ਚੰਡੀਗੜ, 28 ਮਾਰਚ (ਵਿਸ਼ਵ ਵਾਰਤਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸੇ ਵੀ ਤਰਾਂ ਦੀ ਮੀਡੀਆ ਸੈਂਸਰਸ਼ਿਪ ਖ਼ਿਲਾਫ਼ ਆਪਣੀ ਸਰਕਾਰ ਦੇ ਸਟੈਂਡ ਨੂੰ ਦੁਹਰਾਉਂਦਿਆਂ ਫਾਸਟਵੇਅ ਵੱਲੋਂ ਕਥਿਤ ਤੌਰ ‘ਤੇ ਜ਼ੀ ਟੀਵੀ ਪੰਜਾਬੀ ਚੈਨਲ ਨੂੰ ਬੰਦ ਕਰਨ ਸਬੰਧੀ ਰਿਪੋਰਟਾਂ ਦੀ ਮੁਕੰਮਲ ਪੜਤਾਲ ਕਰਾਉਣ ਦਾ ਸਦਨ ਨੂੰ ਭਰੋਸਾ ਦਿੱਤਾ।
ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਨੇ ਇਸ ਚੈਨਲ ਨੂੰ ਬੰਦ ਕੀਤੇ ਜਾਣ ਦਾ ਮੁੱਦਾ ਉਠਾਉਂਦਿਆਂ ਇਸ ਨੂੰ ਮੀਡੀਆ ਦੀ ਆਜ਼ਾਦੀ ਅਤੇ ਖ਼ੁਦਮੁਖਤਿਆਰੀ ‘ਤੇ ਹਮਲਾ ਕਰਾਰ ਦਿੱਤਾ। ਇਸ ‘ਤੇ ਮੁੱਖ ਮੰਤਰੀ ਨੇ ਜਾਂਚ ਦਾ ਭਰੋਸਾ ਦਿੱਤਾ। ਉਨਾਂ ਨੇ ਅਜਿਹੇ ਅਪਰੇਟਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ, ਜੋ ਆਪਣੇ ਰਾਜਸੀ ਆਕਾਵਾਂ ਦੇ ਇਸ਼ਾਰੇ ‘ਤੇ ਆਪਣੇ ਸੌੜੇ ਹਿੱਤਾਂ ਲਈ ਮੀਡੀਆ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕਰਦੇ ਹਨ ।
ਸ੍ਰੀ ਰੰਧਾਵਾ ਦੀ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਦਾ ਸਮਰਥਨ ਕਰਦਿਆਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੰਵਰ ਸੰਧੂ ਨੇ ਕਿਹਾ ਕਿ ਅਜਿਹੇ ਅਪਰੇਟਰਾਂ ਦੀਆਂ ਮਨਮਾਨੀਆਂ ਕਾਰਨ ਇਕ ਚੈਨਲ ਚਲਾਉਣ ਲਈ ਸਹਿਣੀਆਂ ਪੈਂਦੀਆਂ ਦੁਸ਼ਵਾਰੀਆਂ ਦਾ ਦਰਦ ਉਨਾਂ ਤੋਂ ਵੱਧ ਹੋਰ ਕੋਈ ਬਿਹਤਰ ਢੰਗ ਨਾਲ ਨਹੀਂ ਜਾਣ ਸਕਦਾ।
ਉਨਾਂ ਦੀ ਸਰਕਾਰ ਵੱਲੋਂ ਅਜਿਹੀ ਕਿਸੇ ਵੀ ਤਰਾਂ ਦੀ ਮੀਡੀਆ ਸੈਂਸਰਸ਼ਿਪ ਨੂੰ ਬਰਦਾਸ਼ਤ ਨਾ ਕਰਨ ਦਾ ਜ਼ਿਕਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਮੰਦਭਾਗਾ ਹੈ ਕਿ ਇਹ ਅਪਰੇਟਰ ਮੀਡੀਆ ਦੀ ਆਵਾਜ਼ ਦਬਾਉਣ ਲਈ ਅਜਿਹੀ ਗਤੀਵਿਧੀਆਂ ਵਿੱਚ ਸ਼ਾਮਲ ਹੋ ਰਹੇ ਹਨ, ਜੋ ਬਰਦਾਸ਼ਤਯੋਗ ਨਹੀਂ ਹਨ।
ਮੀਡੀਆ ਸਨਅਤ ਨੂੰ ਸਾਰੀਆਂ ਧਿਰਾਂ ਲਈ ਇਕਸਾਰ ਕਰਨ ਦਾ ਵਾਅਦਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਇਸ ਮਾਮਲੇ ਦੀ ਜਾਂਚ ਕਰਾਉਣਗੇ ਅਤੇ ਉਨ•ਾਂ ਦੀ ਸਰਕਾਰ ਪ੍ਰੈੱਸ ਦੀ ਆਜ਼ਾਦੀ ਨੂੰ ਹਰ ਕੀਮਤ ਉਤੇ ਬਰਕਰਾਰ ਰੱਖਣ ਲਈ ਵਚਨਬੱਧ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਦੀ ਸਰਕਾਰ ਕਿਸੇ ਵੀ ਤਰਾਂ ਦੀ ਜੁੱਟਬੰਦੀ ਦੇ ਪੂਰੀ ਤਰਾਂ ਖ਼ਿਲਾਫ਼ ਹੈ ਅਤੇ ਕਿਸੇ ਵੀ ਕੀਮਤ ‘ਤੇ ਮੀਡੀਆ ਵਿੱਚ ਇਜਾਰੇਦਾਰੀ ਸਹਿਣ ਨਹੀਂ ਕੀਤੀ ਜਾਵੇਗੀ।
ਸਿੱਧੂ ਮੂਸੇਵਾਲੇ ਦੇ ਪਿਤਾ ਬਲਕੌਰ ਸਿੰਘ ਵੱਲੋਂ ਚੋਣ ਲੜਨ ਦੀਆਂ ਅਫਵਾਹਾਂ ਨੂੰ ਲੈ ਕੇ ਕਾਂਗਰਸ ਭੰਬਲ ਭੂਸੇ ‘ਚ
ਚੰਡੀਗੜ , 28 ਅਪਰੈਲ (ਸਤੀਸ਼ ਕੁਮਾਰ ਪੁੱਪੀ)-ਮਰਹੂਮ ਨੌਜ਼ਵਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਆਜ਼ਾਦ ਉਮੀਦਵਾਰ ਵਜੋਂ...