ਮੁੱਖ ਮੰਤਰੀ ਮਾਨ ਵੱਲੋਂ ਰਿਤਿਕ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ, ਪਰਿਵਾਰ ਨੂੰ 2 ਲੱਖ ਰੁਪਏ ਦੀ ਮਦਦ ਦੇਣ ਦਾ ਐਲਾਨ
ਚੰਡੀਗੜ੍ਹ, 22 ਮਈ (ਵਿਸ਼ਵ ਵਾਰਤਾ)ਜ਼ਿਲ੍ਹਾ ਹੁਸ਼ਿਆਰਪੁਰ ‘ਚ ਪੈਂਦੇ ਪਿੰਡ ਬੈਰਮਪੁਰ ਵਿਖੇ ਬੋਰਵੈਲ ਵਿੱਚ ਡਿੱਗਣ ਕਾਰਨ 6 ਸਾਲਾ ਰਿਤਿਕ ਰੌਸ਼ਨ ਦੀ ਮੌਤ ਹੋ ਗਈ। ਰਿਤਿਕ ਨੂੰ ਕਰੀਬ 8 ਘੰਟਿਆਂ ਬਾਅਦ ਬੋਰਵੈਲ ਵਿਚੋਂ ਬਾਹਰ ਕੱਢਿਆ ਗਿਆ, ਜਿਸ ਤੋਂ ਬਾਅਦ ਉਸਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ। ਮੁੱਖ ਮੰਤਰੀ ਭਗਵੰਤ ਮਾਨ ਨੇ ਮੌਤ ਉਤੇ ਦੁੱਖ ਪ੍ਰਗਟਾਇਆ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ
ਬਹੁਤ ਦੁਖਦਾਈ ਖਬਰ..ਹੁਸ਼ਿਆਰਪੁਰ ਦੇ 6 ਸਾਲਾ ਰਿਤਿਕ ਦੀ ਬੋਰਵੈੱਲ 'ਚ ਡਿੱਗਣ ਕਾਰਨ ਮੌਤ ਹੋ ਗਈ..
ਪਰਮਾਤਮਾ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ਼ ਬਖ਼ਸ਼ੇ..ਪਰਿਵਾਰ ਦਾ ਘਾਟਾ ਪੂਰਾ ਨਹੀਂ ਕੀਤਾ ਜਾ ਸਕਦਾ..ਪਰ ਅਸੀਂ ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਦੇ ਨਾਲ ਹਾਂ..ਪਰਿਵਾਰ ਨੂੰ ₹2 ਲੱਖ ਦੀ ਸਹਾਇਤਾ ਰਾਸ਼ੀ ਦੇਣ ਦੇ ਨਿਰਦੇਸ਼ ਜਾਰੀ ਕੀਤੇ ਹਨ।
— Bhagwant Mann (@BhagwantMann) May 22, 2022





















