2019 ਵਿੱਚ ਕਾਂਗਰਸ ਵੱਲੋਂ ਸੰਗਰੂਰ ਤੋਂ ਚੋਣ ਲੜਨ ਵਾਲੇ ਕੇਵਲ ਢਿੱਲੋਂ ਨੂੰ ਇਸ ਵਾਰ ਭਾਜਪਾ ਨੇ ਬਣਾਇਆ ਆਪਣਾ ਉਮੀਦਵਾਰ
ਚੰਡੀਗੜ੍ਹ,6 ਜੂਨ (ਵਿਸ਼ਵ ਵਾਰਤਾ)-ਭਾਰਤੀ ਜਨਤਾ ਪਾਰਟੀ ਨੇ ਸੰਗਰੂਰ ਲੋਕ ਸਭਾ ਦੀ ਹੋਣ ਵਾਲੀ ਜ਼ਿਮਨੀ ਚੋਣ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਵੱਲੋਂ ਕੇਵਲ ਸਿੰਘ ਢਿੱਲੋਂ ਨੂੰ ਉਮੀਦਵਾਰ ਬਣਾਇਆ ਗਿਆ ਹੈ। ਦੱਸ ਦੱਈਏ ਕਿ ਉਘੇ ਕਾਰੋਬਾਰੀ ਅਤੇ ਬਰਨਾਲਾ ਵਿਧਾਨ ਸਭਾ ਹਲਕੇ ਤੋਂ ਦੋ ਵਾਰ ਵਿਧਾਇਕ ਰਹੇ ਕੇਵਲ ਸਿੰਘ ਢਿੱਲੋਂ ਬੀਤੇ ਸ਼ਨੀਵਾਰ ਹੀ ਭਾਜਪਾ ਵਿੱਚ ਸ਼ਾਮਲ ਹੋਏ ਹਨ। ਇਹ ਵੀ ਜ਼ਿਕਰਯੋਗ ਹੈ ਕਿ ਕੇਵਲ ਸਿੰਘ ਢਿੱਲੋਂ ਨੇ 2019 ਦੀ ਲੋਕ ਸਭਾ ਚੋਣ ਕਾਂਗਰਸ ਪਾਰਟੀ ਦੀ ਟਿਕਟ ਉਤੇ ਲੜੀ ਸੀ। ਪਰ ਉਹ ਮੌਜੂਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੱਥੋਂ ਹਾਰ ਗਏ ਸਨ।























