ASI ਦੇ ਪੁੱਤ ਨੇ ਥਾਣੇ ਅੱਗੇ ਕੀਤੀ ਖੁਦਕੁਸ਼ੀ
ਪੜ੍ਹੋ, ਕੀ ਹੈ ਪੂਰਾ ਮਾਮਲਾ
ਚੰਡੀਗੜ੍ਹ, 5 ਜੂਨ (ਵਿਸ਼ਵ ਵਾਰਤਾ)-ਮਾਨਸਾ ਜ਼ਿਲ੍ਹੇ ਦੇ ਭੀਖੀ ਵਿੱਚ ਇਕ ਨੌਜਵਾਨ ਨੇ ਥਾਣੇ ਅੱਗੇ ਆਪਣੇ ਆਪ ਨੂੰ ਅੱਗ ਲਗਾ ਕੇ ਖੁਦਕੁਸ਼ੀ ਕਰ ਲਈ। ਮਿਲੀ ਜਾਣਕਾਰੀ ਅਨੁਸਾਰ ਭੀਖੀ ਦੇ ਵਾਰਡ ਨੰਬਰ 9 ਦੇ ਰਹਿਣ ਵਾਲੇ ਨੌਜਵਾਨ ਨੇ ਘਰੇਲੂ ਕਲੇਸ਼ ਦੇ ਚਲਦਿਆਂ ਬੀਤੇ ਕੱਲ੍ਹ ਦੇਰ ਸ਼ਾਮ ਨੂੰ ਪੈਟਰੋਲ ਪਾ ਕੇ ਅੱਗ ਲਗਾ ਲਈ। ਪੀੜਤ ਨੂੰ ਤੁਰੰਤ ਹਸਪਤਾਲ ਵਿੱਚ ਪਹੁੰਚਾਇਆ ਗਿਆ। ਜਿਸ ਤੋਂ ਬਾਅਦ ਉਸ ਨੂੰ ਪਟਿਆਲਾ ਭੇਜ ਦਿੱਤਾ ਗਿਆ, ਇਥੋਂ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ। ਚੰਡੀਗੜ੍ਹ ਜਾਂਦੇ ਸਮੇਂ ਰਸਤੇ ਵਿੱਚ ਹੀ ਨੌਜਵਾਨ ਦੀ ਮੌਤ ਹੋ ਗਈ ਮ੍ਰਿਤਕ ਦੀ ਪਹਿਚਾਣ ਮਨਪ੍ਰੀਤ ਸਿੰਘ ਵਜੋਂ ਹੋਈ ਹੈ। ਮਨਪ੍ਰੀਤ ਦਾ ਪਿਛਲੇ ਸਮੇਂ ਤੋਂ ਘਰੇਲੂ ਕਲੇਸ਼ ਚਲਦਾ ਸੀ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਮਨਪ੍ਰੀਤ ਦਾ ਪਿਤਾ ਮਾਨਸਾ ਪੁਲਿਸ ਵਿੱਚ ਏਐਸਆਈ ਵਜੋਂ ਤੈਨਾਤ ਹੈ।






















