• Latest
  • Trending
ਖੇਲੋ ਇੰਡੀਆ ਖੇਡਾਂ : ਗੱਤਕਾ ਮੁਕਾਬਲਿਆਂ ਚ ਪੰਜਾਬ ਦੇ ਲੜਕੇ ਤੇ ਚੰਡੀਗੜ੍ਹ ਦੀਆਂ ਲੜਕੀਆਂ ਰਹੀਆਂ ਜੇਤੂ

ਖੇਲੋ ਇੰਡੀਆ ਖੇਡਾਂ : ਗੱਤਕਾ ਮੁਕਾਬਲਿਆਂ ਚ ਪੰਜਾਬ ਦੇ ਲੜਕੇ ਤੇ ਚੰਡੀਗੜ੍ਹ ਦੀਆਂ ਲੜਕੀਆਂ ਰਹੀਆਂ ਜੇਤੂ

4 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Asia Cup Rising Stars 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ;  ਭਾਰਤ ਨੇ ਗਵਾਈਆਂ 2 ਵਿਕਟਾਂ

Asia Cup Rising Stars 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ;  ਭਾਰਤ ਨੇ ਗਵਾਈਆਂ 2 ਵਿਕਟਾਂ

5 hours ago
ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

6 hours ago
ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

7 hours ago
ਤੀਸਰਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ; ਅੱਜ ਦਾ ਦਿਨ ਨਾਰੀ ਆਵਾਜ਼ ਨੂੰ ਰਿਹਾ ਸਮਰਪਿਤ

ਤੀਸਰਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ; ਅੱਜ ਦਾ ਦਿਨ ਨਾਰੀ ਆਵਾਜ਼ ਨੂੰ ਰਿਹਾ ਸਮਰਪਿਤ

7 hours ago
Punjab News:ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab News:ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

7 hours ago
ਲੈਫਟੀਨੈਂਟ ਜਨਰਲ ਰਾਜੀਵ ਘਈ ਨੇ ਗੜ੍ਹਵਾਲ ਸੈਕਟਰ ਵਿੱਚ ਫੌਜ ਦੀ ਜੰਗੀ ਤਿਆਰੀ ਦਾ ਲਿਆ ਜਾਇਜ਼ਾ 

ਲੈਫਟੀਨੈਂਟ ਜਨਰਲ ਰਾਜੀਵ ਘਈ ਨੇ ਗੜ੍ਹਵਾਲ ਸੈਕਟਰ ਵਿੱਚ ਫੌਜ ਦੀ ਜੰਗੀ ਤਿਆਰੀ ਦਾ ਲਿਆ ਜਾਇਜ਼ਾ 

7 hours ago
ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਨੇ ਪੁਲ਼ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਜਾਏ ਨਿਤੀਸ਼ ਕੁਮਾਰ ਦੇ ਨਾਮ ’ਤੇ ਰੱਖ ਕੇ ਸਮੁੱਚੀ ਸਿੱਖ ਸੰਗਤ ਨੂੰ ਠੇਸ ਪਹੁੰਚਾਈ: ਹਰਭਜਨ ਸਿੰਘ ਈ.ਟੀ.ਓ.

ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਨੇ ਪੁਲ਼ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਜਾਏ ਨਿਤੀਸ਼ ਕੁਮਾਰ ਦੇ ਨਾਮ ’ਤੇ ਰੱਖ ਕੇ ਸਮੁੱਚੀ ਸਿੱਖ ਸੰਗਤ ਨੂੰ ਠੇਸ ਪਹੁੰਚਾਈ: ਹਰਭਜਨ ਸਿੰਘ ਈ.ਟੀ.ਓ.

