ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕਰਨਗੇ ਮੁਲਾਕਾਤ
ਚੰਡੀਗੜ੍ਹ ਲਈ ਹੋਏ ਰਵਾਨਾ
ਚੰਡੀਗੜ੍ਹ,4 ਜੂਨ(ਵਿਸ਼ਵ ਵਾਰਤਾ)- ਸਿੱਧੂ ਮੂੁਸੇਵਾਲਾ ਦੇ ਮਾਤਾ ਪਿਤਾ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਲ ਮੁਲਾਕਾਤ ਕਰਨ ਲਈ ਚੰਡੀਗੜ੍ਹ ਰਵਾਨਾ ਹੋ ਗਏ ਹਨ। ਦੱਸ ਦਈਏ ਕਿ ਅਮਿਤ ਸ਼ਾਹ ਅੱਜ ਚੰਡੀਗੜ੍ਹ ਦੇ ਦੌਰੇ ਤੇ ਹਨ । ਇਸ ਦੇ ਨਾਲ ਹੀ ਇਹ ਵੀ ਦੱਸਣਾ ਬਣਦਾ ਹੈ ਕਿ ਪਹਿਲਾਂ ਵੀ ਪਰਿਵਾਰ ਵੱਲੋਂ ਸਿੱਧੂ ਦੇ ਕਤਲ ਦੀ ਜਾਂਚ ਸੀਬੀਆਈ ਜਾਂ ਐਨਆਈਏ ਤੋਂ ਕਰਵਾਉਣ ਦੀ ਮੰਗ ਲੈ ਕੇ ਅਮਿਤ ਸ਼ਾਹ ਨੂੰ ਪੱਤਰ ਲਿਖਿਆ ਜਾ ਚੁੱਕਾ ਹੈ।ਪਰ,ਅੱਜ ਸ਼ਾਮ ਨੂੰ ਸਿੱਧੂ ਦੇ ਪਰਿਵਾਰ ਵੱਲੋਂ ਵਿਅਕਤੀਗਤ ਤੌਰ ਤੇ ਮਿਲ ਕੇ ਇਹ ਮੰਗ ਅਮਿਤ ਸ਼ਾਹ ਦੇ ਸਾਹਮਣੇ ਰੱਖੀ ਜਾ ਸਕਦੀ ਹੈ।























