ਬਰਗਾੜੀ ਧਰਮਯੁੱਧ ਮੋਰਚਾ: ਅੱਜ 326 ਵੇਂ ਜਥੇ ਨੇ ਦਿੱਤੀ ਗ੍ਰਿਫਤਾਰੀ
ਜੈਤੋ,25 ਮਈ (ਰਘੂਨੰਦਨ ਪਰਾਸ਼ਰ )2015 ਨੂੰ ਬਰਗਾੜੀ ਬੇਅਦਬੀ ਕਾਂਡ ਤੇ ਬਹਿਬਲ ਕਲਾਂ, ਕੋਟਕਪੂਰਾ,ਗੋਲੀ ਦਾ ਇਨਸਾਫ ਲੈਣ ਲਈ ਬਰਗਾੜੀ ਧਰਮਯੁੱਧ ਮੋਰਚਾ 1 ਜੁਲਾਈ 2021 ਤੋਂ ਸ਼ੁਰੂ ਹੋ ਚੁੱਕਿਆ ਹੈ।ਇਹ ਮੋਰਚਾ ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਦਿਸ਼ਾ -ਨਿਰਦੇਸ਼ਾਂ ਅਨੁਸਾਰ ਮੋਰਚੇ ਦੇ ਮੁੱਖ ਸੇਵਾਦਾਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਦੀ ਅਗਵਾਈ ਵਿੱਚ ਚੜ੍ਹਦੀ ਕਲਾ ਵਿੱਚ ਚੱਲ ਰਿਹਾ ਹੈ।
ਅੱਜ ਜਥੇ ਦੀ ਅਗਵਾਈ ਜ਼ਿਲ੍ਹਾ ਪ੍ਰਧਾਨ ਮਾਨਸਾ ਬਲਵੀਰ ਸਿੰਘ ਬੱਛੋਆਣਾ ਨੇ ਕੀਤੀ।ਅੱਜ ਜ਼ਿਲ੍ਹਾ(ਮਾਨਸਾ) ਦੇ 5 ਸਿੰਘਾਂ ਮਨਜੀਤ ਸਿੰਘ,
ਪਿਰਥੀ ਸਿੰਘ ,
ਚਮਕੌਰ ਸਿੰਘ, ਜਗਨਨਾਥ ਸਿੰਘ ਅਤੇ ਕਸ਼ਮੀਰ ਸਿੰਘ ਬੱਛੋਆਣਾ
ਆਦਿ ਨੇ ਸਿੱਖ ਸੰਗਤਾਂ ਸਮੇਤ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਬਰਗਾੜੀ ਤੋਂ ਅਰਦਾਸ ਬੇਨਤੀ ਕਰਕੇ ਜਥੇ ਦੇ ਰੂਪ ਵਿੱਚ ਚੱਲ ਕੇ ਮੋਰਚੇ ਵਾਲੇ ਸਥਾਨ ਦੇ ਨੇੜੇ ਦਾਣਾ ਮੰਡੀ ਬਰਗਾ੍ੜੀਵਿਖੇ ਗ੍ਰਿਫਤਾਰੀ ਦਿੱਤੀ।ਜਥੇ ਨੂੰ ਮੋਰਚੇ ਦੇ ਮੁੱਖ ਸੇਵਾਦਾਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਪ੍ਰਧਾਨ ਕਿਸਾਨ ਯੂਨੀਅਨ (ਅੰਮ੍ਰਿਤਸਰ),ਬਾਬਾ ਲਖਵੀਰ ਸਿੰਘ ਖਾਲਸਾ ਸੌਟੀ ਸੀਨੀਅਰ ਮੀਤ ਪ੍ਰਧਾਨ ਕਿਸਾਨ ਯੂਨੀਅਨ (ਅੰਮ੍ਰਿਤਸਰ)ਸਵਰਨ ਸਿੰਘ ਖੇੜੀ ਮਾਨੀਆਂ ਜ਼ਿਲ੍ਹਾ ਪਟਿਆਲਾ ਸੀਨੀਅਰ ਮੀਤ ਪ੍ਰਧਾਨ, ਕੁਲਵਿੰਦਰ ਸਿੰਘ ਹੈਪੀ,ਮਾਸਟਰ ਜਗਤਾਰ ਸਿੰਘ ਦਬੜੀਖਾਨਾ,ਸੁਖਮੰਦਰ ਸਿੰਘ ਪੰਚਾਇਤ ਮੈਂਬਰ ਬਰਗਾੜੀ,ਸੁਖਚੈਨ ਸਿੰਘ ਰਣ ਸਿੰਘ ਵਾਲਾ,ਰਣਦੀਪ ਸਿੰਘ ਸੰਧੂ ਪੀ.ਏ. ਸਿਮਰਨਜੀਤ ਸਿੰਘ ਮਾਨ ਸੋਸ਼ਲ ਮੀਡੀਆ ਇੰਚਾਰਜ ਕਿਸਾਨ ਯੂਨੀਅਨ (ਅੰਮ੍ਰਿਤਸਰ)ਕੁਲਵਿੰਦਰ ਸਿੰਘ ਖਾਲਿਸਤਾਨੀ ਤਿਹਾੜ ਜੇਲ੍ਹ ਆਦਿ ਨੇ ਰਵਾਨਾ ਕੀਤਾ। ਸਟੇਜ ਦੀ ਸੇਵਾ ਜ਼ਿਲਾ ਪ੍ਰਧਾਨ ਫਰੀਦਕੋਟ ਗੁਰਦੀਪ ਸਿੰਘ ਢੁੱਡੀ ਨੇ ਨਿਭਾਈ ਤੇ ਢਾਡੀ ਜਥਾ ਦਰਸ਼ਨ ਸਿੰਘ ਦਲੇਰ,ਰਾਮ ਸਿੰਘ ਨੇ ਸੰਗਤਾਂ ਨੂੰ ਗੁਰ ਇਤਿਹਾਸ ਸੁਣਾ ਕੇ ਨਿਹਾਲ ਕੀਤਾ।
ਕੈਪਸਨ – ਗਿਰਫਤਾਰੀ ਦੇਣ ਤੋਂ ਪਹਿਲਾਂ ਗੁਰੂਦੁਆਰਾ ਸਾਹਿਬ ਜੀ ਵਿਖੇ ਅਰਦਾਸ ਸੁਣਦੇ ਹੋਏ ਸਿੰਘ ਅਤੇ ਉਨ੍ਹਾਂ ਨਾਲ ਹੋਰ।























