ਵਿਜੇ ਦੇਵ ਕੱਲ੍ਹ ਨੂੰ ਚੰਡੀਗੜ੍ਹ ਦੇ ਚੋਣ ਕਮਿਸ਼ਨਰ ਵਜੋਂ ਸੰਭਾਲਣਗੇ ਅਹੁਦਾ
ਚੰਡੀਗੜ੍ਹ ਦੇ ਪ੍ਰਸ਼ਾਸਕ ਦੇ ਸਲਾਹਕਾਰ ਰਹਿ ਚੁੱਕੇ ਹਨ ਵਿਜੇ ਦੇਵ
ਚੰਡੀਗੜ੍ਹ, 17 ਮਈ (ਵਿਸ਼ਵ ਵਾਰਤਾ)-ਵਿਜੇ ਦੇਵ ਕੱਲ੍ਹ ਨੂੰ ਚੰਡੀਗੜ੍ਹ ਦੇ ਚੋਣ ਕਮਿਸ਼ਨਰ ਵਜੋਂ ਅਹੁਦਾ ਸੰਭਾਲਣਗੇ। ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਦੁਪਹਿਰ 12 ਵਜੇ ਉਹਨਾਂ ਨੂੰ ਰਾਜ ਭਵਨ ਵਿਖੇ ਅਹੁਦੇ ਦੀ ਸਹੁੰ ਚੁਕਾਉਣਗੇ। ਗੌਰਤਲਬ ਹੈ ਕਿ ਹਾਲ ਹੀ ਵਿੱਚ ਵਿਜੇ ਦੇਵ ਨੇ ਆਈ.ਏ.ਐਸ. ਤੋਂ ਵੀ.ਆਰ.ਐਸ. ਲਈ ਸੀ। ਉਹਨਾਂ ਨੂੰ 6 ਸਾਲਾਂ ਲਈ ਦਿੱਲੀ-ਚੰਡੀਗੜ੍ਹ ਦਾ ਚੋਣ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਵਿਜੇ ਦੇਵ ਚੰਡੀਗੜ੍ਹ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਦੇ ਸਲਾਹਕਾਰ ਰਹਿ ਚੁੱਕੇ ਹਨ।