7 hours ago
ਅੰਮ੍ਰਿਤਸਰ ਪੁਲੀਸ ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ

ਅੰਮ੍ਰਿਤਸਰ ਪੁਲੀਸ ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ

7 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

7 hours ago
Punjab :ਖੇਡ ਹੱਬ ਵਜੋਂ ਉੱਭਰ ਰਿਹੈ ਪੰਜਾਬ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਆਧੁਨਿਕ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ

Punjab :ਖੇਡ ਹੱਬ ਵਜੋਂ ਉੱਭਰ ਰਿਹੈ ਪੰਜਾਬ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਆਧੁਨਿਕ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ

7 hours ago
ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

9 hours ago
Hindi News
English News
Monday, November 23, 2026
No Result
View All Result
11 °c
Chandigarh
18 ° Mon
19 ° Tue
19 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਖੇਲੋ ਇੰਡੀਆ ਖੇਡਾਂ : ਗੱਤਕਾ ਮੁਕਾਬਲਿਆਂ ਚ ਪੰਜਾਬ ਦੇ ਲੜਕੇ ਤੇ ਚੰਡੀਗੜ੍ਹ ਦੀਆਂ ਲੜਕੀਆਂ ਰਹੀਆਂ ਜੇਤੂ

June 8, 2022
in ਖਬਰਾਂ, ਖੇਡਾਂ, ਚੰਡੀਗੜ੍ਹ, ਪੰਜਾਬ
ਖੇਲੋ ਇੰਡੀਆ ਖੇਡਾਂ : ਗੱਤਕਾ ਮੁਕਾਬਲਿਆਂ ਚ ਪੰਜਾਬ ਦੇ ਲੜਕੇ ਤੇ ਚੰਡੀਗੜ੍ਹ ਦੀਆਂ ਲੜਕੀਆਂ ਰਹੀਆਂ ਜੇਤੂ

ਖੇਲੋ ਇੰਡੀਆ ਖੇਡਾਂ : ਗੱਤਕਾ ਮੁਕਾਬਲਿਆਂ ਚ ਪੰਜਾਬ ਦੇ ਲੜਕੇ ਤੇ ਚੰਡੀਗੜ੍ਹ ਦੀਆਂ ਲੜਕੀਆਂ ਰਹੀਆਂ ਜੇਤੂ

16 ਰਾਜਾਂ ਦੇ 250 ਤੋਂ ਵੱਧ ਗੱਤਕੇਬਾਜਾਂ ਨੇ 64 ਤਗਮਿਆਂ ਲਈ ਕੀਤੀ ਜੋਰ-ਅਜਮਾਈ

ਪਹਿਲੀ ਵਾਰ ਦਰਸ਼ਕਾਂ ਲਈ ਗੱਤਕਾ ਮੈਚਾਂ ਦੇ ਨਤੀਜੇ ਸਕੋਰਬੋਰਡ ‘ਤੇ ਸਿੱਧੇ ਪ੍ਰਸਾਰਿਤ ਹੋਏ

ਚੰਡੀਗੜ੍ਹ 8 ਜੂਨ : ਭਾਰਤੀ ਖੇਡ ਮੰਤਰਾਲੇ ਵੱਲੋਂ ਪੰਚਕੂਲਾ, ਹਰਿਆਣਾ ਵਿਖੇ ਆਯੋਜਿਤ ਚੌਥੀਆਂ ਖੇਲੋ ਇੰਡੀਆ ਯੂਥ ਗੇਮਜ਼ ਦੌਰਾਨ ਹੋਏ ਗੱਤਕੇ ਦੇ ਨੈਸ਼ਨਲ ਮੁਕਾਬਲਿਆਂ ਦੌਰਾਨ ਲੜਕਿਆਂ ਦੇ ਵਰਗ ਵਿੱਚੋਂ ਪੰਜਾਬ ਨੇ ਸਮੁੱਚੀ ਚੈਂਪੀਅਨਸ਼ਿਪ ਜਿੱਤੀ ਜਦਕਿ ਹਰਿਆਣਾ ਦੂਜੇ ਅਤੇ ਨਵੀਂ ਦਿੱਲੀ ਦੀ ਟੀਮ ਤੀਜੇ ਸਥਾਨ ਉਤੇ ਰਹੀ। ਇਸੇ ਦੌਰਾਨ ਲੜਕੀਆਂ ਦੇ ਮੁਕਾਬਲਿਆਂ ਵਿੱਚੋਂ ਚੰਡੀਗੜ੍ਹ ਨੇ ਸਮੁੱਚੀ ਚੈਂਪੀਅਨਸ਼ਿਪ ਉਤੇ ਕਬਜ਼ਾ ਕੀਤਾ ਜਦਕਿ ਪੰਜਾਬ ਦੂਜੇ ਨੰਬਰ ਉੱਤੇ ਅਤੇ ਨਵੀਂ ਦਿੱਲੀ ਦੀਆਂ ਲੜਕੀਆਂ ਤੀਜੇ ਸਥਾਨ ‘ਤੇ ਰਹੀਆਂ।

