ਪਹਿਲੀ ਵਾਰ ਜਿੱਤ ਕੇ ਵਿਧਾਨ ਸਭਾ ਪਹੁੰਚਣ ਵਾਲੇ ਵਿਧਾਇਕਾਂ ਦੀਆਂ ਲੱਗਣਗੀਆਂ ਕਲਾਸਾਂ!
ਵਿਧਾਨ ਸਭਾ ਦੀ ਕਾਰਵਾਈ ਬਾਰੇ ਦਿੱਤੀ ਜਾਵੇਗੀ ਸਿਖਲਾਈ ਪੜ੍ਹੋ ਕਦੋੋਂ ਤੋਂ ਕਦੋਂ ਤੱਕ
ਚੰਡੀਗੜ੍ਹ,12ਮਈ(ਵਿਸ਼ਵ ਵਾਰਤਾ)- ਪੰਜਾਬ ਵਿਧਾਨ ਸਭਾ ਵਿੱਚ ਪਹਿਲੀ ਵਾਰ ਚੁਣ ਕੇ ਜਾਣ ਵਾਲੇ ਵਿਧਾਇਕਾਂ ਦੀ ਇਸ ਵਾਰ ਬਹੁਗਿਣਤੀ ਹੋਣ ਕਾਰਨ ਵਿਧਾਨ ਸਭਾ ਸੈਸ਼ਨ ਦੀ ਕਾਰਵਾਈ ਬਾਰੇ ਜਾਣਕਾਰੀ ਦੇਣ ਲਈ ਅਤੇ ਵਿਧਾਇਕਾਂ ਨੂੰ ਉਹਨਾਂ ਦੀਆਂ ਤਾਕਤਾਂ ਬਾਰੇ ਦੱਸਣ ਲਈ 31 ਮਈ ਤੋਂ 2 ਜੂਨ ਤੱਕ ਵਿਧਾਨ ਸਭਾ ਵਿਖੇ ਹੀ ਵਿਧਾਇਕਾਂ ਦੀ 8 ਘੰਟੇ ਦੀ ਕਲਾਸ ਲੱਗੇਗੀ। ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਸੱਤਾਧਾਰੀ ਪਾਰਟੀ ‘ਆਪ’ ਦੇ ਹੀ 92 ਵਿੱਚੋਂ 82 ਵਿਧਾਇਕ ਪਹਿਲੀ ਵਾਰ ਜਿੱਤ ਕੇ ਵਿਧਾਨ ਸਭਾ ਪਹੁੰਚੇ ਹਨ । ਪਹਿਲੇ ਦੋ ਦਿਨ ਵਿਧਾਨ ਸਭਾ ਵਿੱਚ ਕੰਮ ਕਰਨ ਵਾਲੇ ਅਧਿਕਾਰੀਆਂ ਵੱਲੋਂ ਕਲਾਸ ਲਗਾਈ ਜਾਵੇਗੀ ਅਤੇ ਆਖਿਰੀ ਦਿਨ ਪਹਿਲਾਂ ਜਿੱਤ ਚੁੱਕੇ ਵਿਧਾਇਕ ਨਵੇਂ ਵਿਧਾਇਕਾਂ ਨੂੰ ਸਿਖਲਾਈ ਦੇਣਗੇ।
ਦੱਸ ਦਈਏ ਕਿ ਅਗਲੇ ਮਹੀਨੇ ਪੰਜਾਬ ਸਰਕਾਰ ਦਾ ਪਹਿਲਾ ਬਜਟ ਸੈਸ਼ਨ ਵੀ ਹੋਣਾ ਹੈ। ਜਿਸ ਦੀ ਕਾਰਵਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪੰਜਾਬ ਸਰਕਾਰ ਵੱਲੋਂ ਇਹ ਕਦਮ ਚੁੱਕਿਆ ਗਿਆ ਹੈ।





















