ਸੀਜੀਸੀ ਲਾਂਡਰਾਂ ਦੇ ਵਿਦਿਆਰਥੀ ਨੇ ਹੋਸਟਲ ਵਿੱਚ ਖੁਦਕੁਸ਼ੀ
ਚੰਡੀਗੜ੍ਹ,21 ਮਈ(ਵਿਸ਼ਵ ਵਾਰਤਾ)-ਮੋਹਾਲੀ ਲਾਗਲੇ ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ (ਸੀਜੀਸੀ), ਲਾਂਡਰਾਂ ਦੇ ਇੱਕ ਵਿਦਿਆਰਥੀ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਇੱਥੋਂ ਦੇ ਇੱਕਬੀਸੀਏ ਦੇ ਪਹਿਲੇ ਸਾਲ ਦੇ ਇੱਕ ਵਿਦਿਆਰਥੀ ਨੇ ਵੀਰਵਾਰ ਰਾਤ ਨੂੰ ਆਪਣੇ ਹੋਸਟਲ ਦੇ ਕਮਰੇ ਦੇ ਛੱਤ ਵਾਲੇ ਪੱਖੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਵਿਦਿਆਰਥੀ ਬਿਹਾਰ ਦੇ ਗਯਾ ਦਾ ਰਹਿਣ ਵਾਲਾ ਸੀ ਅਤੇ ਉਸਦੇ ਪਿਤਾ ਨੇ ਦੋਸ਼ ਲਾਇਆ ਕਿ ਕੁਝ ਮਹੀਨਿਆਂ ਤੋਂ ਹੋਸਟਲ ਵਾਰਡਨ ਵੱਲੋਂ ਉਸ ਨੂੰ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਮ੍ਰਿਤਕ ਦੇ ਪਿਤਾ ਦੇ ਬਿਆਨ ‘ਤੇ ਹੋਸਟਲ ਵਾਰਡਨ ਦੇ ਖਿਲਾਫ ਸੋਹਾਣਾ ਪੁਲਿਸ ਸਟੇਸ਼ਨ ਵਿੱਚ ਧਾਰਾ 306 ਦੇ ਤਹਿਤ ਖੁਦਕੁਸ਼ੀ ਲਈ ਉਕਸਾਉਣ ਦਾ ਮਾਮਲਾ ਦਰਜ ਕੀਤਾ ਗਿਆ ਹੈ।























