ਦੁੱਧ ਉਤਪਾਦਕਾਂ ਵੱਲੋਂ ਵੇਰਕਾ ਮਿਲਕ ਪਲਾਂਟ ਅੱਗੇ ਪ੍ਰਦਰਸ਼ਨ
ਚੰਡੀਗੜ੍ਹ,21 ਮਈ(ਵਿਸ਼ਵ ਵਾਰਤਾ)- ਮੋਹਾਲੀ ਦੇ ਵੇਰਕਾ ਮਿਲਕ ਪਲਾਂਟ ਦੇ ਅੱਗ ਅੱਜ ਪੰਜਾਬ ਭਰ ਤੋਂ ਆਏ ਦੁੱਧ ਉਤਪਾਦਕਾਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ । ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਮਹਿੰਗਾਈ ਵਿੱਚ ਹੋ ਰਹੇ ਦਿਨੋ ਦਿਨ ਵਾਧੇ ਦੇ ਚੱਲਦਿਆਂ ਉਹਨਾਂ ਦੀ ਲਾਗਤ ਵਿੱਚ ਵੀ ਵਾਧਾ ਹੋਇਆ ਹੈ ਅਤੇ ਕਮਾਈ ਵਿੱਚ ਘਾਟਾ ਹੋ ਰਿਹਾ ਹੈ ਜਿਸ ਦੇ ਚੱਲਦਿਆਂ ਦੁੱਧ ਉਤਪਾਦਕਾਂ ਵੱਲੋਂ ਸਰਕਾਰ ਕੋਲੋਂ ਕੀਮਤਾਂ ਵਿੱਚ ਵਾਧਾ ਕਰਨ ਦੀ ਮੰਗ ਕੀਤੀ ਜਾ ਰਹੀ ਹੈ।
























