ਮਾਨ ਸਰਕਾਰ ਦੇ ਬਰਖ਼ਾਸਤ ਮੰਤਰੀ ਵਿਜੇ ਸਿੰਗਲਾ ਦੀ ਅੱਜ ਮੋਹਾਲੀ ਕੋਰਟ ਵਿੱਚ ਪੇਸ਼ੀ
ਚੰਡੀਗੜ੍ਹ,10 ਜੂਨ(ਵਿਸ਼ਵ ਵਾਰਤਾ)-ਆਮ ਆਦਮੀ ਪਾਰਟੀ ਦੇ ਮਾਨਸਾ ਤੋਂ ਵਿਧਾਇਕ ਅਤੇ ਸਿਹਤ ਮੰਤਰੀ ਦੇ ਆਹੁਦੇ ਤੋਂ ਬਰਖ਼ਾਸਤ ਕੀਤੇ ਗਏ ਡਾ.ਵਿਜੇ ਸਿੰਗਲਾ ਦੀ ਅੱਜ ਮੋਹਾਲੀ ਕੋਰਟ ਵਿੱਚ ਪੇਸ਼ੀ ਹੋਵੇਗੀ। ਦੱਸ ਦਈਏ ਕਿ ਸਿੰਗਲਾ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਹਨਾਂ ਨੂੰ ਆਪਣੇ ਵਿਭਾਗ ਦੁਆਰਾ ਟੈਂਡਰਾਂ ਅਤੇ ਖਰੀਦਦਾਰੀ ਵਿੱਚ “ਇੱਕ ਪ੍ਰਤੀਸ਼ਤ ਕਮਿਸ਼ਨ” ਦੀ ਮੰਗ ਕਰਨ ਦੇ ਦੋਸ਼ਾਂ ਤਹਿਤ ਮੰਤਰੀ ਮੰਡਲ ਵਿੱਚੋਂ ਬਰਖਾਸਤ ਕਰ ਦਿੱਤਾ ਸੀ। ਅਦਾਲਤ ਨੇ ਪਹਿਲਾਂ ਉਹਨਾਂ ਨੂੰ ਤਿੰਨ ਦਿਨਾਂ ਲਈ ਅਤੇ ਬਾਅਦ ਵਿੱਚ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ। ਜੋ ਕਿ ਅੱਜ ਖਤਮ ਹੋ ਜਾਵੇਗੀ।ਸਿੰਗਲਾ ਦੇ ਨਾਲ ਹੀ ਉਹਨਾਂ ਦੇ ਭਾਣਜੇ ਅਤੇ ਓਐਸਡੀ ਪਰਦੀਪ ਕੁਮਾਰ ਨੂੰ ਵੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ।