ਭਾਰਤ ਦੀ ਸਭ ਤੋਂ ਪੁਰਾਤਨ ਰਜਿਸਟਰਡ ਗੱਤਕਾ ਸੰਸਥਾ, ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਦੀ ਦੇਖ-ਰੇਖ ਹੇਠ ਹੋਏ ਇਨ੍ਹਾਂ ਕੌਮੀ ਗੱਤਕਾ ਮੁਕਾਬਲਿਆਂ ਵਿੱਚ ਦੇਸ਼ ਦੇ ਵੱਖ-ਵੱਖ 16 ਰਾਜਾਂ ਦੀਆਂ ਗੱਤਕਾ ਟੀਮਾਂ ਵਿੱਚ ਸ਼ਾਮਲ 250 ਤੋਂ ਵੱਧ ਖਿਡਾਰੀਆਂ ਤੇ ਖਿਡਾਰਨਾਂ ਨੇ 64 ਤਗਮਿਆਂ ਲਈ ਸਵੈ-ਰੱਖਿਆ ਦੀ ਇਸ ਖੇਡ ਵਿੱਚ ਪੂਰੇ ਜੋਸ਼ ਨਾਲ ਜੋਰ-ਅਜਮਾਈ ਕੀਤੀ।

ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਇਹ ਜਾਣਕਾਰੀ ਸਾਂਝੀ ਕਰਦਿਆਂ ਖੇਲੋ ਇੰਡੀਆ ਖੇਡਾਂ ਦੇ ਗੱਤਕਾ ਕੰਪੀਟੀਸ਼ਨ ਮੈਨੇਜਰ ਡਾ. ਪ੍ਰੀਤਮ ਸਿੰਘ ਡਾਇਰੈਕਟਰ ਖੇਡਾਂ, ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ, ਮੁਹਾਲੀ ਨੇ ਦੱਸਿਆ ਕਿ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਸ. ਹਰਜੀਤ ਸਿੰਘ ਗਰੇਵਾਲ ਦੀ ਸਰਪ੍ਰਸਤੀ ਹੇਠ ਸਮਾਪਤ ਹੋਏ ਇਨ੍ਹਾਂ ਤਿੰਨ ਰੋਜਾ ਗੱਤਕਾ ਮੁਕਾਬਲਿਆਂ ਦੌਰਾਨ ਵੱਖ-ਵੱਖ ਰਾਜਾਂ ਦੇ ਗੱਤਕਾ ਖਿਡਾਰੀਆਂ ਅਤੇ ਖਿਡਾਰਨਾਂ ਵਿਚ ਬਹੁਤ ਜੋਸ਼ ਦੇਖਣ ਨੂੰ ਮਿਲਿਆ ਅਤੇ ਗੱਤਕਾ ਐਸੋਸੀਏਸ਼ਨ ਦੀ ਜੱਜਮੈਂਟ ਟੀਮ ਸਮੇਤ ਸਮੂਹ ਰੈਫਰੀਆਂ ਨੇ ਨਿਯਮਾਂਵਲੀ ਮੁਤਾਬਿਕ ਬਾਖ਼ੂਬੀ ਡਿਊਟੀਆਂ ਨਿਭਾਈਆਂ।

