• ਅਹਿੰਸਾ ਅਤੇ ਸਾਦਗੀ ਵਾਲਾ ਜੀਵਨ ਅਪਣਾਉਣ ਦੇ ਦਿਖਾਏ ਰਾਹ ‘ਤੇ ਚੱਲਣ ਦੀ ਅਪੀਲ
ਚੰਡੀਗੜ, 28 ਮਾਰਚ (ਵਿਸ਼ਵ ਵਾਰਤਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬੇ ਦੇ ਲੋਕਾਂ ਖਾਸ ਕਰ ਜੈਨ ਭਾਈਚਾਰੇ ਨੂੰ ਮਹਾਵੀਰ ਜੈਅੰਤੀ ਦੇ ਸ਼ੁੱਭ ਮੌਕੇ ‘ਤੇ ਮੁਬਾਰਕਬਾਦ ਦਿੱਤੀ ਹੈ।
ਇਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕਾਂ ਨੂੰ ਭਗਵਾਨ ਮਹਾਵੀਰ ਦੀ ਵਿਚਾਰਧਾਰਾ ਤੇ ਸਿੱਖਿਆਵਾਂ ਨੂੰ ਅਪਨਾਉਣ ਦਾ ਸੱਦਾ ਦਿੱਤਾ ਜੋ ਮਨੁੱਖਤਾ ਨੂੰ ਮੁਕਤੀ ਦਾ ਮਾਰਗ ਹਾਸਲ ਕਰਨ ਲਈ ਸਾਦਗੀ ਵਾਲੇ ਜੀਵਨ ਅਤੇ ਉਚੀ ਸੋਚ ਰੱਖਣ ਦੇ ਸਿਧਾਂਤਾਂ ਦਾ ਪਾਸਾਰ ਕਰਦੀਆਂ ਹਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਗਵਾਨ ਮਹਾਵੀਰ ਵੱਲੋਂ ਭਾਈਚਾਰਕ ਸਾਂਝ, ਫਿਰਕੂ ਸਦਭਾਵਨਾ ਅਤੇ ਅਮਨ-ਸ਼ਾਂਤੀ ਦੇ ਦਿੱਤੇ ਸੰਦੇਸ਼ ਦੀ ਅਜੋਕੇ ਭੌਤਿਕਵਾਦੀ ਸਮਾਜ ਵਿੱਚ ਵੀ ਓਨੀ ਹੀ ਸਾਰਥਕਤਾ ਹੈ।
ਮੁੱਖ ਮੰਤਰੀ ਨੇ ਲੋਕਾਂ ਨੂੰ ਭਗਵਾਨ ਮਹਾਵੀਰ ਜੀ ਵੱਲੋਂ ਦਿਖਾਏ ਮਾਰਗ ‘ਤੇ ਚੱਲਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਸ਼ੁੱਭ ਮੌਕੇ ਨੂੰ ਧਾਰਮਿਕ ਉਤਸ਼ਾਹ ਅਤੇ ਮਿਲਜੁਲ ਕੇ ਮਨਾਇਆ ਜਾਵੇ ਜਿਸ ਨਾਲ ਸਾਡੇ ਸਮਾਜ ਵਿੱਚ ਨਿਰਪੱਖਤਾ ਤੇ ਸਮਾਜਿਕ ਰਿਸ਼ਤੇ ਹੋਰ ਮਜ਼ਬੂਤ ਹੋਣਗੇ।
ਮਾਨ ਨੇ ‘ਆਪ’ ਦੇ 13 ਲੋਕ ਸਭਾ ਉਮੀਦਵਾਰਾਂ ਦੀ ਪੰਜਾਬ ਦੇ ਲੋਕਾਂ ਨਾਲ ਕਰਵਾਈ ਜਾਣ-ਪਛਾਣ , ਕਿਹਾ-ਇਹ ਸੰਸਦ ‘ਚ ਤੁਹਾਡੀ ਆਵਾਜ਼ ਬਣਨਗੇ
ਮਾਨ ਨੇ 'ਆਪ' ਦੇ 13 ਲੋਕ ਸਭਾ ਉਮੀਦਵਾਰਾਂ ਦੀ ਪੰਜਾਬ ਦੇ ਲੋਕਾਂ ਨਾਲ ਕਰਵਾਈ ਜਾਣ-ਪਛਾਣ , ਕਿਹਾ-ਇਹ ਸੰਸਦ 'ਚ ਤੁਹਾਡੀ...