ਬਦਮਾਸ਼ਾਂ ਨਾਲ ਮੁਕਾਬਲੇ ਵਿੱਚ ਤਿੰਨ ਪੁਲਿਸ ਮੁਲਾਜ਼ਮ ਸ਼ਹੀਦ,ਇੱਕ ਦੀ ਹਾਲਤ ਗੰਭੀਰ
ਚੰਡੀਗੜ੍ਹ,14 ਮਈ(ਵਿਸ਼ਵ ਵਾਰਤਾ)- ਮੱਧ ਪ੍ਰਦੇਸ਼ ਦੇ ਗੁਨਾ ਜ਼ਿਲ੍ਹੇ ਦੇ ਆਰੋਨ ਇਲਾਕੇ ਵਿੱਚ ਬਦਮਾਸ਼ਾਂ ਨਾਲ ਮੁਕਾਬਲੇ ਵਿੱਚ ਤਿੰਨ ਪੁਲਿਸ ਮੁਲਾਜ਼ਮਾਂ ਦੇ ਸ਼ਹੀਦ ਹੋਣ ਅਤੇ ਇੱਕ ਡਰਾਈਵਰ ਦੇ ਗੰਭੀਰ ਜ਼ਖ਼ਮੀ ਹੋਣ ਦੀ ਜਾਣਕਾਰੀ ਮਿਲੀ ਹੈ।ਜਾਣਕਾਰੀ ਅਨੁਸਾਰ ਇਹ ਘਟਨਾ ਅੱਜ ਸਵੇਰੇ ਤੜਕਸਾਰ 3 ਤੋਂ 4 ਵਜੇ ਦੇ ਦਰਮਿਆਨ ਵਾਪਰੀ ਦੱਸੀ ਜਾ ਰਹੀ ਹੈ। ਡਰਾਈਵਰ ਨੂੰ ਜ਼ਿਲ੍ਹਾ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।ਇਸ ਘਟਨਾ ‘ਤੇ ਕੋਈ ਵੀ ਪੁਲਿਸ ਅਧਿਕਾਰੀ ਕੁਝ ਵੀ ਕਹਿਣ ਨੂੰ ਤਿਆਰ ਨਹੀਂ ਹੈ। ਜਾਣਕਾਰੀ ਅਨੁਸਾਰ ਐਸਆਈ ਰਾਜਕੁਮਾਰ ਜਾਟਵ, ਕਾਂਸਟੇਬਲ ਨੀਰਜ ਭਾਰਗਵ ਅਤੇ ਕਾਂਸਟੇਬਲ ਸੰਤਰਾਮ ਦੀ ਮੌਤ ਹੋ ਗਈ ਹੈ। ਜ਼ਿਲ੍ਹਾ ਹਸਪਤਾਲ ਵਿੱਚ ਪੁਲੀਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ ਤੇ ਪੁਲਿਸ ਅਗਲੇਰੀ ਕਾਰਵਾਈ ਕਰ ਰਹੀ ਹੈ।






















