ਪੰਜਾਬ ਸਰਕਾਰ ਵੱਲੋਂ ਲੁਧਿਆਣਾ ਦਾ ਤਹਿਸੀਲਦਾਰ ਮੁਅੱਤਲ
ਪੜ੍ਹੋ ਕੀ ਹੈ ਪੂਰਾ ਮਾਮਲਾ
ਚੰਡੀਗੜ੍ਹ,31 ਮਈ(ਵਿਸ਼ਵ ਵਾਰਤਾ)-ਪੰਜਾਬ ਸਰਕਾਰ ਦੇ ਮਾਲ ਵਿਭਾਗ ਵਲੋਂ ਲੁਧਿਆਣਾ (ਪੂਰਬੀ) ਦਾ ਸਬ ਰਜਿਸਟਰਾਰ (ਤਹਿਸੀਲਦਾਰ) ਜੀਵਨ ਕੁਮਾਰ ਗਰਗ ਨੂੰ ਐਨ. ਓ. ਸੀਓ ਤੋਂ ਬਗ਼ੈਰ ਵਸੀਕੇ ਤਸਦੀਕ ਕਰਨ ਕਰਕੇ ਪੰਜਾਬ ਸਿਵਲ ਸੇਵਾਵਾਂ 1970 ਦੇ ਨਿਯਮ 4 (1) (ਏ) ਅਧੀਨ ਤੁਰੰਤ ਪ੍ਰਭਾਵ ਸੇਵਾ ਤੋਂ ਮੁਅੱਤਲ ਕੀਤਾ ਗਿਆ ਹੈ।
ਜਾਣਕਾਰੀ ਮੁਤਾਬਕ, ਸਰਕਾਰ ਵਲੋਂ ਪਰਮਜੀਤ ਸਿੰਘ ਬਰਾੜ ਤਹਿਸੀਲਦਾਰ ਰਾਏਕੋਟ ਨੂੰ ਸਬ ਰਜਿਸਟਰਾਰ (ਤਹਿਸੀਲਦਾਰ) (ਪੂਰਬੀ) ਦਾ ਵਾਧੂ ਚਾਰਜ ਅਗਲੇ ਹੁਕਮਾਂ ਤੱਕ ਦਿੱਤਾ ਗਿਆ ਹੈ।