ਕਾਂਗਰਸੀ ਆਗੂਆਂ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਦੇ ਅੰਦਰ ਧਰਨਾ ਲਗਾਏ ਜਾਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲਾ ਬਿਆਨ
ਪੜ੍ਹੋ ਕੀ ਬੋਲੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ,9 ਜੂਨ(ਵਿਸ਼ਵ ਵਾਰਤਾ)- ਕਾਂਗਰਸੀ ਆਗੂਆਂ ਵੱਲੋਂ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦੇ ਅੰਦਰ ਹੀ ਧਰਨਾ ਲਗਾਏ ਜਾਣ ਤੋਂ ਬਾਅਦ ਮੁੱਖ ਮੰਤਰੀ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਉਹਨਾਂ ਨੇ ਟਵੀਟ ਕਰਦਿਆਂ ਲਿਖਿਆ ਹੈ ਕਿ “ਮੈਨੂੰ ਦੁੱਖ ਹੈ ਕਿ ਬਿਨਾਂ ਸਮਾਂ ਲਏ ਪੰਜਾਬ ਦੀ ਬਚੀ ਖੁਚੀ ਕਾਂਗਰਸ ਅੱਜ ਰਿਸ਼ਵਤ ਦੇ ਕੇਸਾਂ ਦਾ ਸਾਹਮਣਾ ਕਰ ਰਹੇ ਆਪਣੇ ਲੀਡਰਾਂ ਦੇ ਹੱਕ ਵਿੱਚ ਮੇਰੇ ਘਰ ਧਰਨਾ ਦੇਣ ਆਈ ਪੰਜਾਬ ਲੁੱਟਣ ਵਾਲਿਆਂ ਦਾ ਸਾਥ ਦੇਣਾ ਇਹ ਸਬੂਤ ਹੈ ਕਿ ਰਿਸ਼ਵਤ ਇਹਨਾਂ ਦੇ ਖੂਨ ਵਿੱਚ ਹੈ.ਨਾਅਰੇ ਲਾ ਰਹੇ ਸਨ ਕਿ ਸਾਡੇ ਹੱਕ ਐਥੇ ਰੱਖ ਮਤਲਬ ਰਿਸ਼ਵਤਖੋਰੀ ਕਾਂਗਰਸ ਦਾ ਹੱਕ ਹੈ ?”
ਮੈਨੂੰ ਦੁੱਖ ਹੈ ਕਿ ਬਿਨਾਂ ਸਮਾਂ ਲਏ ਪੰਜਾਬ ਦੀ ਬਚੀ ਖੁਚੀ ਕਾਂਗਰਸ ਅੱਜ ਰਿਸ਼ਵਤ ਦੇ ਕੇਸਾਂ ਦਾ ਸਾਹਮਣਾ ਕਰ ਰਹੇ ਆਪਣੇ ਲੀਡਰਾਂ ਦੇ ਹੱਕ ਵਿੱਚ ਮੇਰੇ ਘਰ ਧਰਨਾ ਦੇਣ ਆਈ ਪੰਜਾਬ ਲੁੱਟਣ ਵਾਲਿਆਂ ਦਾ ਸਾਥ ਦੇਣਾ ਇਹ ਸਬੂਤ ਹੈ ਕਿ ਰਿਸ਼ਵਤ ਇਹਨਾਂ ਦੇ ਖੂਨ ਵਿੱਚ ਹੈ.ਨਾਅਰੇ ਲਾ ਰਹੇ ਸਨ ਕਿ ਸਾਡੇ ਹੱਕ ਐਥੇ ਰੱਖ ਮਤਲਬ ਰਿਸ਼ਵਤਖੋਰੀ ਕਾਂਗਰਸ ਦਾ ਹੱਕ ਹੈ ?
— Bhagwant Mann (@BhagwantMann) June 9, 2022























