ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ
ਪੜ੍ਹੋ ਪੂਰੀ ਖ਼ਬਰ
ਚੰਡੀਗੜ੍ਹ7 ਜੂਨ (ਵਿਸ਼ਵ ਵਾਰਤਾ)-ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਪਹਿਲਾਂ ਆਪਣਾ ਮੌਜੂਦਾ ਕੈਬਨਿਟ ਮੰਤਰੀ ਵਿਜੇ ਸਿੰਗਲਾ ਨੂੰ ਭ੍ਰਿਸ਼ਟਾਚਾਰ ਦੇ ਦੋਸ਼ ਚ ਗ੍ਰਿਫਤਾਰ ਕਰਨ ਤੋਂ ਬਾਅਦ ਹੁਣ ਕਾਂਗਰਸ ਸਰਕਾਰ ਸਮੇਂ ਰਹੇ ਜੰਗਲਾਤ ਮੰਤਰੀ ਨੂੰ ਮੋਹਾਲੀ ਦੀ ਵਿਜੀਲੈਂਸ ਬਿਊਰੋ ਨੇ ਗ੍ਰਿਫਤਾਰ ਕਰ ਲਿਆ ਹੈ । ਇਹ ਵੀ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਨਾਲ ਇਕ ਖੰਨਾ ਦਾ ਪੱਤਰਕਾਰ ਵੀ ਗ੍ਰਿਫਤਾਰ ਕੀਤਾ ਹੈ ।ਜਾਣਕਾਰੀ ਅਨੁਸਾਰ ਇਹ ਗ੍ਰਿਫਤਾਰੀ ਪਿਛਲੇ ਹਫ਼ਤੇ ਗ੍ਰਿਫ਼ਤਾਰ ਕੀਤੇ ਗਏ ਜ਼ਿਲ੍ਹਾ ਜੰਗਲਾਤ ਅਫਸਰ ਤੇ ਜੰਗਲਾਤ ਵਿਭਾਗ ਦੇ ਬ੍ਰੋਕਰ ਤੋਂ ਪੁੱਛਗਿੱਛ ਤੋਂ ਬਾਅਦ ਕੀਤੀ ਗਈ ਹੈ ।ਪਤਾ ਲੱਗਾ ਹੈ ਕਿ ਵਿਜੀਲੈਂਸ ਹੁਣ ਸਕਾਲਰਸ਼ਿਪ ਘੁਟਾਲੇ ਵਿੱਚ ਵੀ ਜਾਂਚ ਕਰਕੇ ਗ੍ਰਿਫਤਾਰੀਆਂ ਕਰ ਸਕਦੀ ਹੈ ।























