ਕੇਂਦਰ ਵੱਲੋਂ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਜੈੱਡ ਸਕਿਓਰਿਟੀ ਦੇਣ ਦਾ ਐਲਾਨ
ਚੰਡੀਗੜ੍ਹ,3 ਜੂਨ(ਵਿਸ਼ਵ ਵਾਰਤਾ)-ਇਸ ਸਮੇਂ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਹੁਣ ਕੇਂਦਰ ਸਰਕਾਰ ਵੱਲੋਂ ਜੈੱਡ ਸਕਿਓਰਿਟੀ ਮੁਹੱਈਆ ਕਰਵਾਈ ਗਈ ਹੈ। ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ 424 ਵੀਆਈਪੀਆਂ ਤੋਂ ਸੁਰੱਖਿਆ ਵਾਪਸ ਲਈ ਗਈ ਸੀ ।ਇਸ ਲਿਸਟ ਵਿੱਚ ਗਿਆਨੀ ਹਰਪ੍ਰੀਤ ਸਿੰਘ ਵੀ ਸ਼ਾਮਿਲ ਸਨ। ਹਾਲਾਂਕਿ ਪੰਜਾਬ ਸਰਕਾਰ ਨੇ ਜੱਥੇਦਾਰ ਦੀ ਸੁਰੱਖਿਆ ਮੁੜ ਤੋਂ ਬਹਾਲ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ ਪਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਸਰਕਾਰ ਦੀ ਸੁਰੱਖਿਆ ਲੈਣ ਤੋਂ ਇਨਕਾਰ ਕਰ ਦਿੱਤਾ ਸੀ। ਇਸ ਦੇ ਨਾਲ ਹੀ ਇਹ ਵੀ ਜਿਕਰਯੋਗ ਹੈ ਕਿ ਸੁਰੱਖਿਆ ਵਾਪਸੀ ਤੋਂ ਅਗਲੇ ਦਿਨ ਹੀ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ ਸੀ। ਸਿੱਧੂ ਮੂਸੇਵਾਲਾ ਦਾ ਨਾਮ ਵੀ 424 ਲੋਕਾਂ ਵਿੱਚ ਸ਼ਾਮਲ ਸਨ।























