ਮੁੱਖ ਮੰਤਰੀ ਭਗਵੰਤ ਮਾਨ ਅੱਜ ਜਨਤਾ ਦਰਬਾਰ ਵਿੱਚ ਸੁਣਨਗੇ ਲੋਕਾਂ ਦੀਆਂ ਸਮੱਸਿਆਵਾਂ
‘ਆਪ’ ਸਰਕਾਰ ਦੇ ਅੱਜ 2 ਮਹੀਨੇ ਪੂਰੇ ਹੋਣ ਤੇ ਲਗਾਇਆ ਜਾ ਰਿਹਾ ਹੈ ਜਨਤਾ ਦਰਬਾਰ
ਚੰਡੀਗੜ,16 ਮਈ(ਵਿਸ਼ਵ ਵਾਰਤਾ)- : ਪੰਜਾਬ ਸਰਕਾਰ ਦੇ ਅੱਜ 2 ਮਹੀਨੇ ਪੂਰੇ ਹੋ ਗਏ ਹਨ। ਜਿਸ ਦੇ ਚੱਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਆਪਣਾ ਪਹਿਲਾ ਜਨਤਾ ਦਰਬਾਰ ਲਗਾਇਆ ਜਾ ਰਿਹਾ ਹੈ। ਇਹ ਲੋਕ ਮਿਲਣੀ 11:00 ਵਜੇ ਪੰਜਾਬ ਭਵਨ ਵਿੱਚ ਆਯੋਜਿਤ ਕੀਤਾ ਜਾਵੇਗਾ, ਜਿੱਥੇ ਲੋਕ ਆਪਣੀਆਂ ਸਮੱਸਿਆਵਾਂ ਨੂੰ ਮੁੱਖ ਮੰਤਰੀ ਨਾਲ ਵਿਚਾਰਨਗੇ ਅਤੇ ਮੁੱਖ ਮੰਤਰੀ ਵੱਲੋਂ ਮੌਕੇ ਤੇ ਹੀ ਉਹਨਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ। ਇਸ ਮੌਕੇ ਪੰਜਾਬ ਸਰਕਾਰ ਦੇ ਸਮੂਹ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨੂੰ ਹਾਜ਼ਰ ਹੋਣ ਲਈ ਕਿਹਾ ਗਿਆ ਹੈ।
ਇਸ ਲੋਕ ਮਿਲਣੀ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਭਵਿੱਖ ਵਿੱਚ ਲੋਕ ਮਿਲਣੀ ਦੇ ਪ੍ਰੋਗਰਾਮ ਜਾਰੀ ਰਹਿਣਗੇ।
ਅੱਜ 11 ਵਜੇ ਤੋਂ ਪੰਜਾਬ ਭਵਨ ਚੰਡੀਗੜ੍ਹ ਵਿੱਚ “ ਲੋਕ ਮਿਲਣੀ “ ਤਹਿਤ ਪੰਜਾਬ ਦੇ ਲੋਕਾਂ ਨਾਲ ਸਿੱਧਾ ਰਾਬਤਾ ਹੋਵੇਗਾ ਅਤੇ ਮਸਲੇ ਸੁਣੇ ਜਾਣਗੇ…ਭਵਿੱਖ ਵਿੱਚ ਲੋਕ ਮਿਲਣੀ ਦੇ ਪ੍ਰੋਗਰਾਮ ਜਾਰੀ ਰਹਿਣਗੇ…
— Bhagwant Mann (@BhagwantMann) May 16, 2022






