ਉਨ੍ਹਾਂ ਦੱਸਿਆ ਕਿ ਗੱਤਕਾ ਖੇਡ ਦੇ ਇਤਿਹਾਸ ਵਿੱਚ ਪਹਿਲੀ ਵਾਰ ਟੂਰਨਾਮੈਂਟ ਦੌਰਾਨ ਦਰਸ਼ਕਾਂ ਲਈ ਡਿਜ਼ੀਟਲ ਸਕੋਰਬੋਰਡ ਉੱਤੇ ਮੈਚਾਂ ਦੇ ਨਤੀਜੇ ਨਾਲੋ-ਨਾਲ ਪ੍ਰਦਰਸ਼ਤ ਹੁੰਦੇ ਰਹੇ ਕਿਉਂਕਿ ਅਜਿਹੀ ਆਨਲਾਈਨ ਸਕੋਰਿੰਗ ਅਤੇ ਨਤੀਜੇ ਦੇਣ ਲਈ ਗੱਤਕਾ ਕੰਪਿਊਟਰੀਕ੍ਰਿਤ ਪ੍ਰੋਗਰਾਮ ਪਹਿਲੀ ਵਾਰ ਲਾਗੂ ਹੋਇਆ ਹੈ ਜਿਸ ਦਾ ਸਮੁੱਚਾ ਸਿਹਰਾ ਸਮੁੱਚੀ ਨੈਸ਼ਨਲ ਗੱਤਕਾ ਐਸੋਸੀਏਸ਼ਨ ਅਤੇ ਇਸ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਨੂੰ ਜਾਂਦਾ ਹੈ ਜਿਨ੍ਹਾਂ ਨੇ ਜੀਅ-ਤੋੜ ਮਿਹਨਤ ਕਰਕੇ ਗੱਤਕਾ ਟੂਰਨਾਮੈਂਟਾਂ ਵਿੱਚ ਪਾਰਦਰਸ਼ਤਾ ਲਿਆਉਣ ਅਤੇ ਸਕੋਰਿੰਗ ਨੂੰ ਨਾਲ-ਨਾਲ ਦਿਖਾਉਣ ਕਰਨ ਲਈ 5.50 ਲੱਖ ਰੁਪਏ ਦੀ ਲਾਗਤ ਵਾਲੇ ਇਸ ਪ੍ਰੋਗਰਾਮ ਨੂੰ ਤਿਆਰ ਤੇ ਲਾਗੂ ਕਰਵਾਇਆ ਹੈ।

ਖੇਲੋ ਇੰਡੀਆ ਖੇਡਾਂ ਦੌਰਾਨ ਗੱਤਕਾ ਮੁਕਾਬਲਿਆਂ ਦੇ ਨਤੀਜੇ ਇਸ ਪ੍ਰਕਾਰ ਰਹੇ :

ਗੱਤਕਾ ਸਿੰਗਲ ਸੋਟੀ ਵਿਅਕਤੀਗਤ ਈਵੈਂਟ (ਲੜਕੇ) : ਪੰਜਾਬ ਦਾ ਗੁਰਸਾਗਰ ਸਿੰਘ ਜੇਤੂ, ਹਰਿਆਣਾ ਦੇ ਪਾਰਸਪ੍ਰੀਤ ਸਿੰਘ ਨੇ ਦੂਜਾ ਸਥਾਨ, ਜੰਮੂ ਕਸ਼ਮੀਰ ਦੇ ਇਕਮੀਤ ਸਿੰਘ ਅਤੇ ਚੰਡੀਗੜ੍ਹ ਦੇ ਤੇਜਪ੍ਰਤਾਪ ਸਿੰਘ ਜੱਸੜ ਨੇ ਸਾਂਝੇ ਤੌਰ ਤੇ ਤੀਜਾ ਸਥਾਨ ਹਾਸਲ ਕੀਤਾ।

