ਬਰਗਾੜੀ ਮੋਰਚੇ ‘ਚ ਇਨਸਾਫ ਲੈਣ ਲਈ ਸੰਗਰੂਰ ਦੇ 10 ਸਿੰਘਾਂ ਅਤੇ 2 ਸਿੰਘਣੀਆਂ ਨੇ ਦਿੱਤੀ ਗ੍ਰਿਫਤਾਰੀ
ਜੈਤੋ,15 ਮਈ (ਰਘੂਨੰਦਨ ਪਰਾਸ਼ਰ )2015 ਨੂੰ ਬਰਗਾੜੀ ਬੇਅਦਬੀ ਕਾਂਡ ਤੇ ਬਹਿਬਲ ਕਲਾਂ, ਕੋਟਕਪੂਰਾ,ਗੋਲੀ ਕਾਂਡ ਦਾ ਇਨਸਾਫ ਲੈਣ ਲਈ ਬਰਗਾੜੀ ਮੋਰਚਾ 1 ਜੁਲਾਈ 2021 ਤੋਂ ਹੈ।ਇਹ ਮੋਰਚਾ ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਦਿਸ਼ਾ -ਨਿਰਦੇਸ਼ਾਂ ਅਨੁਸਾਰ ਚੜ੍ਹਦੀ ਕਲਾ ਵਿੱਚ ਚੱਲ ਰਿਹਾ ਹੈ।ਜਥੇ ਦੀ ਅਗਵਾਈ ਛਿੰਦਰ ਸਿੰਘ ਕਾਝਲੀ ਨੇ ਕੀਤੀ।ਅੱਜ ਜ਼ਿਲ੍ਹਾ ਸੰਗਰੂਰ ਦੇ 10 ਸਿੰਘਾਂ ਅਤੇ 2 ਸਿੰਘਣੀਆਂ ਨੇ ਅੰਗਰੇਜ ਸਿੰਘ,ਹਰਮਨਦੀਪ ਕੌਰ, ਗਗਨਦੀਪ ਕੌਰ,ਅਰਸ਼ਦੀਪ ਸਿੰਘ ਬੈਂਸ, ਦਲਜੀਤ ਸਿੰਘ,ਦਲਬਾਰਾ ਸਿੰਘ,ਸਤਗੁਰ ਸਿੰਘ,ਲਲਿਤ ਕੁਮਾਰ,ਲਵਪ੍ਰੀਤ ਸਿੰਘ,
ਹਰਸਿਮਰਨਜੀਤ ਸਿੰਘ, ਸਤਨਾਮ ਸਿੰਘ ਅਤੇ
ਛਿੰਦਰ ਸਿੰਘ ਆਦਿ ਨੇ ਸਿੱਖ ਸੰਗਤਾਂ ਸਮੇਤ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਬਰਗਾੜੀ ਤੋਂ ਅਰਦਾਸ ਬੇਨਤੀ ਕਰਕੇ ਜਥੇ ਦੇ ਰੂਪ ਵਿੱਚ ਚੱਲ ਕੇ ਮੋਰਚੇ ਵਾਲੇ ਸਥਾਨ ਦੇ ਨੇੜੇ ਦਾਣਾ ਮੰਡੀ ਵਿਖੇ ਗ੍ਰਿਫਤਾਰੀ ਦਿੱਤੀ।
ਜਥੇ ਨੂੰ ਮੋਰਚੇ ਦੇ ਮੁੱਖ ਸੇਵਾਦਾਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਪ੍ਰਧਾਨ ਕਿਸਾਨ ਯੂਨੀਅਨ (ਅੰਮ੍ਰਿਤਸਰ)ਪ੍ਰਗਟ ਸਿੰਘ ਮੱਖੂ ਤਿਹਾੜ ਜੇਲ੍ਹ ਜ਼ਿਲ੍ਹਾ ਫਿਰੋਜ਼ਪੁਰ ਪ੍ਰਧਾਨ ਕਿਸਾਨ ਯੂਨੀਅਨ (ਅੰਮ੍ਰਿਤਸਰ),ਮਾਸਟਰ ਜਗਤਾਰ ਸਿੰਘ ਦਬੜੀਖਾਨਾ,ਸੁਖਮੰਦਰ ਸਿੰਘ ਪੰਚਾਇਤ ਮੈਂਬਰ ਬਰਗਾੜੀ,ਸੁਖਚੈਨ ਸਿੰਘ ਰਣ ਸਿੰਘ ਵਾਲਾ,ਰਣਦੀਪ ਸਿੰਘ ਸੰਧੂ ਪੀ.ਏ.ਸਿਮਰਨਜੀਤ ਸਿੰਘ,ਸੋਸ਼ਲ ਮੀਡੀਆ ਇੰਚਾਰਜ ਕਿਸਾਨ ਯੂਨੀਅਨ (ਅੰਮ੍ਰਿਤਸਰ)ਕੁਲਵਿੰਦਰ ਸਿੰਘ ਖਾਲਿਸਤਾਨੀ ਤਿਹਾੜ ਜੇਲ੍ਹ ਆਦਿ ਨੇ ਰਵਾਨਾ ਕੀਤਾ।ਸਟੇਜ ਦੀ ਸੇਵਾ ਜ਼ਿਲਾ ਪ੍ਰਧਾਨ ਫਰੀਦਕੋਟ ਗੁਰਦੀਪ ਸਿੰਘ ਢੁੱਡੀ ਨੇ ਨਿਭਾਈ ਤੇ ਢਾਡੀ ਜਥਾ ਦਰਸ਼ਨ ਸਿੰਘ ਦਲੇਰ,ਰਾਮ ਸਿੰਘ ਨੇ ਸੰਗਤਾਂ ਨੂੰ ਗੁਰ ਇਤਿਹਾਸ ਸੁਣਾ ਕੇ ਨਿਹਾਲ ਕੀਤਾ।























