ਪਟਿਆਲਾ ਦੇ ਸਾਰੇ ਵਿਧਾਇਕਾ ਨੇ ਮੁੱਖ ਮੰਤਰੀ ਮਾਨ ਨਾਲ ਕੀਤੀ ਮੁਲਾਕਾਤ
ਵਿਕਾਸ ਕਾਰਜਾਂ ਦੇ ਸੰਬੰਧ ਵਿੱਚ ਕੀਤੀ ਵਿਚਾਰ ਚਰਚਾ
ਚੰਡੀਗੜ੍ਹ, 6ਜੂਨ (ਵਿਸ਼ਵ ਵਾਰਤਾ)-ਅੱਜ ਜ਼ਿਲ੍ਹਾ ਪਟਿਆਲਾ ਤੋਂ ਸਾਰੇ ਵਿਧਾਇਕਾ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ। ਇਸ ਮੌਕੇ ਤੇ ਉਹਨਾਂ ਨੇ ਜ਼ਿਲ੍ਹਾ ਪਟਿਆਲਾ ਦੇ ਵਿਕਾਸ ਕਾਰਜਾਂ ਬਾਰੇ ਵਿਚਾਰ ਚਰਚਾ ਕੀਤੀ। ਇਸ ਦੇ ਨਾਲ ਹੀ ਆਉਣ ਵਾਲੀ ਨਗਰ ਨਿਗਮ ਚੋਣਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਉਹਨਾਂ ਨੂੰ ਵਿਸ਼ਵਾਸ ਦਿਵਾਇਆ ਕਿ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਦੀ ਜਿੱਤ ਵਿੱਚ ਪਟਿਆਲਾ ਜ਼ਿਲ੍ਹੇ ਦੀ ਟੀਮ ਅਹਿਮ ਯੋਗਦਾਨ ਅਦਾ ਕਰੇਗੀ।























