇ ਵਿੱਚ ਭੂਮਿਕਾ ਨਿਭਾਉਣ ਵਾਲਾ ਇੱਕ ਹੋਰ ਪੁਲਿਸ ਨੇ ਲਿਆ ਹਿਰਾਸਤ ‘ਚ
ਪੜ੍ਹੋ ਕਿੱਥੋਂ ਕੀਤਾ ਕਾਬੂ ਅਤੇ ਕੀ ਹੈ ਭੂਮਿਕਾ
ਚੰਡੀਗੜ੍ਹ,11 ਮਈ(ਵਿਸ਼ਵ ਵਾਰਤਾ)-ਮੋਹਾਲੀ ਵਿਖੇ ਹੋਏ ਆਰਪੀਜੀ ਗ੍ਰਨੇਡ ਹਮਲੇ ਨਾਲ ਜੁੜੀ ਵੱਡੀ ਅੱਪਡੇਟ ਸਾਹਮਣੇ ਆ ਰਹੀ ਹੈ। ਜਾਣਕਾਰੀ ਅਨੁਸਾਰ ਹਮਲੇ ਪਿੱਛੇ ਕਥਿਤ ਭੂਮਿਕਾ ਵਾਲੇ 26 ਸਾਲਾ ਵਿਅਕਤੀ ਨਿਸ਼ਾਨ ਸਿੰਘ ਨੂੰ ਪੁਲਿਸ ਨੇ ਹਿਰਾਸਤ ਵਿਚ ਲਿਆ ਹੈ। ਪੁਲਿਸ ਨੇ ਦੱਸਿਆ ਕਿ ਨਿਸ਼ਾਨ ਸਿੰਘ ਤਰਨਤਾਰਨ ਜ਼ਿਲ੍ਹੇ ਦਾ ਰਹਿਣ ਵਾਲਾ ਹੈ ਅਤੇ ਉਸ ‘ਤੇ ਫਰੀਦਕੋਟ ਅਤੇ ਤਰਨਤਾਰਨ ਵਿੱਚ ਡਕੈਤੀ ਅਤੇ ਅਸਲਾ ਐਕਟ ਦੇ ਪੰਜ ਕੇਸ ਦਰਜ ਹਨ। ਪੁਲਿਸ ਨੇ ਦੱਸਿਆ ਕਿ ਆਰਪੀਜੀ ਹਮਲੇ ਤੋਂ ਤਿੰਨ ਦਿਨ ਪਹਿਲਾਂ ਨਿਸ਼ਾਨ ਸਿੰਘ ਨੇ ਦੋ ਦੋਸ਼ੀਆਂ ਨੂੰ ਅੰਮ੍ਰਿਤਸਰ ਵਿੱਚ ਪਨਾਹ ਦਿੱਤੀ ਸੀ।
ਦੱਸ ਦਈਏ ਕਿ ਪੰਜਾਬ ਪੁਲਿਸ ਨੇ ਬੀਤੇ ਕੱਲ੍ਹ ਹਮਲੇ ਵਿੱਚ ਵਰਤਿਆ ਰਾਕੇਟ ਲਾਂਚਰ ਬਰਾਮਦ ਕਰ ਲਿਆ ਹੈ। ਇਸ ਦੇ ਨਾਲ ਹੀ ਪੁਲਿਸ ਹੋਰ ਵੀ ਕਈ ਲੋਕਾਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕਰ ਰਹੀ ਹੈ।






