ਗੱਤਕਾ ਫੱਰੀ ਸੋਟੀ ਵਿਅਕਤੀਗਤ ਈਵੈਂਟ (ਲੜਕੇ) : ਪੰਜਾਬ ਦੇ ਵੀਰੂ ਸਿੰਘ ਨੇ ਪਹਿਲਾ ਸਥਾਨ, ਛੱਤੀਸਗੜ ਦੇ ਰਣਬੀਰ ਸਿੰਘ ਨੇ ਦੂਜਾ ਸਥਾਨ ਜਦਕਿ ਨਵੀਂ ਦਿੱਲੀ ਤੋਂ ਮਨਜੋਤ ਸਿੰਘ ਅਤੇ ਗੁਜਰਾਤ ਤੋਂ ਯੁਵਰਾਜ ਸਿੰਘ ਨੇ ਸਾਂਝੇ ਤੌਰ ਤੇ ਤੀਜਾ ਸਥਾਨ ਹਾਸਲ ਕੀਤਾ।

ਗੱਤਕਾ ਸੋਟੀ ਟੀਮ ਈਵੈਂਟ (ਲੜਕੇ) : ਹਰਿਆਣਾ ਦੇ ਇੰਦਰਜੀਤ ਸਿੰਘ, ਕ੍ਰਿਸ਼ ਅਤੇ ਜਸ਼ਨਪ੍ਰੀਤ ਸਿੰਘ ਨੇ ਪਹਿਲਾ ਸਥਾਨ, ਚੰਡੀਗੜ੍ਹ ਦੇ ਗੁਰਚਰਨ ਸਿੰਘ, ਜੀਵਨਜੋਤ ਸਿੰਘ ਤੇ ਤੇਜਪ੍ਰਤਾਪ ਸਿੰਘ ਜੱਸੜ ਨੇ ਦੂਜਾ ਸਥਾਨ ਜਦਕਿ ਆਂਧਰਾ ਪ੍ਰਦੇਸ ਦੇ ਮੇਰੁਗੂ ਮਾਹੇਂਦਰਾ, ਮੁਪਲਨਾ ਵੈਂਕਟੇਸ਼ ਤੇ ਦੁਰਗਾ ਪ੍ਰਸਾਦ ਅਤੇ ਨਵੀਂ ਦਿੱਲੀ ਦੇ ਅਮਰਜੀਤ ਸਿੰਘ, ਨਵਜੋਤ ਸਿੰਘ ਅਤੇ ਮਨਪ੍ਰੀਤ ਸਿੰਘ ਦੀ ਟੀਮ ਨੇ ਸਾਂਝੇ ਤੌਰ ਤੇ ਤੀਜਾ ਸਥਾਨ ਹਾਸਲ ਕੀਤਾ।

ਗੱਤਕਾ ਫੱਰੀ ਸੋਟੀ ਟੀਮ ਈਵੈਂਟ (ਲੜਕੇ) : ਪੰਜਾਬ ਦੇ ਅਰਸ਼ਦੀਪ ਸਿੰਘ, ਅਮਰਦੀਪ ਸਿੰਘ ਅਤੇ ਭੁਪਿੰਦਰਪਾਲ ਸਿੰਘ ਨੇ ਪਹਿਲਾ ਸਥਾਨ, ਨਵੀਂ ਦਿੱਲੀ ਦੇ ਮਗਨਜੋਤ ਸਿੰਘ, ਤਰਨਜੀਤ ਸਿੰਘ ਅਤੇ ਹਰਨੇਕ ਸਿੰਘ ਨੇ ਦੂਜਾ ਸਥਾਨ, ਜੰਮੂ ਕਸ਼ਮੀਰ ਦੇ ਪ੍ਰਭਜੋਤ ਸਿੰਘ, ਗੁਰਲੀਨ ਸਿੰਘ ਅਤੇ ਮਨਅੰਮ੍ਰਿਤ ਸਿੰਘ ਜਦਕਿ ਛੱਤੀਸਗੜ੍ਹ ਦੇ ਰਣਵੀਰ ਸਿੰਘ, ਗੁਰਕੀਰਤ ਸਿੰਘ ਅਤੇ ਅੰਸ਼ਦੀਪ ਸਿੰਘ ਦੀ ਟੀਮ ਨੇ ਸਾਂਝੇ ਤੌਰ ਤੇ ਤੀਜਾ ਸਥਾਨ ਹਾਸਲ ਕੀਤਾ।

