ਸੁਨੀਲ ਜਾਖੜ ਵੱਲੋਂ ਕਾਂਗਰਸ ਨੂੰ ਅਲਵਿਦਾ ਕਹਿਣ ਤੋਂ ਬਾਅਦ ਭਾਜਪਾ ‘ਚ ਜਾਣ ਦੀ ਤਿਆਰੀ!
ਅੱਜ ਹੋ ਸਕਦੇ ਹਨ ਭਾਜਪਾ ਵਿੱਚ ਸ਼ਾਮਿਲ
ਚੰਡੀਗੜ੍ਹ,19 ਮਈ(ਵਿਸ਼ਵ ਵਾਰਤਾ)- ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜਅੱਜ ਭਾਜਪਾ ‘ਚ ਸ਼ਾਮਲ ਹੋ ਸਕਦੇ ਹਨ । ਜਾਣਕਾਰੀ ਅਨੁਸਾਰ ਇਹ ਖਬਰਾਂ ਨਿਕਲ ਕੇ ਸਾਹਮਣੇ ਆ ਰਹੀਆਂ ਹਨ ਕਿ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਜਾਖੜ ਨੂੰ ਪਾਰਟੀ ਦੀ ਮੈਂਬਰਸ਼ਿਪ ਦਿਵਾਉਣਗੇ। ਇਹ ਵੀ ਜਾਣਕਾਰੀ ਨਿਕਲ ਕੇ ਸਾਹਮਣੇ ਆ ਰਹੀ ਹੈ ਕਿ ਜਾਖੜ ਦੇ ਭਾਜਪਾ ‘ਚ ਸ਼ਾਮਲ ਹੋਣ ਦਾ ਫੈਸਲਾ ਕੱਲ੍ਹ ਹੀ ਲਿਆ ਗਿਆ ਸੀ। ਇਹ ਕਿਆਸਰਾਈਆਂ ਵੀ ਲੱਗ ਰਹੀਆਂ ਕਿ ਭਾਜਪਾ ਜਾਖੜ ਨੂੰ ਰਾਜ ਸਭਾ ‘ਚ ਵੀ ਭੇਜ ਸਕਦੀ ਹੈ। ਹਾਲਾਂਕਿ ਇਸ ਬਾਰੇ ਸਥਿਤੀ ਸਪੱਸ਼ਟ ਨਹੀਂ ਹੈ। ਲੰਬੇ ਸਮੇਂ ਤੋਂ ਸੂਬੇ ਦੀ ਰਾਜਨੀਤੀ ਕਰ ਰਹੇ ਜਾਖੜ ਹੁਣ ਰਾਸ਼ਟਰੀ ਰਾਜਨੀਤੀ ਵਿੱਚ ਆਪਣਾ ਹੱਥ ਅਜ਼ਮਾਉਣਾ ਚਾਹੁੰਦੇ ਹਨ।























