ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਅਦਾਲਤ ਨੇ ਭੇਜਿਆ 3 ਦਿਨਾਂ ਪੁਲਿਸ ਰਿਮਾਂਡ ਤੇ
ਚੰਡੀਗੜ੍ਹ, 7ਜੂਨ (ਵਿਸ਼ਵ ਵਾਰਤਾ)-ਇਸ ਸਮੇਂ ਦੀ ਵੱਡੀ ਖ਼ਬਰ ਪੰਜਾਬ ਦੇ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨਾਲ ਜੁੜੀ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਮੋਹਾਲੀ ਅਦਾਲਤ ਨੇ ਸਾਬਕਾ ਜੰਗਲਾਤ ਮੰਤਰੀ ਧਰਮਸੋਤ ਨੂੰ 3 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ।
ਦੱਸ ਦੱਈਏ ਕਿ ਅੱਜ ਸਵੇਰੇ ਹੀ ਵਿਜੀਲੈਂਸ ਬਿਊਰੋ ਵੱਲੋਂ ਸਾਧੂ ਸਿੰਘ ਧਰਮਸੋਤ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਜਾਣਕਾਰੀ ਅਨੁਸਾਰ ਇਹ ਗ੍ਰਿਫਤਾਰੀ ਪਿਛਲੇ ਹਫ਼ਤੇ ਗ੍ਰਿਫ਼ਤਾਰ ਕੀਤੇ ਗਏ ਜ਼ਿਲ੍ਹਾ ਜੰਗਲਾਤ ਅਫਸਰ ਤੇ ਜੰਗਲਾਤ ਵਿਭਾਗ ਦੇ ਬ੍ਰੋਕਰ ਤੋਂ ਪੁੱਛਗਿੱਛ ਤੋਂ ਬਾਅਦ ਕੀਤੀ ਗਈ ਹੈ।























