ਸਾਬਕਾ ਮੰਤਰੀਆਂ ਬਲਬੀਰ ਸਿੰਘ ਸਿੱਧੂ,ਰਾਜ ਕੁਮਾਰ ਵੇਰਕਾ ਅਤੇ ਸੁੰਦਰ ਸ਼ਾਮ ਅਰੋੜਾ ਸਮੇਤ ਕਈ ਵੱਡੇ ਕਾਂਗਰਸੀ ਆਗੂ ਭਾਜਪਾ ਵਿੱਚ ਹੋਏ ਸ਼ਾਮਿਲ
ਮੋਹਾਲੀ ਦੇ ਮੇਅਰ ਨੇ ਵੀ ਫੜਿਆ ਭਾਜਪਾ ਦਾ ਪੱਲਾ
ਚੰਡੀਗੜ੍ਹ,4 ਜੂਨ(ਵਿਸ਼ਵ ਵਾਰਤਾ)-ਪੰਜਾਬ ਕਾਂਗਰਸ ਦੇ ਸਾਬਕਾ ਮੰਤਰੀਆਂ ਅਤੇ ਆਗੂਆਂ ਜਿਹਨਾਂ ਵਿੱਚ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ,ਸਾਬਕਾ ਵਿਧਾਇਕ ਅਮਰੀਕ ਸਿੰਘ ਢਿੱਲੋਂ,ਕੇਵਲ ਸਿੰਘ ਢਿੱਲੋਂ,ਰਾਜ ਕੁਮਾਰ ਵੇਰਕਾ,ਸੁੰਦਰ ਸ਼ਾਮ ਅਰੋੜਾ ਅਤੇ ਗੁਰਪ੍ਰੀਤ ਸਿੰਘ ਕਾਂਗੜ ਸ਼ਾਮਿਲ ਹਨ ਨੇ ਅੱਜ ਭਾਜਪਾ ਦਾ ਪੱਲਾ ਫੜ ਲਿਆ ਹੈ।ਇਸ ਦੇ ਨਾਲ ਹੀ ਬਲਬੀਰ ਸਿੰਘ ਸਿੱਧੂ ਦੇ ਭਰਾ ਅਤੇ ਮੋਹਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਨੇ ਵੀ ਭਾਜਪਾ ਜੁਆਇਨ ਕਰ ਲਈ ਹੈ।























