ਚੰਡੀਗੜ੍ਹ ਸਥਿਤ ਪੰਜਾਬ ਭਾਜਪਾ ਦਫਤਰ ਨੂੰ ਉਡਾਉਣ ਦੀ ਸਾਜਿਸ਼
ਪੁਲਿਸ ਅਤੇ ਸੁਰੱਖਿਆ ਏਜੰਸੀਆਂ ਹੋਈਆਂ ਸਰਗਰਮ
ਕੱਲ੍ਹ ਨੂੰ ਅਮਿਤ ਸ਼ਾਹ ਆ ਰਹੇ ਹਨ ਚੰਡੀਗੜ੍ਹ
ਚੰਡੀਗੜ੍ਹ, 3 ਜੂਨ (ਵਿਸ਼ਵ ਵਾਰਤਾ) ਗ੍ਰਹਿ ਮੰਤਰੀ ਅਮਿਤ ਸ਼ਾਹ ਦੀ 4 ਜੂਨ ਨੂੰ ਸ਼ਹਿਰ ਵਿਚ ਆਮਦ ਤੋਂ ਪਹਿਲਾਂ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਚਿੰਤਾ ਵਿਚ ਹਨ। ਵੱਡੀ ਖਬਰ ਆ ਰਹੀ ਹੈ ਕਿ ਸੁਰੱਖਿਆ ਏਜੰਸੀਆਂ ਨੂੰ ਇਨਪੁਟ ਮਿਲੇ ਹਨ ਕਿ ਸੈਕਟਰ-37 ਸਥਿਤ ਪੰਜਾਬ ਭਾਜਪਾ ਦਫਤਰ ਨੂੰ ਉਡਾਉਣ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਸੁਰੱਖਿਆ ਦੇ ਮੱਦੇਨਜ਼ਰ ਚੰਡੀਗੜ੍ਹ ਪੁਲੀਸ ਵੱਲੋਂ ਭਾਜਪਾ ਦਫ਼ਤਰ ਨੂੰ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ। ਇਸ ਦੇ ਨਾਲ ਹੀ ਦਫਤਰ ਨੂੰ ਜਾਣ ਵਾਲੀਆਂ ਸਾਰੀਆਂ ਸੜਕਾਂ ‘ਤੇ ਬੈਰੀਕੇਡ ਲਗਾ ਦਿੱਤੇ ਗਏ। ਡੀਜੀਪੀ ਪ੍ਰਵੀਰ ਰੰਜਨ ਸਮੇਤ ਹੋਰ ਅਧਿਕਾਰੀਆਂ ਨੇ ਮੌਕੇ ’ਤੇ ਪਹੁੰਚ ਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ।























