IPL ਦੇ ਦੂਜੇ ਕੁਆਲੀਫਾਇਰ ‘ਚ ਅੱਜ ਰਾਜਸਥਾਨ ਅਤੇ ਬੈਂਗਲੁਰੂ ਹੋਣਗੇ ਆਹਮੋ- ਸਾਹਮਣੇ
ਚੰਡੀਗੜ੍ਹ, 27 ਮਈ (ਵਿਸ਼ਵ ਵਾਰਤਾ) : ਇੰਡੀਅਨ ਪ੍ਰੀਮੀਅਰ ਲੀਗ ਦੇ ਮੌਜੂਦਾ ਸੀਜ਼ਨ ਦਾ ਦੂਜਾ ਕੁਆਲੀਫਾਇਰ ਮੈਚ ਅੱਜ ਰਾਇਲ ਚੈਲੰਜਰਜ਼ ਬੈਂਗਲੁਰੂ ਅਤੇ ਰਾਜਸਥਾਨ ਰਾਇਲਜ਼ ਵਿਚਾਲੇ ਹੋਵੇਗਾ। ਦੂਜਾ ਕੁਆਲੀਫਾਇਰ ਮੈਚ ਸ਼ਾਮ 7 ਵਜੇ ਸ਼ੁਰੂ ਹੋਵੇਗਾ। ਪਿਛਲੇ ਮੈਚ ਵਿੱਚ ਔਸਤ ਗੇਂਦਬਾਜ਼ੀ ਪ੍ਰਦਰਸ਼ਨ ਨੂੰ ਭੁੱਲ ਕੇ ਰਾਜਸਥਾਨ ਦੀ ਟੀਮ ਆਪਣਾ ਸਰਵੋਤਮ ਪ੍ਰਦਰਸ਼ਨ ਕਰਨਾ ਚਾਹੇਗੀ। ਇਸ ਦੇ ਨਾਲ ਹੀ ਪਿਛਲੇ ਮੈਚ ‘ਚ ਮਿਲੀ ਜਿੱਤ ਤੋਂ ਬਾਅਦ ਬੈਂਗਲੁਰੂ ਦੀ ਟੀਮ ਦੇ ਹੌਸਲੇ ਬੁਲੰਦ ਹਨ।























