ਪੰਜਾਬ ਸਰਕਾਰ ਨੇ ਕੋ-ਆਪਰੇਟਿਵ ਬੈਂਕਾਂ ਲਈ ਜਾਰੀ ਕੀਤਾ ਕਰੋੜਾਂ ਰੁਪਏ ਦਾ ਫੰਡ
ਚੰਡੀਗਰ੍ਹ,25 ਮਈ(ਵਿਸ਼ਵ ਵਾਰਤਾ)- ਪੰਜਾਬ ਸਰਕਾਰ ਨੇ ਕਿਸਾਨਾਂ ਅਤੇ ਸਹਿਕਾਰੀ ਬੈਂਕਾਂ ਨੂੰ ਆ ਰਹੀ ਮੁਸ਼ਕਿਲ ਨੂੰ ਦੇਖਦੇ ਹੋਏ ਸਹਿਕਾਰੀ ਬੈਂਕਾ ਲਈ 425 ਕਰੋੜ ਰੁਪਏ ਦਾ ਫੰਡ ਜਾਰੀ ਕੀਤਾ ਹੈ। ਇਹ ਫੰਡ ਸਹਿਕਾਰੀ ਬੈਂਕਾਂ ਦੇ ਘਾਟੇ ਨੂੰ ਪੂਰਾ ਕਰਨ ਲਈ ਜਾਰੀ ਕੀਤਾ ਗਿਆ ਹੈ । ਦੱਸ ਦਈਏ ਕਿ ਫੰਡਾਂ ਦੀ ਘਾਟ ਕਾਰਨ ਕਿਸਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ । ਸਰਕਾਰ ਦੇ ਇਸ ਫੈਸਲੇ ਨਾਲ ਬੈਂਕਾਂ ਅਤੇ ਕਿਸਾਨਾਂ ਦੋਵਾਂ ਨੂੰ ਹੀ ਫਾਇਦਾ ਹੋਵੇਗਾ।























