ਪਟਿਆਲਾ ਦੇ ਵਿਧਾਇਕਾ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ

ਚੰਡੀਗੜ੍ਹ, 7ਜੂਨ (ਵਿਸ਼ਵ ਵਾਰਤਾ)-ਬੀਤੇ ਦਿਨ ਜ਼ਿਲ੍ਹਾ ਪਟਿਆਲਾ ਤੋਂ ਸਾਰੇ ਵਿਧਾਇਕਾ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ। ਇਸ ਮੌਕੇ ਤੇ ਉਹਨਾਂ ਨੇ ਜ਼ਿਲ੍ਹਾ ਪਟਿਆਲਾ ਦੇ ਵਿਕਾਸ ਕਾਰਜਾਂ ਬਾਰੇ ਵਿਚਾਰ ਚਰਚਾ ਕੀਤੀ। ਇਸ ਦੇ ਨਾਲ ਹੀ ਆਉਣ ਵਾਲੀ ਨਗਰ ਨਿਗਮ ਚੋਣਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਉਹਨਾਂ ਨੇ ਵਿਸ਼ਵਾਸ ਦਿਵਾਇਆ ਕਿ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਦੀ ਜਿੱਤ ਵਿੱਚ ਪਟਿਆਲਾ ਜ਼ਿਲ੍ਹੇ ਦੀ ਟੀਮ ਅਹਿਮ ਯੋਗਦਾਨ ਅਦਾ ਕਰੇਗੀ।