ਵੱਡੀ ਖਬਰ
ਕਾਂਗਰਸ ਨੂੰ ਅਲਵਿਦਾ ਕਹਿਣ ਵਾਲੇ ਸੁਨੀਲ ਜਾਖੜ ਹੋਏ ਦਿੱਲੀ ਲਈ ਰਵਾਨਾ
ਪੜ੍ਹੋੋ ਕਿਹੜੀ ਪਾਰਟੀ ਦੇ ਆਗੂਆਂ ਨਾਲ ਹੋ ਸਕਦੀ ਹੈ ਮੁਲਾਕਾਤ
ਚੰਡੀਗੜ੍ਹ,16 ਮਈ(ਵਿਸ਼ਵ ਵਾਰਤਾ)- ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਬੀਤੇ ਦਿਨੀਂ ਕਾਂਗਰਸ ਨੂੰ ਅਲਵਿਦਾ ਕਹਿਣ ਵਾਲੇ ਸੁਨੀਲ ਜਾਖੜ ਅੱਜ ਦਿੱਲੀ ਲਈ ਰਵਾਨਾ ਹੋ ਗਏ ਹਨ। ਇਸ ਵਿਚਾਲੇ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਸੁਨੀਲ ਜਾਖੜ ਦਿੱਲੀ ਜਾ ਕੇ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਨਾਲ ਮੁਲਾਕਾਤ ਕਰ ਸਕਦੇ ਹਨ।ਇਸ ਦੇ ਨਾਲ ਹੀ ਇਹ ਵੀ ਕਿਆਸਰਾਈਆਂ ਲੱਗ ਰਹੀਆਂ ਹਨ ਕਿ ਸੁਨੀਲ ਜਾਖੜ ਆਮ ਆਦਮੀ ਪਾਰਟੀ ਦੇ ਆਗੂਆਂ ਨਾਲ ਵੀ ਮੁਲਾਕਾਤ ਕਰ ਸਕਦੇ ਹਨ ।






















