ਸਿੱਧੂ ਮੂਸੇਵਾਲਾ ਦੇ ਕਾਤਲਾਂ ਦੇ ਨੇਪਾਲ ਭੱਜ ਜਾਣ ਦਾ ਖ਼ਦਸ਼ਾ!
ਦਿੱਲੀ ਪੁਲਿਸ ਸਪੈੱਸ਼ਲ ਸੈੱਲ ਦੀਆਂ ਟੀਮਾਂ ਵੱਲੋਂ ਲਗਾਤਾਰ ਛਾਪੇਮਾਰੀ ਜਾਰੀ
ਚੰਡੀਗੜ੍ਹ,3 ਜੂਨ(ਵਿਸ਼ਵ ਵਾਰਤਾ)- ਸਿੱਧੂ ਮੂਸੇਵਾਲਾ ਕਤਲਕਾਂਡ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਦੀ ਭਾਲ ਪੁਲਿਸ ਵੱਲੋਂ ਲਗਾਤਾਰ ਜਾਰੀ ਹੈ। ਇਸ ਵਿਚਾਲੇ ਜਾਣਕਾਰੀ ਮਿਲ ਰਹੀ ਹੈ ਕਿ ਦਿੱਲੀ ਪੁਲਿਸ ਸਪੈਸ਼ਲ ਸੈੱਲ ਦੀਆਂ ਟੀਮਾਂ ਮੁਜ਼ੱਫਰਨਗਰ ਅਤੇ ਨੇਪਾਲ ਦੇ ਦੌਰੇ ਤੇ ਹਨ।ਪੁਲਿਸ ਅਤੇ ਸੁਰੱਖਿਆ ਏਜੰਸੀਆਂ ਨੂੰ ਸ਼ੱਕ ਹੈ ਕਿ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਕਈ ਸ਼ਾਰਪ ਸ਼ੂਟਰ ਨੇਪਾਲ ਭੱਜ ਗਏ ਹਨ। ਇਸ ਦੇ ਨਾਲ ਹੀ ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੁਲਿਸ ਨੇ ਹਰਿਆਣਾ ਦੇ ਫਤਿਹਾਬਾਦ ਤੋਂ 2 ਨੋਜਵਾਨਾਂ ਨੂੰ ਅਤੇ ਉੱਤਰਾਖੰਡ ਤੋਂ ਵੀ ਇੱਕ ਨੌਜਵਾਨ ਨੂੰ ਫੜਿਆ ਹੈ।























