ਸੰਤ ਬਲਬੀਰ ਸਿੰਘ ਸੀਚੇਵਾਲ ਤੇ ਵਿਕਰਮਜੀਤ ਸਿੰਘ ਸਾਹਨੀ ਨੇ ਰਾਜ ਸਭਾ ਲਈ ਨਾਮਜ਼ਦਗੀ ਪੱਤਰ ਕੀਤੇ ਦਾਖਲ
ਚੰਡੀਗੜ੍ਹ,31 ਮਈ(ਵਿਸ਼ਵ ਵਾਰਤਾ)-ਪੰਜਾਬ ਤੋਂ ਰਾਜ ਸਭਾ ਦੀਆਂ 2 ਸੀਟਾਂ ਲਈ ਅੱਜ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਵਿਕਰਮਜੀਤ ਸਿੰਘ ਸਾਹਨੀ ਨੇ ਆਪਣੇ ਕਾਗਜ਼ ਪੰਜਾਬ ਵਿਧਾਨ ਸਭਾ ਦੇ ਸਕੱਤਰ ਕੋਲ ਦਾਖਲ ਕੀਤੇ। ਇਸ ਮੌਕੇ ਉਹਨਾਂ ਨਾਲ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਪੇਂਡੂ ਵਿਕਾਸ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਹਾਜ਼ਰ ਸਨ।

