ਲੜਕੀਆਂ :

ਗੱਤਕਾ ਸੋਟੀ ਵਿਅਕਤੀਗਤ ਈਵੈਂਟ ਵਿੱਚ ਚੰਡੀਗੜ੍ਹ ਦੀ ਰਵਲੀਨ ਕੌਰ ਨੇ ਪਹਿਲਾ ਸਥਾਨ, ਹਰਿਆਣਾ ਦੀ ਅਜਮੀਤ ਕੌਰ ਨੇ ਦੂਜਾ ਸਥਾਨ ਜਦਕਿ ਨਵੀਂ ਦਿੱਲੀ ਦੀ ਪਾਇਲ ਕੌਰ ਅਤੇ ਮਹਾਰਾਸ਼ਟਰ ਦੀ ਵਿਜੇ ਲਕਸ਼ਮੀ ਨੇ ਸਾਂਝੇ ਤੌਰ ਤੇ ਤੀਜਾ ਸਥਾਨ ਪ੍ਰਾਪਤ ਕੀਤਾ।

ਗੱਤਕਾ ਫੱਰੀ ਸੋਟੀ ਵਿਅਕਤੀਗਤ ਈਵੈਂਟ ਵਿੱਚ ਪੰਜਾਬ ਦੀ ਸੁਮਨਦੀਪ ਕੌਰ ਨੇ ਪਹਿਲਾ ਸਥਾਨ, ਚੰਡੀਗਡ਼੍ਹ ਦੀ ਅਰਸ਼ਦੀਪ ਕੌਰ ਨੇ ਦੂਜਾ ਸਥਾਨ ਜਦਕਿ ਰਾਜਸਥਾਨ ਦੀ ਭਾਵਿਕਾ ਅਤੇ ਨਵੀਂ ਦਿੱਲੀ ਦੀ ਮਨਪ੍ਰੀਤ ਕੌਰ ਨੇ ਸਾਂਝੇ ਤੌਰ ਤੇ ਤੀਜਾ ਸਥਾਨ ਹਾਸਲ ਕੀਤਾ।

ਗੱਤਕਾ ਸੋਟੀ ਟੀਮ ਈਵੈਂਟ ਵਿੱਚ ਚੰਡੀਗੜ੍ਹ ਦੀ ਰਵਲੀਨ ਕੌਰ, ਗੁਰਨੂਰ ਕੌਰ ਅਤੇ ਅਰਸ਼ਦੀਪ ਕੌਰ ਨੇ ਪਹਿਲਾ ਸਥਾਨ, ਹਰਿਆਣਾ ਦੀ ਜਸਕੀਰਤ ਕੌਰ, ਹਰਪ੍ਰੀਤ ਕੌਰ ਅਤੇ ਭਾਨੂੰ ਨੇ ਦੂਜਾ ਸਥਾਨ ਜਦਕਿ ਨਵੀਂ ਦਿੱਲੀ ਦੀ ਗੁਰਮੀਤ ਕੌਰ, ਜਸ਼ਨਪ੍ਰੀਤ ਕੌਰ, ਇੱਕਜੋਤ ਕੌਰ ਅਤੇ ਪੰਜਾਬ ਦੀ ਕਮਲਪ੍ਰੀਤ ਕੌਰ, ਜਸਪ੍ਰੀਤ ਕੌਰ ਅਤੇ ਪ੍ਰਨੀਤ ਕੌਰ ਦੀ ਟੀਮ ਨੇ ਸਾਂਝੇ ਤੌਰ ਤੇ ਤੀਜਾ ਸਥਾਨ ਹਾਸਲ ਕੀਤਾ।

