ਚੋਣ ਕਮਿਸ਼ਨ ਵੱਲੋਂ ਭਾਰਤ ਦੇ ਅਗਲੇ ਰਾਸ਼ਟਰਪਤੀ ਲਈ ਚੋਣ ਤਰੀਕਾਂ ਦਾ ਐਲਾਨ
ਪੜ੍ਹੋ ਪੂਰੀ ਖਬਰ
ਚੰਡੀਗੜ੍ਹ,7 ਜੂਨ(ਵਿਸ਼ਵ ਵਾਰਤਾ)- ਭਾਰਤੀ ਚੋਣ ਕਮੀਸ਼ਨ ਵੱਲੋਂ ਦੇਸ਼ ਦੇ 16ਵੇਂ ਰਾਸ਼ਟਰਪਤੀ ਦੀ ਚੋਣ ਲਈ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਚੋਣ ਕਮੀਸ਼ਨ ਵੱਲੋਂ ਜਾਰੀ ਨੋਟਿਸ ਅਨੁਸਾਰ ਰਾਸ਼ਟਰਪਤੀ ਚੋਣ ਲਈ ਨੋਟਿਫਿਕੇਸ਼ਨ 15 ਜੂਨ ਨੂੰ ਜਾਰੀ ਕੀਤਾ ਜਾਵੇਗਾ। 29 ਤਰੀਕ ਤੱਕ ਨਾਮਜ਼ਦਗੀਆਂ ਭਰੀਆਂ ਜਾਣਗੀਆਂ ਅਤੇ 2 ਜੁਲਾਈ ਤੱਕ ਨਾਮਜ਼ਦਗੀਆਂ ਵਾਪਸ ਲਈਆਂ ਜਾ ਸਕਣਗੀਆਂ। ਇਸ ਦੇ ਨਾਲ ਹੀ ਜੇਕਰ ਲੋੜ ਪੈਂਦੀ ਹੈ ਤਾਂ 18 ਜੁਲਾਈ ਨੂੰ ਮਤਦਾਨ ਹੋਵੇਗਾ ਅਤੇ 21 ਜਲਾਈ ਨੂੰ ਨਤੀਜੇ ਘੋਸ਼ਿਤ ਕੀਤੇ ਜਾਣਗੇ।
























