ਮੁੱਖ ਮੰਤਰੀ ਦੀ ਕਿਸਾਨਾਂ ਨਾਲ ਮੀਟਿੰਗ ਸਮਾਪਤ
ਸਰਕਾਰ ਅਤੇ ਕਿਸਾਨਾਂ ਵਿਚਕਾਰ ਸਹਿਮਤੀ
ਚੰਡੀਗੜ੍ਹ,18 ਮਈ(ਵਿਸ਼ਵ ਵਾਰਤਾ)- ਪੰਜਾਬ ਸਰਕਾਰ ਅਤੇ ਕਿਸਾਨਾਂ ਵਿਚਾਲੇ ਚੱਲ ਰਹੀ ਮੀਟਿੰਗ ਖਤਮ ਹੋ ਚੁੱਕੀ ਹੈ। ਇਸ ਮੀਟਿੰਗ ਵਿੱਚ ਕਿਸਾਨਾਂ ਦੀਆਂ 13 ਮੰਗਾਂ ਵਿੱਚੋਂ 12 ਮੰਗਾਂ ਤੇ ਸਹਿਮਤੀ ਬਣ ਗਈ ਹੈ। ਇਸ ਦੀ ਜਾਣਕਾਰੀ ਇੱਕ ਸੀਨੀਅਰ ਕਿਸਾਨ ਆਗੂ ਵੱਲੋਂ ਸਾਂਝੀ ਕੀਤੀ ਗਈ ਹੈ। ਇਸ ਦੇ ਨਾਲ ਹੀ ਇਹ ਵੀ ਦੱਸ ਦਈਏ ਕਿ ਕਿਸਾਨਾਂ ਦਾ ਧਰਨਾ ਵੀ ਸਮਾਪਤ ਹੋ ਜਾਵੇਗਾ।