ਗੱਤਕਾ ਫੱਰੀ ਸੋਟੀ ਟੀਮ ਈਵੈਂਟ ਵਿੱਚ ਪੰਜਾਬ ਦੀ ਹਰਮੀਤ ਕੌਰ, ਰਣਦੀਪ ਕੌਰ ਅਤੇ ਬੀਰਪਾਲ ਕੌਰ ਨੇ ਪਹਿਲਾ ਸਥਾਨ, ਨਵੀਂ ਦਿੱਲੀ ਦੀ ਹਰਸ਼ਦੀਪ ਕੌਰ, ਖੁਸ਼ੀ ਕੌਰ ਅਤੇ ਹਰਸ਼ਪ੍ਰੀਤ ਕੌਰ ਨੇ ਦੂਜਾ ਸਥਾਨ ਜਦਕਿ ਉਤਰਾਖੰਡ ਦੀ ਸ੍ਰਿਸ਼ਟੀ ਖੰਨਾ, ਸਿਮਰਦੀਪ ਕੌਰ, ਹਰਲੀਨ ਕੌਰ ਅਤੇ ਮਹਾਰਾਸ਼ਟਰ ਦੀ ਜਾਨ੍ਹਵੀ ਖਿਸ਼ਤੇ, ਨੰਦਨੀ ਨਾਰਾਇਣ ਪਾਰਦੇ ਤੇ ਸ਼ੁਭਾਂਗੀ ਅੰਬੁਰੇ ਦੀ ਟੀਮ ਨੇ ਸਾਂਝੇ ਤੌਰ ਤੇ ਤੀਜਾ ਸਥਾਨ ਹਾਸਲ ਕੀਤਾ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 22, 2026
0

ਚੰਡੀਗੜ੍ਹ, 22 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Asia Cup Rising Stars 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ;  ਭਾਰਤ ਨੇ ਗਵਾਈਆਂ 2 ਵਿਕਟਾਂ

Asia Cup Rising Stars 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ;  ਭਾਰਤ ਨੇ ਗਵਾਈਆਂ 2 ਵਿਕਟਾਂ

by Navjot
November 22, 2026
0

ਚੰਡੀਗੜ੍ਹ, 22 ਨਵੰਬਰ(ਵਿਸ਼ਵ ਵਾਰਤਾ) ‘ਰਾਈਜ਼ਿੰਗ ਸਟਾਰਸ ਏਸ਼ੀਆ ਕੱਪ’ ਵਿੱਚ ਅੱਜ ਭਾਰਤ-ਏ ਦਾ ਮੁਕਾਬਲਾ ਪਾਕਿਸਤਾਨ-ਏ ਨਾਲ ਹੋ ਰਿਹਾ ਹੈ। ਦੋਹਾ ਵਿੱਚ,...

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

by Navjot
November 22, 2026
0

  ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ)ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿੱਚ ...

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

by Ankit
November 22, 2026
0

ਕੇਵਲ ਸਿੰਘ ਢਿੱਲੋਂ ਦੀ ਅਗਵਾਈ 'ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ 'ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ *ਯਾਤਰਾ ਦਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 22, 2026
0

ਚੰਡੀਗੜ੍ਹ, 22 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਦਰਦਨਾਕ ਸੜਕ ਹਾਦਸੇ ਦੌਰਾਨ 2 ਸਾਲਾ ਬੱਚੀ ਦੀ ਮੌਤ, ਮਾਂ ਜਖ਼ਮੀ

ਦਰਦਨਾਕ ਸੜਕ ਹਾਦਸੇ ਦੌਰਾਨ 2 ਸਾਲਾ ਬੱਚੀ ਦੀ ਮੌਤ, ਮਾਂ ਜਖ਼ਮੀ

by Navjot
3 weeks ago
0

ਅੰਮ੍ਰਿਤਸਰ, 31 ਅਕਤੂਬਰ (ਵਿਸ਼ਵ ਵਾਰਤਾ) ਅੰਮ੍ਰਿਤਸਰ ਵਿੱਚ ਇੱਕ ਦਰਦਨਾਕ ਸੜਕ ਹਾਦਸੇ ਦੌਰਾਨ 2 ਸਾਲਾ ਬੱਚੀ ਦੀ ਮੌਤ ਹੋ ਗਈ, ਜਦਕਿ ਉਸ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 