ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਐਸਜੀਪੀਸੀ ਵੱਲੋਂ ਸਾਂਝੀ ਕਮੇਟੀ ਦਾ ਗਠਨ
ਪੜ੍ਹੋ ਕੌਣ ਕੌਣ 9 ਮੈਂਬਰੀ ਕਮੇਟੀ ਦਾ ਹਿੱਸਾ
ਚੰਡੀਗੜ੍ਹ,16 ਮਈ(ਵਿਸ਼ਵ ਵਾਰਤਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਸੰਬੰਧੀ 9 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਕਮੇਟੀ ਵਿੱਚ ਐਡਵੋਕੇਟ ਧਾਮੀ ਤੋਂ ਇਲਾਵਾ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ, ਅਕਾਲੀ ਦਲ(ਅੰਮ੍ਰਿਤਸਰ) ਪ੍ਰਧਾਨ ਸਿਮਰਨਜੀਤ ਸਿੰਘ ਮਾਨ,ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਤਰਨਾ ਦਲ ਹਰੀਆਂ ਵੇਲਾਂ ਦੇ ਮੁਖੀ ਬਾਬਾ ਨਿਹਾਲ ਸਿੰਘ,ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ, ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਅਤੇ ਸਿੱਖ ਪ੍ਰਚਾਰਕ ਬਾਬਾ ਬਲਜੀਤ ਸਿੰਘ ਦਾਦੂਵਾਲ ਸ਼ਾਮਲ ਕੀਤੇ ਗਏ ਹਨ।
ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਾਂਝੀ ਕਮੇਟੀ ਕੀਤੀ ਗਠਤ
19 ਮਈ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਹੋਵੇਗੀ ਕਮੇਟੀ ਦੀ ਪਲੇਠੀ ਇਕੱਤਰਤਾ: ਐਡਵੋਕੇਟ ਧਾਮੀ
ਐਡਵੋਕੇਟ ਧਾਮੀ ਵੱਲੋਂ ਬਣਾਈ ਗਈ ਇਸ 9 ਮੈਂਬਰੀ ਕਮੇਟੀ ਵਿੱਚ ਉਨ੍ਹਾਂ (ਸ਼੍ਰੋਮਣੀ ਕਮੇਟੀ ਪ੍ਰਧਾਨ) ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ (1/3)— Shiromani Gurdwara Parbandhak Committee (@SGPCAmritsar) May 16, 2022
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ, ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ, ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਸ. ਮਨਜੀਤ ਸਿੰਘ ਜੀਕੇ ਅਤੇ ਸਿੱਖ ਪ੍ਰਚਾਰਕ ਬਾਬਾ ਬਲਜੀਤ ਸਿੰਘ ਦਾਦੂਵਾਲ ਸ਼ਾਮਲ ਕੀਤੇ ਗਏ ਹਨ। (3/3)
— Shiromani Gurdwara Parbandhak Committee (@SGPCAmritsar) May 16, 2022






















