ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਅੱਜ ਮੋਹਾਲੀ ਅਦਾਲਤ ਵਿੱਚ ਪੇਸ਼ੀ
ਵਿਜੀਲੈਂਸ ਵੱਲੋਂ ਜੰਗਲਾਤ ਵਿਭਾਗ ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਕੀਤਾ ਗਿਆ ਹੈ ਗ੍ਰਿਫਤਾਰ
ਚੰਡੀਗੜ੍ਹ10 ਜੂਨ(ਵਿਸ਼ਵ ਵਾਰਤਾ)- ਪੰਜਾਬ ਦੇ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਅੱਜ ਮੋਹਾਲੀ ਕੋਰਟ ਵਿੱਚ ਪੇਸ਼ੀ ਹੋਵੇਗੀ। ਦੱਸ ਦਈਏ ਕਿ ਸਾਧੂ ਸਿੰਘ ਧਰਮਸੋਤ ਨੂੰ ਜੰਗਲਾਤ ਵਿਭਾਗ ਵਿੱਚ ਭ੍ਰਿਸ਼ਟਾਚਾਰ ਕਰਨ ਦੇ ਦੋਸ਼ਾਂ ਅਧੀਨ ਵਿਜੀਲੈਂਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਸੀ। ਜਿਸ ਤੋਂ ਬਾਅਦ ਅਦਾਲਤ ਨੇ ਧਰਮਸੋਤ ਨੂੰ ਤਿੰਨ ਦਿਨਾਂ ਦੇ ਰਿਮਾਂਡ ਤੇ ਭੇਜਿਆ ਸੀ,ਜੋ ਕਿ ਅੱਜ ਖਤਮ ਹੋ ਜਾਵੇਗਾ। ਇਸ ਦੇ ਨਾਲ ਹੀ ਉਹਨਾਂ ਦੇ ਦੋ ਹੋਰ ਸਾਥੀਆਂ ਨੂੰ ਵੀ ਵਿਜੀਲੈਂਸ ਵੱਲੋਂ ਪ੍ਰੋਡਕਸ਼ਨ ਵਾਰੰਟ ਤੇ ਲਿਆ ਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਵਿਜੀਲੈਂਸ ਧਰਮਸੋਤ ਦੇ ਰਿਮਾਂਡ ਵਿੱਚ ਵਾਧੇ ਦੀ ਮੰਗ ਕਰ ਸਕਦੀ ਹੈ।























