ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵੱਲੋਂ ਸਿੱਧੂ ਮੁੂਸੇਵਾਲਾ ਦੇ ਪਰਿਵਾਰ ਨਾਲ ਮੁਲਾਕਾਤ
ਮਾਨਸਾ,2ਜੂਨ(ਵਿਸ਼ਵ ਵਾਰਤਾ)- ਬਦਮਾਸ਼ਾਂ ਵੱਲੋੇਂ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇੱਕ ਪੱਤਰ ਲਿਖਕੇ ਮੰਗ ਕੀਤੀ ਗਈ ਹੈ ਕਿ ਉਨ੍ਹਾਂ ਦੇ ਪੁੱਤਰ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਕਤਲ ਦੀ ਜਾਂਚ ਕਿਸੇ ਕੇਂਦਰੀ ਏਜੰਸੀ ਤੋਂ ਕਰਵਾਈ ਜਾਵੇ। ਇਸ ਦੀ ਜਾਣਕਾਰੀ ਪਿੰਡ ਮੂਸਾ ਵਿਖੇ ਕੇਂਦਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਦਿੱਤੀ ਹੈ ਜੋ ਕਿ ਪਰਿਵਾਰ ਨਾਲ਼ ਦੁੱਖ ਸਾਂਝਾ ਕਰਨ ਲਈ ਆਏ ਸਨ। ਉਨ੍ਹਾਂ ਨਾਲ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਕੁਮਾਰ, ਸੁਨੀਲ ਜਾਖੜ, ਅਰਵਿੰਦ ਖੰਨਾ ਵੀ ਮੌਜੂਦ ਸਨ।
ਉਨ੍ਹਾਂ ਪਰਿਵਾਰ ਨੂੰ ਭਾਣਾ ਮੰਨਣ ਦਾ ਹੌਸਲਾ ਦਿੰਦੇ ਹੋਏ ਕਿਹਾ ਕਿ ਉਹ ਇਸ ਕਤਲ ਕਾਂਡ ਦੀ ਜਾਂਚ ਕੇਂਦਰੀ ਏਜੰਸੀ ਤੋਂ ਕਰਾਉਣ ਦੀ ਪਰਿਵਾਰਕ ਮੰਗ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਾਉਣ ਨੂੰ ਗੰਭੀਰਤਾ ਨਾਲ ਲੈਣਗੇ।
जवान बेटे की बेरहमी से हत्या के बाद पिता के अंदर बहुत कुछ टूटा है, लेकिन सलाम है उनके हौसले कि उन्होंने खुद को बांध रखा है। उनका जज़्बा न्याय मांग रहा है।
आज पंजाब में दिवंगत गायक और यूथ लीडर सिद्धू मूसेवाला के परिजनों से मुलाकात कर उनका ढाढस बंधाया। #Punjab pic.twitter.com/yXJVTN3aeu
— Gajendra Singh Shekhawat (@gssjodhpur) June 2, 2022























