ਅੰਮ੍ਰਿਤਸਰ-ਕਟੜਾ ਐਕਸਪ੍ਰੈੱਸ ਵੇਅ ਲਈ ਜ਼ਮੀਨ ਐਕਵਾਇਰ ਕਰਨ ਦੇ ਮਾਮਲੇ ਵਿੱਚ ਘਪਲੇ ਦੀਆਂ ਸ਼ਿਕਾਇਤਾਂ ਤੋਂ ਬਾਅਦ ਡੀਸੀ ਵੱਲੋਂ ਜਾਂਚ ਦੇ ਆਦੇਸ਼ ਜਾਰੀ
ਚੰਡੀਗੜ੍ਹ,12ਮਈ(ਵਿਸ਼ਵ ਵਾਰਤਾ)- ਅੰਮ੍ਰਿਤਸਰ-ਕਟੜਾ ਐਕਸਪ੍ਰੈੱਸ ਵੇਅ ਲਈ ਜ਼ਮੀਨ ਐਕਵਾਇਰ ਕਰਨ ਦੇ ਮਾਮਲੇ ਵਿੱਚ ਘਪਲੇ ਦੀਆਂ ਸ਼ਿਕਾਇਤਾਂ ਤੋਂ ਬਾਅਦ ਅੰਮ੍ਰਿਤਸਰ ਦੇ ਡੀਸੀ ਨੇ ਮਾਮਲੇ ਦੀ ਜਾਂਚ ਕਰਨ ਦੇ ਆਦੇਸ਼ ਦੇ ਦਿੱਤੇ ਹਨ। ਦੱਸ ਦਈਏ ਕਿ ਕਿਸਾਨਾਂ ਵੱਲੋਂ ਸੀਨੀਅਰ ਅਧਿਕਾਰੀਆਂ ਤੇ ਇਹ ਦੋਸ਼ ਲਗਾਏ ਗਏ ਸਨ ਕਈ ਅਧਿਕਾਰੀਆਂ ਨੇ ਆਪਣੇ ਚਹੇਤਿਆਂ ਨੂੰ ਕਰੋੜਾਂ ਰੁਪਏ ਦਾ ਮੁਨਾਫ਼ਾ ਪਹੁੰਚਾਇਆ ਹੈ ਜਦੋਂ ਕਿ ਕਿ ਇੱਕੋ ਜਿਹੀ ਜ਼ਮੀਨ ਦੇ ਵੱਖ ਵੱਖ ਰੇਟ ਮਿਲਣ ਕਾਰਨ ਕਈਆਂ ਨੂੰ ਉਹਨਾਂ ਦੀ ਜ਼ਮੀਨ ਦਾ ਬਣਦਾ ਰੇਟ ਨਹੀਂ ਮਿਲਿਆ ਹੈ। ਜਿਸ ਤੋਂ ਬਾਅਦ ਡੀਸੀ ਨੇ ਹੁਣ ਮਾਮਲੇ ਦੀ ਜਾਂਚ ਕਰਵਾਉਣ ਲਈ ਆਦੇਸ਼ ਦਿੱਤੇ ਹਨ।





















