੍ਹ ਐਸ.ਸੀ., ਬੀ.ਸੀ. ਤੇ ਘੱਟ ਗਿਣਤੀ ਭਲਾਈ, ਜੰਗਲਾਤ, ਖੇਤੀਬਾੜੀ, ਸਮੇਤ ਵੱਖ-ਵੱਖ ਖੇਤਰਾਂ ‘ਚ ਕੀਤੀਆਂ ਪਹਿਲਕਦਮੀਆਂ ਦੀ ਸ਼ਲਾਘਾ
ਚੰਡੀਗੜ੍ਹ, 25 ਮਾਰਚ:
ਪੰਜਾਬ ਦੇ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ, ਐਸ.ਸੀ./ਬੀ.ਸੀ. ਤੇ ਘੱਟ ਗਿਣਤੀ ਭਲਾਈ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਸੂਬੇ ਦੇ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਵੱਲੋਂ ਪੇਸ਼ ਕੀਤੇ ਪੰਜਾਬ ਬਜਟ ਨੂੰ ਤਰੱਕੀਪਸੰਦ, ਅਨੁਸੂਚਿਤ ਜਾਤੀਆਂ, ਪਛੜੀਆਂ ਸ਼੍ਰੇਣੀਆਂ ਤੇ ਘੱਟ ਗਿਣਤੀ ਵਰਗ ਪੱਖੀ, ਕਿਸਾਨ ਪੱਖੀ ਅਤੇ ਵਿਕਾਸ ਮੁਖੀ ਐਲਾਨਿਆ ਹੈ। ਉਨ੍ਹਾਂ ਕਿਹਾ ਕਿ ਇਹ ਬਜਟ ਪੰਜਾਬ ਦੀ ਆਰਥਿਕਤਾ ਨੂੰ ਹੁਲਾਰਾ ਦੇਵੇਗਾ ਅਤੇ ਸਾਰੇ ਖੇਤਰਾਂ ਵਿੱਚ ਤਰੱਕੀ ਲਈ ਇੱਕ ਨਵਾਂ ਰਾਹ ਖੋਲ੍ਹੇਗਾ।
ਸ. ਧਰਮਸੋਤ ਨੇ ਬਜਟ ਨੂੰ ਯਥਾਰਥਵਾਦੀ, ਭਵਿੱਖਮੁਖੀ ਅਤੇ ਸਮਾਜ ਦੇ ਸਾਰੇ ਖੇਤਰਾਂ ਦੇ ਹਿੱਤ ਵਿੱਚ ਦੱਸਦਿਆ ਕਿਹਾ ਕਿ ਕੈਪਟਨ ਸਰਕਾਰ ਸਮਾਜ ਦੇ ਕਮਜ਼ੋਰ ਅਤੇ ਲਾਭ ਵਿਹੂਣੇ ਵਰਗਾਂ ਪ੍ਰਤੀ ਸੁਚੇਤ ਹੈ